Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

Tuesday, Nov 12, 2019 - 05:55 PM (IST)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ। ਦਸਤਾਰ ਸਜਾ ਕੇ ਗੁਰਦੁਆਰਾ ਸਾਹਿਬ ਪੁੱਜੇ ਰਾਸ਼ਟਰਪਤੀ ਨਾਲ ਉਨ੍ਹਾਂ ਦੀ ਪਤਨੀ ਅਤੇ ਪੰਜਾਬ ਦੇ ਗਵਰਨਰ ਬੀ. ਪੀ. ਸਿੰਘ ਬਦਨੌਰ ਵੀ ਮੌਜੂਦ ਸਨ। ਦੂਜੇ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਐੱਸ. ਜੀ. ਪੀ. ਸੀ. ਵਲੋਂ ਲਗਾਈ ਗਈ ਸਟੇਜ 'ਤੇ ਸੰਬੋਧਨ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਹੀ ਭੁੱਲ ਗਏ। ਦਰਅਸਲ ਬਾਦਲ ਨੂੰ ਜਦੋਂ ਸਟੇਜ 'ਤੇ ਸੰਬੋਧਨ ਕਰਨ ਦਾ ਸੱਦਾ ਦਿੱਤਾ ਗਿਆ ਤਾਂ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਗਿਆਨੀ ਹਰਚਰਨ ਸਿੰਘ ਬੋਲ ਦਿੱਤਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਦਸਤਾਰ ਸਜਾ ਕੇ ਗੁ. ਬੇਰ ਸਾਹਿਬ ਨਤਮਸਤਕ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ (ਵੀਡੀਓ)     
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ। 

ਭਾਸ਼ਣ ਦਿੰਦਿਆਂ ਬਾਦਲ ਭੁੱਲੇ ਜਥੇਦਾਰ ਦਾ ਨਾਂ     
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਐੱਸ. ਜੀ. ਪੀ. ਸੀ. ਵਲੋਂ ਲਗਾਈ ਗਈ ਸਟੇਜ 'ਤੇ ਸੰਬੋਧਨ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਹੀ ਭੁੱਲ ਗਏ। 

ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ 2 ਮੁਲਜ਼ਮ ਗ੍ਰਿਫਤਾਰ, ਨਿਸ਼ਾਨੇ 'ਤੇ ਸਨ ਹਿੰਦੂ ਨੇਤਾ     
ਸਟੇਟ ਸਪੈਸ਼ਲ ਆਪਰੇਸ਼ਨ ਸ਼ੈੱਲ ਨੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਤਿਆਰੀ ਕਰਨ ਵਾਲੀ ਇਕ ਔਰਤ ਸਮੇਤ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 

'ਰਾਜੋਆਣਾ' ਨੂੰ ਵੱਡੀ ਰਾਹਤ, ਫਾਂਸੀ ਦੀ ਸਜ਼ਾ ਉਮਰਕੈਦ 'ਚ ਬਦਲੀ     
 ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ 'ਚ ਬਦਲ ਦਿੱਤਾ ਗਿਆ ਹੈ।

ਲੌਂਗੋਵਾਲ ਦਾ ਐਲਾਨ, ਪੂਰਾ ਸਾਲ ਚੱਲਣਗੇ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ     
ਸੁਲਤਾਨਪੁਰ ਲੋਧੀ 'ਚ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ 'ਬਾਬੇ ਨਾਨਕ' ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਪੂਰੇ ਸਾਲ ਚੱਲਦੇ ਰਹਿਣਗੇ। 

550ਵੇਂ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਨੇ ਪੰਜਾਬੀ 'ਚ ਦਿੱਤਾ ਭਾਸ਼ਣ     
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੁਲਤਾਨਪੁਰ ਲੋਧੀ 'ਚ ਕਰਵਾਏ ਜਾ ਰਹੇ ਸਮਾਗਮ 'ਚ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਪਹੁੰਚੇ ਹਨ।

ਸਿੱਖ ਦੇ ਅਸ਼ਕੇ: 550 ਫੁੱਟ ਲੰਮਾ ਕੇਕ ਬਣਵਾ ਲਾਇਆ ਲੰਗਰ, ਹੋ ਰਹੀ ਚਰਚਾ (ਵੀਡੀਓ)     
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

ਸਿਡਨੀ ਦਾ NRI ਸੰਗਠਨ ਸਿੱਧੂ ਨੂੰ ਦੇਵੇਗਾ ਵਿਸ਼ੇਸ਼ ਸਨਮਾਨ     
ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦਾ ਵਿਸ਼ਵ ਪੰਜਾਬੀ ਸਾਹਿਤ ਪੀਠ ਅਤੇ ਐੱਨ.ਆਰ.ਆਈ. ਵਿਸ਼ਵ ਸੰਗਠਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵਿਸ਼ੇਸ਼ ਸਨਮਾਨ 'ਫਖ਼ਰ-ਏ-ਕੌਮ' ਅਤੇ 'ਇੰਡੀਅਨ ਡਾਇਮੰਡ' ਨਾਲ ਸਨਮਾਨਿਤ ਕਰੇਗਾ। 

ਸ਼ਤਾਬਦੀਆਂ ਮੌਕੇ ਹੋਣ ਵਾਲੇ ਖਰਚ 'ਤੇ ਜਾਣੋ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ (ਵੀਡੀਓ)     
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 550ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਪਹੁੰਚੇ ਹੋਏ ਹਨ। 

ਕੈਪਟਨ ਅਮਰਿੰਦਰ ਸਿੰਘ ਤੇ ਮਹਾਰਾਣੀ ਪ੍ਰਨੀਤ ਕੌਰ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ (ਤਸਵੀਰਾਂ)     
 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਹੋਰ ਸਾਥੀ ਆਗੂਆਂ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ।

 ਰਾਜੋਆਣਾ ਦੀ ਸਜ਼ਾ 'ਉਮਰਕੈਦ' 'ਚ ਬਦਲਣ 'ਤੇ ਭਾਵੁਕ ਹੋਈ ਭੈਣ, ਜਾਣੋ ਕੀ ਬੋਲੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਸਰਕਾਰ ਵਲੋਂ ਉਮਰਕੈਦ 'ਚ ਤਬਦੀਲ ਕਰ ਦਿੱਤੀ ਗਈ ਹੈ। 

'ਨਾਨਕ' ਨਾਮ 'ਚ ਰੰਗੀ ਪੂਰੀ ਖਲਕਤ, 550ਵੇਂ ਪ੍ਰਕਾਸ਼ ਪੁਰਬ ਦੀਆਂ ਲੱਗੀਆਂ ਰੌਣਕਾਂ (ਵੀਡੀਓ)     
ਮਨੁੱਖਤਾ ਦੇ ਰਹਿਬਰ, ਜਗਤ ਦੇ ਵਾਲੀ ਅਤੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਪੂਰੀ ਦੁਨੀਆ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪੂਰੀ ਖਲਕਤ ਨਾਨਕ ਨਾਮ 'ਚ ਰੰਗੀ ਹੋਈ ਦਿਖਾਈ ਦੇ ਰਹੀ ਹੈ।


 


author

Anuradha

Content Editor

Related News