Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

11/23/2019 5:53:46 PM

ਜਲੰਧਰ (ਵੈੱਬ ਡੈਸਕ) : ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਬਿਕਰਮ ਮਜੀਠੀਆ ਦੀ ਸ਼ਬਦੀ ਜੰਗ ਸਿਖਰਾਂ 'ਤੇ ਹੈ। ਬਿਕਰਮ ਮਜੀਠੀਆ ਦੇ ਦੋਸ਼ਾਂ ਤੋਂ ਭੜਕੇ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਬਿਕਰਮ ਸਿੰਘ ਮਜੀਠੀਆ ਨੂੰ ਮੋੜਵਾਂ ਜਵਾਬ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਉਹ ਸੋਮਵਾਰ ਨੂੰ ਜੱਗੂ ਭਗਵਾਨਪੁਰੀਆ ਨਾਲ ਮਜੀਠੀਆ ਦੇ ਸੰਬੰਧਾਂ ਦੀ ਪੋਲ ਖੋਲਣਗੇ, ਉਹ ਵੀ ਪੂਰੇ ਸਬੂਤਾਂ ਨਾਲ। ਦੂਜੇ ਪਾਸੇ ਅੱਜ ਬਾਬਾ ਫਰੀਦ ਯੂਨੀਵਰਸਿਟੀ 'ਚ ਸ੍ਰੀ ਸ੍ਰੀ ਰਵੀਸ਼ੰਕਰ ਦੇ ਪ੍ਰੋਗਰਾਮ ਦੇ ਵਿਰੋਧ 'ਚ ਕੁਝ ਜਥੇਬੰਦੀਆਂ ਵਲੋਂ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਾਪਸ ਜਾਓ ਦੇ ਸਲੋਗਨ ਦਿਖਾਏ ਗਏ। ਪ੍ਰਦਰਸ਼ਨਕਾਰੀ ਪ੍ਰੋਗਰਾਮ ਵਾਲੀ ਜਗ੍ਹਾ ਤੋਂ ਕਰੀਬ ਅੱਧਾ ਕਿਲੋਮੀਟਰ ਪਿੱਛੇ ਰੈਸਟ ਹਾਊਸ 'ਚ ਇਕੱਠੇ ਹੋਏ ਅਤੇ ਜਿਵੇਂ ਹੀ ਉਹ ਪ੍ਰੋਗਰਾਮ ਵਾਲੀ ਜਗ੍ਹਾ ਦੇ ਲਈ ਵਧਣ ਲੱਗੇ ਤਾਂ ਪੁਲਸ ਵਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦਰਮਿਆਨ ਪੁਲਸ ਨਾਲ ਧੱਕਾ-ਮੁੱਕਾ ਵੀ ਹੋਈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਜੱਗੂ ਭਗਵਾਨਪੁਰੀਆ ਨਾਲ ਮਜੀਠੀਆ ਦੇ ਸੰਬੰਧਾਂ ਦੀ ਸੋਮਵਾਰ ਨੂੰ ਖੋਲ੍ਹਾਂਗਾ ਪੋਲ : ਰੰਧਾਵਾ (ਵੀਡੀਓ)     
 ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਬਿਕਰਮ ਮਜੀਠੀਆ ਦੀ ਸ਼ਬਦੀ ਜੰਗ ਸਿਖਰਾਂ 'ਤੇ ਹੈ।

ਸ਼੍ਰੀ ਸ਼੍ਰੀ ਰਵਿਸ਼ੰਕਰ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਪੁਲਸ ਹਿਰਾਸਤ 'ਚ     
ਅੱਜ ਬਾਬਾ ਫਰੀਦ ਯੂਨੀਵਰਸਿਟੀ 'ਚ ਸ੍ਰੀ ਸ੍ਰੀ ਰਵੀਸ਼ੰਕਰ ਦੇ ਪ੍ਰੋਗਰਾਮ ਦੇ ਵਿਰੋਧ 'ਚ ਕੁਝ ਜਥੇਬੰਦੀਆਂ ਵਲੋਂ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਾਪਸ ਜਾਓ ਦੇ ਸਲੋਗਨ ਦਿਖਾਏ ਗਏ। 

ਖਤਰਨਾਕ ਗੈਂਗਸਟਰ ਸੁਖਪ੍ਰੀਤ ਬੁੱਢਾ ਅਦਾਲਤ 'ਚ ਪੇਸ਼, 7 ਦਿਨਾਂ ਦੇ ਰਿਮਾਂਡ 'ਤੇ
ਕਈ ਅਪਰਾਧਕ ਮਾਮਲਿਆਂ 'ਚ ਅਤਿ ਲੋੜੀਂਦੇ ਖਤਰਨਾਕ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਸ਼ਨੀਵਾਰ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਗੈਂਗਸਟਰ ਸੁਖਪ੍ਰੀਤ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ। 

ਫੂਲਕਾ ਦਾ ਵੱਡਾ ਬਿਆਨ, ਅਕਾਲੀ ਦਲ ਨਹੀਂ ਹੋਣ ਦੇ ਰਿਹਾ SGPC ਚੋਣਾਂ (ਵੀਡੀਓ)     
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੀਨੀਅਰ ਐਡਵੋਕੇਟ ਅਤੇ ਸਾਬਕਾ ਵਿਧਾਇਕ ਐੱਚ. ਐੱਸ. ਫੂਲਕਾ ਨੇ ਵੱਡਾ ਬਿਆਨ ਦਿੱਤਾ ਹੈ।

