Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
Monday, Nov 11, 2019 - 05:56 PM (IST)

ਜਲੰਧਰ (ਵੈੱਬ ਡੈਸਕ) : ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਹਿਲੇ ਜੱਥੇ 'ਚ ਸ਼ਾਮਲ ਹੋਏ। ਜਦੋਂ ਸਿੱਧੂ ਡੇਰਾ ਬਾਬਾ ਨਾਨਕ ਸਰਹੱਦ 'ਤੇ ਪੁੱਜੇ ਤਾਂ ਆਮ ਲੋਕਾਂ ਦਾ ਸਿੱਧੂ ਨਾਲ ਸੈਲਫੀਆਂ ਦਾ ਦੌਰ ਚੱਲਦਾ ਰਿਹਾ। ਇਸ ਦੌਰਾਨ ਸਾਰੀਆਂ ਪਾਰਟੀਆਂ ਦੇ ਆਗੂ ਵੀ ਬੜੀ ਉਤਸੁਕਤਾ ਦਿਖਾ ਰਹੇ ਸਨ। ਕਾਂਗਰਸੀਆਂ ਨੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਹਲੇ ਸਿੱਧੂ ਨਾਲ ਜੱਫੀਆਂ ਤੱਕ ਪਾ ਲਈਆਂ ਅਤੇ ਉਨ੍ਹਾਂ ਦੇ ਸੋਹਲੇ ਗਾਉਣੇ ਸ਼ੁਰੂ ਕਰ ਦਿੱਤੇ। ਦੂਜੇ ਪਾਸੇ ਸਿੱਖਾਂ ਵਲੋਂ ਰੋਜ਼ਾਨਾ ਕੀਤੀ ਜਾਂਦੀ ਅਰਦਾਸ ਆਖਿਰ 7 ਦਹਾਕਿਆਂ ਬਾਅਦ ਪੂਰੀ ਹੋ ਗਈ ਹੈ। ਸ਼ਨੀਵਾਰ ਨੂੰ ਉਹ ਸਮਾਂ ਆਇਆ ਜਦੋਂ ਸੰਗਤ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਸਿੱਥ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕੀਤੇ। ਇਸ ਲਾਂਘੇ ਦੇ ਖੁੱਲ੍ਹਣ ਵਿਚ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਿਚਾਲੇ ਤਿੰਨ ਪੜਾਵਾਂ ਦੀਆਂ ਉੱਚ ਪੱਧਰੀ ਮੀਟਿੰਗਾਂ ਹੋਈਆਂ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਜਦੋਂ ਕੈਪਟਨ ਦੇ ਓਹਲੇ 'ਸਿੱਧੂ' ਨੂੰ ਜੱਫੀਆਂ ਪਾ ਕਾਂਗਰਸੀਆਂ ਨੇ ਗਾਏ ਸੋਹਲੇ... (ਵੀਡੀਓ)
ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਹਿਲੇ ਜੱਥੇ 'ਚ ਸ਼ਾਮਲ ਹੋਏ।
ਤਿੰਨ ਪੜਾਵਾਂ ਦੀ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਪੂਰੀ ਹੋਈ ਸੰਗਤ ਦੀ ਅਰਦਾਸ
ਸਿੱਖਾਂ ਵਲੋਂ ਰੋਜ਼ਾਨਾ ਕੀਤੀ ਜਾਂਦੀ ਅਰਦਾਸ ਆਖਿਰ 7 ਦਹਾਕਿਆਂ ਬਾਅਦ ਪੂਰੀ ਹੋ ਗਈ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਕਾਰ ਦਾ ਸਨਮਾਨ ਲੈਣ ਤੋਂ ਕੀਤੀ ਨਾਂਹ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ 550 ਸ਼ਖਸੀਅਤਾਂ ਨੂੰ ਸਨਮਾਨਤ ਕਰਨਾ ਸੀ, ਜਿਨ੍ਹਾਂ ਨੇ ਦੇਸ਼-ਦੁਨੀਆ 'ਚ ਵੱਖ-ਵੱਖ ਕੰਮਾਂ ਰਾਹੀਂ ਕੌਮ ਦਾ ਨਾਂ ਉੱਚਾ ਕੀਤਾ ਹੈ।
550 ਸਾਲਾ ਸਮਾਗਮ 'ਚ ਪੁੱਜੇ ਖੱਟੜ ਤੇ ਜੈਰਾਮ, ਨਿਊਜ਼ੀਲੈਂਡ ਦੇ ਐੱਮ. ਪੀ. ਨੇ ਵੀ ਕੀਤੀ ਸ਼ਿਰਕਤ
ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਕੌਮਾਂਤਰੀ ਪੱਧਰ ਦੇ ਮੁੱਖ ਸਮਾਗਮਾਂ 'ਚ ਸ਼ਾਮਲ ਹੋਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕਰ, ਨਿਊਜ਼ੀਲੈਂਡ ਦੇ ਇਕੋ ਇਕ ਸਿੱਖ ਐੱਮ. ਪੀ. ਕਮਲਜੀਤ ਸਿੰਘ ਬਖਸ਼ੀ ਉਚੇਚੇ ਤੌਰ 'ਤੇ ਪੁੱਜੇ...
