Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

11/14/2019 5:49:55 PM

ਜਲੰਧਰ (ਵੈੱਬ ਡੈਸਕ) : 1993 ਦਿੱਲੀ ਬੰਬ ਧਮਾਕੇ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਅੱਤਵਾਦੀ ਦਵਿੰਦਰਪਾਲ ਸਿੰਘ ਭੁੱਲਰ ਨੂੰ ਕੇਂਦਰ ਸਰਕਾਰ ਨੇ ਰਿਹਾਅ ਕਰਨ ਦਾ ਐਲਾਨ ਕੀਤਾ ਹੈ। ਉਧਰ ਪੰਜਾਬ ਸਰਕਾਰ ਨੇ ਵੀ 8 ਕੈਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ 'ਚੋਂ 3 ਕੈਦੀ ਪਟਿਆਲਾ ਜੇਲ 'ਚ ਬੰਦ ਹਨ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

1993 ਦਿੱਲੀ ਬੰਬ ਧਮਾਕਾ : ਦਵਿੰਦਰਪਾਲ ਭੁੱਲਰ ਸਣੇ 9 ਕੈਦੀ ਹੋਣਗੇ ਰਿਹਾਅ     
1993 ਦਿੱਲੀ ਬੰਬ ਧਮਾਕੇ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਅੱਤਵਾਦੀ ਦਵਿੰਦਰਪਾਲ ਸਿੰਘ ਭੁੱਲਰ ਨੂੰ ਕੇਂਦਰ ਸਰਕਾਰ ਨੇ ਰਿਹਾਅ ਕਰਨ ਦਾ ਐਲਾਨ ਕੀਤਾ ਹੈ।

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦਾ ਫੈਸਲਾ     
ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। 

ਭਾਈ ਲੌਂਗੋਵਾਲ ਦਾ ਸ਼੍ਰੋਮਣੀ ਕਮੇਟੀ ਦਾ ਮੁੜ ਪ੍ਰਧਾਨ ਬਣਨਾ ਤੈਅ!     
ਸਿੱਖਾਂ ਦੀ ਪ੍ਰਤੀਨਿੱਧਤਾ ਕਰਨ ਵਾਲੀ ਅਤੇ ਗੁਰਧਾਮਾਂ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕਾਰਕਾਰਨੀ ਦੀ ਚੋਣ ਲਈ ਜਨਰਲ ਅਜਲਾਸ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ। 

20 ਦਿਨ ਪਹਿਲਾਂ ਹੋਇਆ ਸੀ ਵਿਆਹ, ਨੌਜਵਾਨ ਦੀ ਹੋਈ ਦਰਦਨਾਕ ਮੌਤ     
 ਪਿੰਡ ਦੌਲਤਪੁਰਾ ਵਿਖੇ ਇਕ ਨੌਜਵਾਨ ਦੀ ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਹੇਠਾਂ ਆ ਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਬਰਨਾਲਾ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ, 4 ਕਾਬੂ     
ਲੁੱਟ-ਖੋਹ ਦੀ ਯੋਜਨਾ ਬਣਾਉਂਦੇ ਹੋਏ ਸੀ. ਆਈ. ਏ. ਸਟਾਫ ਬਰਨਾਲਾ ਦੀ ਪੁਲਸ ਨੇ 4 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ।

ਧਨੇਰ ਦੀ ਸਜ਼ਾ ਮੁਆਫੀ ਦੀ ਫਾਈਲ ਮੁੱਖ ਮੰਤਰੀ ਦੇ ਦਫਤਰ ਪਹੁੰਚੀ
ਕਤਲ ਕੇਸ 'ਚ ਸਜ਼ਾ ਕੱਟ ਰਹੇ ਕਿਸਾਨ ਨੇਤਾ ਮਨਜੀਤ ਸਿੰਘ ਧਨੇਰ ਦੀ ਰਿਹਾਈ ਦੇ ਫੈਸਲੇ 'ਤੇ ਕਿਸਾਨ ਯੂਨੀਅਨਾਂ 'ਚ ਖੁਸ਼ੀ ਦੀ ਲਹਿਰ ਹੈ। 

ਜਾਣੋ 14 ਨਵੰਬਰ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ 'ਬਾਲ ਦਿਵਸ'     
14 ਨਵੰਬਰ ਨੂੰ ਹਰ ਸਾਲ ਦੇਸ਼ 'ਚ 'ਬਾਲ ਦਿਵਸ' ਮਨਾਇਆ ਜਾਂਦਾ ਹੈ। ਇਸੇ ਦਿਨ ਮਤਲਬ 14 ਨਵੰਬਰ 1889 ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਹੋਇਆ ਸੀ। 

5 ਦਿਨਾਂ 'ਚ ਸਿਰਫ 1733 ਸ਼ਰਧਾਲੂ ਹੀ ਕਰ ਸਕੇ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ     
ਪਾਕਿਸਤਾਨ 'ਚ ਸਥਿਤ ਅਤੇ ਕਸਬੇ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰ ਪੈਂਦੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਬੁੱਧਵਾਰ ਨੂੰ 270 ਸ਼ਰਧਾਲੂ ਪਾਕਿਸਤਾਨ ਗਏ...

 

'ਲਵ ਮੈਰਿਜ' ਕਰਵਾਉਣ ਵਾਲਿਆਂ 'ਚ ਵੱਧ ਰਹੇ ਨੇ ਤਲਾਕ ਦੇ ਜ਼ਿਆਦਾ ਕੇਸ    
ਪੜ੍ਹੇ-ਲਿਖੇ ਅਤੇ 'ਲਵ ਮੈਰਿਜ' ਕਰਵਾਉਣ ਵਾਲਿਆਂ 'ਚ ਤਲਾਕ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵਧਦੇ ਜਾ ਰਹੇ ਹਨ। 

ਪ੍ਰੇਮ ਵਿਆਹ ਦਾ ਖੌਫਨਾਕ ਅੰਜਾਮ, ਕੁੜੀ ਦੀ ਹੱਡਬੀਤੀ ਬਾਰੇ ਜਾਣ ਕੰਬ ਜਾਵੇਗੀ ਰੂਹ     
 ਅੰਮ੍ਰਿਤਸਰ 'ਚ ਪ੍ਰੇਮ ਵਿਆਹ ਤੋਂ ਦੁਖੀ ਇਕ ਵਿਆਹੁਤਾ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 
 

 

 

Anuradha

This news is Content Editor Anuradha