ਬਟਾਲਾ 'ਚ ਕਬੱਡੀ ਖਿਡਾਰੀ ਨੂੰ ਮਾਰੀਆਂ ਗੋਲੀਆਂ     
ਬੀਤੀ ਰਾਤ ਟਰੈਕਟਰ ਸਵਾਰ ਨੌਜਵਾਨ ਵਲੋਂ ਇੰਟਰਨੈਸ਼ਨਲ ਕਬੱਡੀ ਖਿਡਾਰੀ 'ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਗਿਆ, ਜਿਸ 'ਤੇ ਥਾਣਾ ਘੁੰਮਣ ਕਲਾਂ ਦੀ ਪੁਲਸ ਨੇ ਕਾਰਵਾਈ ਕਰਦਿਆਂ ਟਰੈਕਟਰ ਸਵਾਰ ਨੌਜਵਾਨ ਅਤੇ ਉਸਦੇ ਭਰਾ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਪੰਜਾਬ ਦੇ ਲੱਖਾਂ ਪਰਿਵਾਰਾਂ ਲਈ ਖੁਸ਼ਖਬਰੀ, 5 ਲੱਖ ਤੱਕ ਮੁਫਤ ਮਿਲੇਗਾ ਇਲਾਜ     
ਪੰਜਾਬ ਦੇ ਸਿਹਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ 'ਚ ਪੰਜਾਬ ਦੇ 46 ਲੱਖ ਪਰਿਵਾਰਾਂ ਨੂੰ ਆਯੁਸ਼ਮਾਨ ਯੋਜਨਾ ਤਹਿਤ ਜੋੜ ਦਿੱਤਾ ਗਿਆ ਹੈ... 

ਨੌਜਵਾਨ ਨੂੰ ਨੰਗਾ ਕਰਕੇ ਘਮਾਉਣ ਮਾਮਲੇ 'ਚ ਆਇਆ ਨਵਾਂ ਮੋੜ     
ਤਰਨਤਾਰਨ 'ਚ ਬੀਤੇ ਦਿਨ ਇਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਨੰਗਾ ਕਰਕੇ ਘੁਮਾਉਣ ਦੇ ਮਾਮਲੇ 'ਚ ਪੀੜਤ ਕੁੜੀ ਵਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ।     

ਕਾਂਗਰਸੀ ਵਿਧਾਇਕ ਦੇ ਫੋਨ ਟੈਪਿੰਗ ਮਾਮਲੇ 'ਤੇ ਭੜਕੇ ਜਾਖੜ, ਜਾਣੋ ਕੀ ਬੋਲੇ     
ਪੰਜਾਬ ਪੁਲਸ ਵਲੋਂ ਸਮਾਣਾ ਤੋਂ ਵਿਧਾਇਕ ਰਾਜਿੰਦਰ ਸਿੰਘ ਦੇ ਫੋਨ ਟੈਪਿੰਗ ਦੇ ਮਾਮਲੇ 'ਤੇ ਪੂਰੀ ਪੰਜਾਬ ਕਾਂਗਰਸ 'ਚ ਹਲਚਲ ਮਚੀ ਹੋਈ ਹੈ।

ਬਠਿੰਡਾ : ਲਾਪਤਾ ਵਿਦਿਆਰਥਣਾਂ ਬਰਾਮਦ, ਕੀਤੇ ਇਹ ਖੁਲਾਸੇ     
 ਸਥਾਨਕ ਸਰਕਾਰੀ ਗਲਰਜ਼ ਸਕੂਲ 'ਚ ਪੜ੍ਹਨ ਵਾਲੀਆਂ 7ਵੀਂ ਕਲਾਸ ਦੀ 3 ਵਿਦਿਆਰਥਣਾਂ ਜੋ ਬਾਲ ਦਿਵਸ ਮੌਕੇ ਰਹੱਸਮਈ ਢੰਗ ਨਾਲ ਲਾਪਤਾ ਹੋ ਗਈਆਂ ਸੀ, ਨੂੰ ਪੁਲਸ ਨੇ 8 ਦਿਨਾਂ ਬਾਅਦ ਦਿੱਲੀ ਤੋਂ ਬਰਾਮਦ ਕਰਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ।

ਸ਼੍ਰੋਮਣੀ ਕਮੇਟੀ ਨੂੰ ਮਿਲੇਗਾ ਨਵੇਂ ਚਿਹਰੇ ਦਾ ਪ੍ਰਧਾਨ! ਸੁਖਬੀਰ ਲਈ ਵੱਡਾ ਇਮਤਿਹਾਨ     
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ 27 ਨਵੰਬਰ ਨੂੰ ਹੋਣ ਜਾ ਰਹੀ ਹੈ। 

12 ਸਾਲਾ ਕੁੜੀ ਨੂੰ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ, ਗਰਭਵਤੀ ਹੋਣ 'ਤੇ ਹੋਇਆ ਖੁਲਾਸਾ     
ਇਕ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਕਰਕੇ ਉਸ ਨੂੰ ਗਰਭਵਤੀ ਕਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਇਕ ਮੁਲਜ਼ਮ ਦੇ ਖਿਲਾਫ ਧਾਰਾ 376, 506 ਅਤੇ 4 ਪੋਸਕੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਛਾਪਾਮਾਰੀ ਦੌਰਾਨ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

Anuradha

This news is Content Editor Anuradha