ਵੰਡ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਦੇ ਸੇਵਾਦਾਰ ਤੋਂ ਸੁਣੋ ਸਾਂਝੇ ਪੰਜਾਬ ਦੀ ਕਹਾਣੀ (ਵੀਡੀਓ)
ਭਾਰਤ-ਪਾਕਿ ਭਾਈਚਾਰਕ ਸਾਂਝ ਦਾ ਪੁਲ ਕਰਤਾਰਪੁਰ ਲਾਂਘਾ ਖੁੱਲ੍ਹ ਗਿਆ ਹੈ। 1947 'ਚ ਪੰਜਾਬ ਦੇ ਸੀਨੇ 'ਤੇ ਖਿੱਚੀ ਵੰਡ ਦੀ ਲਕੀਰ ਮਿਟ ਗਈ ਤੇ ਸਾਂਝੇ ਪੰਜਾਬ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ।
ਨਗਰ ਕੀਰਤਨ 'ਚ ਕੀਤੀ ਹਵਾਈ ਫਾਇਰਿੰਗ ਪਿਓ-ਪੁੱਤ ਨੂੰ ਪਈ ਮਹਿੰਗੀ
ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂ ਕੀ ਨਗਰੀ ਤੋਂ ਸਜਾਏ ਨਗਰ ਕੀਰਤਨ 'ਚ ਹੁੱਲੜਬਾਜ਼ੀ ਤੇ ਲਾਇਸੈਂਸੀ ਅਸਲੇ ਤੇ ਨਾਜਾਇਜ਼ ਤੌਰ 'ਤੇ ਫਾਇਰਿੰਗ ਕਰਨ ਵਾਲੇ ਪੁੱਤ ਨੂੰ ਪਿਉ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਵੀਡੀਓ 'ਚ ਦੇਖੋ ਕਿਸਾਨ ਦੀ ਕਲਾਕਾਰੀ, ਬਾਬੇ ਨਾਨਕ ਨੂੰ ਵੱਖਰੇ ਅੰਦਾਜ਼ 'ਚ ਕੀਤਾ ਯਾਦ
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਨਾਲ ਸਿੱਖ ਸੰਗਤਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਪਰ ਸੰਗਰੂਰ ਦੇ ਮੂਲੋਵਾਲ ਪਿੰਡ ਦੇ ਕਿਸਾਨ ਰਣਜੀਤ ਸਿੰਘ ਨੇ ਇਕ ਵੱਖਰੇ ਅੰਦਾਜ਼ ਵਿਚ ਆਪਣੀ ਇਸ ਖੁਸ਼ੀ ਨੂੰ ਲੋਕਾਂ ਨਾਲ ਸਾਂਝਾ ਕੀਤਾ ਹੈ।
5 ਮਿੰਟ ਦੇ ਬੱਸ ਸਫਰ 'ਚ ਜਾਣੋ ਕੈਪਟਨ ਤੇ ਇਮਰਾਨ ਵਿਚਕਾਰ ਕੀ ਹੋਈ ਗੱਲਬਾਤ?
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਗਿਆ ਹੈ।
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਪ੍ਰਕਿਰਿਆ ਸ਼ੁਰੂ
ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਸਰਕਾਰ ਵਲੋਂ 200 ਕਰੋੜ ਰੁਪਿਆ ਖਰਚਿਆ ਜਾਵੇਗਾ।
ਕਰਤਾਰਪੁਰ ਲਾਂਘਾ ਖੁੱਲ੍ਹਣ 'ਤੇ ਵੀ ਟੁੱਟੀ 'ਲੱਖਾਂ ਸਿੱਖਾਂ' ਦੀ ਆਸ, ਜਾਣੋ ਕੀ ਹੈ ਕਾਰਨ
ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਪਿਛਲੇ 70 ਸਾਲਾਂ ਦੀ ਸਿੱਖ ਕੌਮ ਦੀ ਅਰਦਾਸ ਤਾਂ ਪੂਰੀ ਹੋ ਗਈ ਹੈ ਪਰ ਲਾਂਘਾ ਖੁੱਲ੍ਹਣ ਦੇ ਬਾਵਜੂਦ ਵੀ ਲੱਖਾਂ ਸਿੱਖ ਸ਼ਰਧਾਲੂਆਂ ਦੀ ਆਸ ਟੁੱਟ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਜਿਨ੍ਹਾਂ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹੈ, ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਹੀਂ ਜਾ ਸਕਦੇ ਹਨ।