Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

11/25/2019 5:46:49 PM

ਜਲੰਧਰ (ਵੈੱਬ ਡੈਸਕ) : ਸਾਬਕਾ ਸਰਪੰਚ ਦੇ ਕਤਲ ਦੇ ਮਾਮਲੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਾਖੜ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਬੀਤੇ ਦਿਨ ਮਜੀਠੀਆ ਵਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਪੰਜਾਬ 'ਚ ਖਾਲਿਸਤਾਨ ਨਾਂ ਦੀ ਕੋਈ ਚੀਜ਼ ਨਹੀਂ। ਦੂਜੇ ਪਾਸੇ ਦਿੱਲੀ 'ਚ ਵਧ ਰਹੇ ਪ੍ਰਦੂਸ਼ਣ ਸਬੰਧੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ 'ਚ ਪੰਜਾਬ ਨੂੰ ਝਾੜ ਪਾਈ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਫਟਕਾਰ ਲਾਉਂਦਿਆਂ ਕਿਹਾ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਸਬੰਧੀ ਰੋਕ ਲਾਉਣ 'ਚ ਪੰਜਾਬ ਨਾਕਾਮ ਸਾਬਿਤ ਹੋਇਆ ਹੈ। ਅਦਾਲਤ ਨੇ ਕਿਹਾ ਕਿ ਰੋਕ ਦੇ ਬਾਵਜੂਦ ਵੀ ਪੰਜਾਬ 'ਚ ਪਰਾਲੀ ਧੜੱਲੇ ਨਾਲ ਸਾੜੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਰੰਧਾਵਾ ਦੀ ਵੰਗਾਰ, ਕਿਹਾ ਮਜੀਠੀਆ ਨਾਲ ਚੱਲੇ ਹਾਈਕੋਰਟ ਦੇ ਜੱਜ ਤੋਂ ਜਾਂਚ ਲਈ ਤਿਆਰ     
 ਸਾਬਕਾ ਸਰਪੰਚ ਦੇ ਕਤਲ ਦੇ ਮਾਮਲੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਾਖੜ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ’ਚ ਉਨ੍ਹਾਂ ਨੇ ਬੀਤੇ ਦਿਨ ਮਜੀਠੀਆ ਵਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ। 

ਪਰਾਲੀ ਸਾੜਨ 'ਤੇ ਸੁਪਰੀਮ ਕੋਰਟ ਨੇ 'ਪੰਜਾਬ' ਨੂੰ ਪਾਈ ਝਾੜ     
 ਦਿੱਲੀ 'ਚ ਵਧ ਰਹੇ ਪ੍ਰਦੂਸ਼ਣ ਸਬੰਧੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ 'ਚ ਪੰਜਾਬ ਨੂੰ ਝਾੜ ਪਾਈ ਹੈ। 

ਚੀਨ 'ਚ ਚੋਟੀ ਦੇ ਖਿਡਾਰੀਆਂ ਨੂੰ ਚਿੱਤ ਕਰਕੇ ਪੰਜਾਬ ਪਰਤਿਆ ਅਵਤਾਰ, ਨਹੀਂ ਲਈ ਕਿਸੇ ਨੇ ਸਾਰ     
ਬੇਸ਼ੱਕ ਕੇਂਦਰ 'ਤੇ ਸੂਬੇ ਦੀਆਂ ਸਰਕਾਰਾਂ ਵੱਲੋਂ ਚੋਣਾਂ ਦੇ ਸਮੇਂ ਤਮਗਾ ਜੇਤੂ ਖਿਡਾਰੀਆਂ ਨੂੰ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਇਨ੍ਹਾਂ ਵਾਅਦਿਆਂ ਦੀ ਪੋਲ ਉਸ ਸਮੇਂ ਖੁੱਲ ਗਈ...

ਐੱਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ ਦੀ ਚੋਣ ਲਈ ਸੁਖਬੀਰ ਪੱਬਾਂ ਭਾਰ     
27 ਨਵੰਬਰ ਨੂੰ ਐੱਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ ਲਈ ਹੋਣ ਵਾਲੀ ਚੋਣ ਲਈ ਮੀਟਿੰਗਾਂ ਦਾ ਦੌਰਾ ਸਿਖਰਾਂ 'ਤੇ ਹੈ। 

ਐੱਸ. ਜੀ. ਪੀ. ਸੀ. ਦੀ ਚੋਣ ਤੋਂ ਪਹਿਲਾਂ ਸਾਬਕਾ ਪ੍ਰਧਾਨ ਦਾ ਵੱਡਾ ਬਿਆਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਵੱਡਾ ਖੁਲਾਸਾ ਕੀਤਾ ਹੈ। 

ਕੈਪਟਨ ਵਲੋਂ ਪਾਕਿਸਤਾਨ ਨਾਲ ਦੋਸਤੀ ਦੀ ਵਕਾਲਤ, ਨਾਲ ਹੀ ਦਿੱਤੀ ਚਿਤਾਵਨੀ     
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਰਾਤ ਪਾਕਿਸਤਾਨ ਨਾਲ ਦੋਸਤੀ ਦੀ ਪੁਰਜ਼ੋਰ ਵਕਾਲਤ ਕੀਤੀ...

ਸ਼ਰਧਾਲੂਆਂ ਨੂੰ ਨਿੱਤ ਉਡੀਕਦੀ ਹੈ ਕਰਤਾਰਪੁਰ ਕੋਰੀਡੋਰ ਤੱਕ ਜਾਣ ਵਾਲੀ ਬੱਸ     
 ਸੰਗਤਾਂ ਵਲੋਂ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਸਰਕਾਰ ਵਲੋਂ ਆਉਣ ਜਾਣ ਲਈ ਪੰਜਾਬ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦੇ ਵਾਹਨ ਦਾ ਇੰਤਜਾਮ ਨਾ ਕਰਨ ਦਾ ਪਿਛਲੇ ਕਈ ਦਿਨਾਂ ਤੋਂ ਮੁੱਦਾ ਚੁੱਕਿਆ ਗਿਆ ਸੀ। 

ਵਿਰਾਸਤ-ਏ-ਖਾਲਸਾ 'ਵਰਲਡ ਬੁੱਕ ਆਫ ਰਿਕਾਰਡਜ਼' 'ਚ ਸ਼ਾਮਲ, ਪੁੱਜੇ 1.7 ਕਰੋੜ ਸੈਲਾਨੀ
ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਅਤਿ ਆਧੁਨਿਕ ਅਜਾਇਬ ਘਰ, ਵਿਰਾਸਤ-ਏ-ਖਾਲਸਾ ਨੇ ਰੋਜ਼ਾਨਾ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਸਦਕਾ ਸਾਲਾਨਾ ਹਵਾਲਾ ਪੁਸਤਕ 'ਵਰਲਡ ਬੁੱਕ ਆਫ ਰਿਕਾਰਡਜ਼' ਵਿਚ ਸੂਚੀਬੱਧ ਹੋ ਕੇ ਇੱਕ ਹੋਰ ਨਵਾਂ ਰਿਕਾਰਡ ਬਣਾ ਲਿਆ ਹੈ। 

ਮਾਂ-ਧੀ ਨੇ ਜਾਨਵਰਾਂ ਵਾਂਗ ਕੁੱਟੀ ਬੱਚੀ, ਦੇਖੋ ਹੈਰਾਨ ਕਰਦੀ ਵੀਡੀਓ     
ਮਾਸੂਮ ਬੱਚਿਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। 

ਦੀਵਾਲੀ ਬੰਪਰ ਨੇ ਜਲੰਧਰ ਦੇ ਮਜ਼ਦੂਰ ਵਿਨੋਦ ਕੁਮਾਰ ਨੂੰ ਕੀਤਾ ਮਾਲਾ-ਮਾਲ     
 ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਜਲੰਧਰ ਦੀ ਇਕ ਰਬੜ ਫੈਕਟਰੀ ਵਿਚ ਮਜ਼ਦੂਰ ਵਜੋਂ ਕੰਮ ਕਰਨ ਵਾਲੇ ਵਿਨੋਦ ਕੁਮਾਰ ਨੂੰ ਮਾਲਾ ਮਾਲ ਕਰ ਦਿੱਤਾ ਹੈ। 

 

Anuradha

This news is Content Editor Anuradha