Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

Wednesday, Nov 27, 2019 - 06:01 PM (IST)

Punjab Wrap Up :  ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਦੇ ਅਹੁਦੇ ਲਈ ਬੁੱਧਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਐੱਸ. ਜੀ. ਪੀ. ਸੀ. ਵਲੋਂ ਇਕ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਇਸ ਇਜਲਾਸ ਵਿਚ ਸਰਬ ਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਦੂਜੇ ਪਾਸੇ ਬਹੁ-ਚਰਚਿਤ ਸਿਟੀ ਸੈਂਟਰ ਘੋਟਾਲਾ ਮਾਮਲੇ 'ਚ 13 ਸਾਲਾਂ ਬਾਅਦ ਆਖਰਕਾਰ ਜ਼ਿਲਾ ਸੈਸ਼ਨ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 32 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਭਾਈ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਬਣੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਦੇ ਅਹੁਦੇ ਲਈ ਬੁੱਧਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਐੱਸ. ਜੀ. ਪੀ. ਸੀ. ਵਲੋਂ ਇਕ ਵਿਸ਼ੇਸ਼ ਇਜਲਾਸ ਸੱਦਿਆ ਗਿਆ।

ਸਿਟੀ ਸੈਂਟਰ ਘੋਟਾਲਾ : 13 ਸਾਲਾਂ ਬਾਅਦ ਕੈਪਟਨ ਨੂੰ ਵੱਡੀ ਰਾਹਤ, ਅਦਾਲਤ ਨੇ ਕੀਤਾ ਬਰੀ     
 ਬਹੁ-ਚਰਚਿਤ ਸਿਟੀ ਸੈਂਟਰ ਘੋਟਾਲਾ ਮਾਮਲੇ 'ਚ 13 ਸਾਲਾਂ ਬਾਅਦ ਆਖਰਕਾਰ ਜ਼ਿਲਾ ਸੈਸ਼ਨ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। 

ਲੌਂਗੋਵਾਲ ਦੇ ਪ੍ਰਧਾਨ ਬਣਨ 'ਤੇ ਸਿਮਰਜੀਤ ਬੈਂਸ ਸਖਤ ਨਾਰਾਜ਼, ਜਾਣੋ ਕੀ ਬੋਲੇ     
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੁੜ ਪ੍ਰਧਾਨ ਬਣਾਉਣ 'ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਸਖਤ ਵਿਰੋਧ ਕੀਤਾ ਹੈ। 

ਮੋਗਾ: ਅਦਾਲਤ ਦੇ ਬਾਹਰ ਦੋ ਧਿਰਾਂ ਵਿਚਾਲੇ ਝੜਪ, ਚੱਲੀਆਂ ਗੋਲੀਆਂ     
ਮੋਗਾ 'ਚ ਜ਼ਿਲਾ ਕੋਰਟ ਅਤੇ ਇੰਪਰੂਵਮੈਂਟ ਟਰੱਸਟ ਦੇ ਦਫਤਰ ਦੇ ਬਾਹਰ ਬਦਮਾਸ਼ਾਂ ਵਲੋਂ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪ੍ਰਭਲੀਨ ਮੌਤ ਮਾਮਲਾ: ਘਟਨਾ ਸਥਾਨ ਤੋਂ ਇਕ ਹੋਰ ਨੌਜਵਾਨ ਦੀ ਲਾਸ਼ ਬਰਾਮਦ     
ਕੈਨੇਡਾ ਦੇ ਸ਼ਹਿਰ ਸਰੀ 'ਚ ਜਲੰਧਰ ਦੇ ਲਾਂਬੜਾ ਦੀ ਰਹਿਣ ਵਾਲੀ ਲੜਕੀ ਪ੍ਰਭਲੀਨ ਦੀ ਲਾਸ਼ ਮਿਲਣ ਤੋਂ ਬਾਅਦ ਉਥੋਂ ਇਕ 18 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ। 

'ਰੇਤ ਮਾਈਨਿੰਗ ਮਾਮਲੇ' 'ਚ ਸਿਮਰਜੀਤ ਬੈਂਸ ਨੂੰ ਅਦਾਲਤ ਵਲੋਂ ਵੱਡੀ ਰਾਹਤ     
 ਸਾਲ 2015 ਦੇ ਰੇਤ ਮਾਈਨਿੰਗ ਮਾਮਲੇ 'ਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਵਲੋਂ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ। 

ਲਗਾਤਾਰ ਤੀਜੀ ਵਾਰ SGPC ਦੇ ਪ੍ਰਧਾਨ ਬਣੇ ਭਾਈ ਲੌਂਗੋਵਾਲ ਦਾ ਜਾਣੋ ਕੀ ਹੈ ਪਿਛੋਕੜ     
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। 

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦਾ ਦਿਹਾਂਤ     
ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋ ਦੀ ਪਤਨੀ ਸ਼ਬਨਮ ਢਿੱਲੋ ਦੇ ਦਿਹਾਂਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। 

ਗੈਂਗਸਟਰ ਬੱਗਾ ਨੇ ਫੇਸਬੁੱਕ 'ਤੇ ਲਈ ਅਬਦੁਲ ਰਸੀਦ ਦੇ ਕਤਲ ਦੀ ਜ਼ਿੰਮੇਵਾਰੀ     
ਸੋਮਵਾਰ ਰਾਤ ਮਲੇਰਕੋਟਲਾ ਵਿਚ ਵਿਆਹ ਦੀ ਰਿਸੈਪਸ਼ਨ ਪਾਰਟੀ ਦੌਰਾਨ ਗੈਂਗਸਟਰ ਅਬਦੁਲ ਰਸੀਦ ਉਰਫ ਘੁੱਦੂ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 

ਟੂਰਨਾਮੈਂਟ 'ਚ ਜੇਤੂ ਖਿਡਾਰੀਆਂ ਨੂੰ ਸ਼ਰਾਬ ਦੀ ਬੋਤਲ ਦੇਣ ਵਾਲੇ ਸਰਪੰਚ ਨੇ ਮੰਗੀ ਮੁਆਫੀ (ਵੀਡੀਓ)     
ਟੂਰਨਾਮੈਂਟ ਦੌਰਾਨ ਖਿਡਾਰੀਆਂ ਨੂੰ ਇਨਾਮ 'ਚ ਮੁਰਗਾ ਅਤੇ ਸ਼ਰਾਬ ਦੀ ਬੋਤਲ ਦਾ ਇਨਾਮ ਰੱਖਣ ਵਾਲੀ ਪਿੰਡ ਪੰਚਾਇਤ ਅਤੇ ਖੇਡ ਕਲੱਬ ਦੇ ਪ੍ਰਧਾਨ ਕਮ ਸਰਪੰਚ ਨੇ ਆਪਣੀ ਗਲਤੀ ਮੰਨਦੇ ਹੋਏ 


author

Anuradha

Content Editor

Related News