Punjab Wrap Up : ਪੜ੍ਹੋ 10 ਨਵੰਬਰ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ
Sunday, Nov 10, 2019 - 06:36 PM (IST)

ਜਲੰਧਰ (ਵੈੱਬ ਡੈਸਕ) - ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲਾ ਜੱਥਾ ਰਵਾਨਾ ਹੋਇਆ, ਜਿਸ 'ਚ ਵੱਡੇ ਸਿਆਸੀ ਆਗੂ ਸ਼ਾਮਲ ਹੋਏ, ਜਿਨ੍ਹਾਂ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਵੀ ਮੌਜੂਦ ਸਨ। ਦੂਜੇ ਪਾਸੇ ਮਨੁੱਖਤਾ ਦੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ 150 ਦੇ ਕਰੀਬ ਲੰਗਰ ਲਗਾਏ ਗਏ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਇੱਕੋ ਬੱਸ 'ਚ ਮੂੰਹ ਫੇਰ ਨਾਲ-ਨਾਲ ਖੜ੍ਹੇ ਰਹੇ 'ਸਿੱਧੂ ਤੇ ਕੈਪਟਨ' (ਵੀਡੀਓ)
ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲਾ ਜੱਥਾ ਰਵਾਨਾ ਹੋਇਆ, ਜਿਸ 'ਚ ਵੱਡੇ ਸਿਆਸੀ ਆਗੂ ਸ਼ਾਮਲ ਹੋਏ....
ਪ੍ਰਕਾਸ਼ ਪੁਰਬ ਮੌਕੇ ਲੰਗਰ 'ਚ ਤਿਆਰ ਹੋਏ 550 ਤਰ੍ਹਾਂ ਦੇ ਵਿਅੰਜਨ, ਬਣਾਇਆ ਰਿਕਾਰਡ (ਤਸਵੀਰਾਂ)
ਮਨੁੱਖਤਾ ਦੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ 150 ਦੇ ਕਰੀਬ ਲੰਗਰ ਲਗਾਏ ਗਏ ਹਨ।
ਪਾਕਿਸਤਾਨ 'ਚ 'ਸਿੱਧੂ' ਨੇ ਖਾਮੋਸ਼ੀ ਤੋੜੀ, ਕਿਸੇ ਨੂੰ ਮਿੱਠੀ ਤੇ ਕਿਸੇ ਨੂੰ ਲੱਗੀ ਕੌੜੀ
ਪਾਕਿਸਤਾਨ ਦੀ ਧਰਤੀ 'ਤੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਦੇਸ਼-ਵਿਦੇਸ਼ 'ਚੋਂ ਲੱਖਾਂ ਦੀ ਗਿਣਤੀ 'ਚ ਸਿੱਖ ਕੌਮ ਨੂੰ ਸੰਬੋਧਨ.....
ਨਵਜੋਤ ਸਿੱਧੂ ਦੋਹਾਂ ਮੁਲਕਾਂ 'ਚ ਬਣੇ 'ਹੀਰੋ', ਬਾਕੀ ਤਾਂ ਰਹਿ ਗਏ ਜ਼ੀਰੋ!
ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨ ਦੌਰਾਨ ਭਾਰਤ ਅਤੇ ਪਾਕਿਸਤਾਨ ਦੋਹਾਂ ਮੁਲਕਾਂ ਦੇ ਹੀਰੋ ਬਣ ਗਏ ਅਤੇ ਸਾਰਾ ਮੇਲਾ ਲੁੱਟ ਲਿਆ।
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਸੁਣੋ ਕੀ ਬੋਲੇ ਮਨਪ੍ਰੀਤ ਇਆਲੀ (ਵੀਡੀਓ)
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਆਏ ਦਾਖਾ ਹਲਕੇ ਦੇ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅੱਜ ਦਾ ਦਿਨ ਖੁਸ਼ੀਆਂ ਭਰਿਆ ਦਿਨ ਹੈ।
ਬੱਚਿਆਂ ਨੇ ਪਲਾਈ ਬੋਰਡ ਨਾਲ ਬਣਾਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਦਾ ਮਾਡਲ (ਤਸਵੀਰਾਂ)
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ।
ਅੱਜ ਤੋਂ ਆਮ ਲੋਕਾਂ ਲਈ ਖੁੱਲ੍ਹਿਆ ਬਾਬੇ ਨਾਨਕ ਦੇ ਘਰ ਦਾ ਰਾਹ, ਪੂਰਾ ਸਾਲ ਹੋਣਗੇ ਦਰਸ਼ਨ
ਸਿੱਖ ਕੌਮ ਦੀ 70 ਸਾਲਾਂ ਦੀ ਅਰਦਾਸ ਬੀਤੇ ਦਿਨ ਉਦੋਂ ਪੂਰੀ ਹੋਈ, ਜਦੋਂ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਗਿਆ, ਹਾਲਾਂਕਿ ਪਹਿਲੇ ਦਿਨ ਮੁੱਖ ਸਿਆਸਤਦਾਨਾਂ ਅਤੇ ਹੋਰ ਲੋਕਾਂ ਨੂੰ ਹੀ....
ਪੰਜਾਬ ਕੇਸਰੀ ਗਰੁੱਪ ਵੱਲੋਂ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਆਯੋਜਿਤ
ਪੰਜਾਬ ਕੇਸਰੀ ਗਰੁੱਪ ਵੱਲੋਂ ਅੱਜ ਪੰਜਾਬ ਕੇਸਰੀ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਦੀ ਅਗਵਾਈ 'ਚ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਦਾ ਆਯੋਜਨ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦੂਜਾ ਜਥਾ ਰਵਾਨਾ
ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ 'ਚ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁੱਲ੍ਹੇ ਲਾਂਘੇ
ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦੀ ਬਦਲੀ ਨੁਹਾਰ, ਖਿੱਚ ਦਾ ਕੇਂਦਰ ਬਣੀਆਂ ਦੀਵਾਰਾਂ (ਤਸਵੀਰਾਂ)
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜਰ ਜਿੱਥੇ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