Punjab Wrap Up: ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

12/01/2019 6:21:48 PM

ਜਲੰਧਰ (ਵੈਬ ਡੈਸਕ)—ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਰੇਲਵੇ ਮੰਤਰੀ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਉਥੋਂ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਦਿਮਾਗ ਦੀ ਕਾਢ ਹੋਣ ਦੇ ਕੀਤੇ ਖੁਲਾਸੇ ਨੇ ਇਸ ਕਦਮ ਪਿੱਛੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕ ਦਿੱਤਾ ਹੈ। ਪਾਕਿਸਤਾਨ ਦੇ ਮੰਤਰੀ ਦੇ ਇਸ ਖੁਲਾਸੇ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਿਦ ਨੇ ਇਸ ਲਾਂਘੇ ਪਿੱਛੇ ਪਾਕਿਸਤਾਨ ਦੇ ਇਰਾਦਿਆਂ ਨੂੰ ਪੂਰੀ ਤਰ੍ਹਾਂ ਨੰਗਾ ਕਰ ਦਿੱਤਾ ਹੈ, ਦੂਜੇ ਪਾਸੇ ਪੰਜਾਬ ਦੇ ਉੱਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਮੁਲਕ ਦਾ ਵੱਕਾਰੀ ਦਾਖ਼ਲਾ ਟੈਸਟ ਜੇ. ਈ. ਈ. (ਮੁੱਖ) ਦੂਜੀਆਂ ਖੇਤਰੀ ਭਾਸ਼ਾਵਾਂ ਦੀ ਤਰ੍ਹਾਂ ਪੰਜਾਬੀ ਵਿਚ ਵੀ ਲਿਆ ਜਾਵੇ।ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਇਸ ਨਿਊਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖਬਰਾਂ ਦੱਸਾਂਗੇ...

ਕਰਤਾਰਪੁਰ ਲਾਂਘੇ 'ਤੇ ਪਾਕਿ ਮੰਤਰੀ ਦੇ ਖੁਲਾਸੇ ਤੋਂ ਬਾਅਦ ਕੈਪਟਨ ਦੀ ਸਿੱਧੂ ਨੂੰ ਨਸੀਹਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਰੇਲਵੇ ਮੰਤਰੀ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਉਥੋਂ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਦਿਮਾਗ...

ਬਾਜਵਾ ਵਲੋਂ ਜੇ. ਈ. ਈ. ਦਾਖਲਾ ਟੈਸਟ ਪੰਜਾਬੀ 'ਚ ਲੈਣ ਦੀ ਮੰਗ
ਪੰਜਾਬ ਦੇ ਉੱਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਮੁਲਕ ਦਾ ਵੱਕਾਰੀ ਦਾਖ਼ਲਾ ਟੈਸਟ ਜੇ. ਈ. ਈ. (ਮੁੱਖ) ਦੂਜੀਆਂ ਖੇਤਰੀ...

ਗੈਂਗਸਟਰਾਂ ਤੇ ਸਿਆਸੀ ਲੀਡਰਾਂ ਦੀ ਗੰਢ-ਤੁੱਪ ਨੇ ਛੇੜੀ ਨਵੀਂ ਚਰਚਾ
ਬਟਾਲਾ ਦੇ ਪਿੰਡ ਢਿੱਲਵਾਂ 'ਚ ਹੋਏ ਅਕਾਲੀ ਆਗੂ ਤੇ ਸਾਬਕਾ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

ਹਿਸਾਰ-ਚੰਡੀਗੜ੍ਹ ਹਾਈਵੇ 'ਤੇ ਦਰਦਨਾਕ ਹਾਦਸਾ, 4 ਨੌਜਵਾਨਾਂ ਦੀ ਮੌਤ (ਵੀਡੀਓ)
 ਕੈਥਲ 'ਚ ਹਿਸਾਰ-ਚੰਡੀਗੜ੍ਹ ਹਾਈਵੇ 'ਤੇ ਵਾਪਰੇ ਦਰਦਨਾਕ ਹਾਦਸੇ 'ਚ ਕਾਰ ਸਵਾਰ 4 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਵਿਆਹ ਵਾਲੇ ਘਰ ਵੱਜ ਰਹੇ ਡੀ. ਜੇ. 'ਤੇ ਚੱਲੀ ਗੋਲੀ, ਨੌਜਵਾਨ ਦੀ ਮੌਤ
ਪਿੰਡ ਮਸਤੇਵਾਲਾ 'ਚ ਬੀਤੀ ਰਾਤ ਵਿਆਹ 'ਚ ਲੱਗੇ ਡੀ. ਜੇ. ਦੌਰਾਨ ਗੋਲੀ ਚੱਲਣ ਨਾਲ ਕੋਟ ਈਸੇ ਖਾਂ ਦੇ ਇਕ ਨੌਜਵਾਨ ਦੀ ਮੌਕੇ ਮੌਤ ਹੋ ਗਈ।

ਲੁਧਿਆਣਾ: ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੇ 4 ਲੋਕ
ਇਥੋਂ ਦੇ ਲਿੰਕ ਰੋਡ ਸਥਿਤ ਹੋਟਲ ਸ਼ੇਵਰਨ ਕਲਾਸਿਕ ਦੇ ਬਾਹਰ ਅਚਾਨਕ ਇਕ ਟਾਟਾ ਇੰਡੀਗੋ ਕਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਕਾਰ ਨੂੰ ਲਪਟਾਂ ਨੇ ਘੇਰ ਲਿਆ।

ਪਾਕਿਸਤਾਨ ਦੇ ਗੁਰਦੁਆਰਿਆਂ ਨੂੰ ਲੈ ਕੇ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ
ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ-ਸੰਭਾਲ 'ਤੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਸ ਦੀ ਜ਼ਿੰਮੇਵਾਰੀ ਪਾਕਿਸਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਜਾਵੇ।

ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸ ਸਰਕਾਰ 'ਤੇ ਬੋਲੇ ਤਿੱਖੇ ਸ਼ਬਦੀ ਹਮਲੇ
 ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਤਿੱਖਾ ਸ਼ਬਦੇ ਹਮਲੇ ਬੋਲੇ ਹਨ।

ਅਮਨ ਅਰੋੜਾ ਦੇ ਬਿਆਨ 'ਤੇ ਚੰਦੂਮਾਜਰਾ ਦੀ ਚੁਟਕੀ (ਵੀਡੀਓ)
ਜ਼ਿਲਾ ਫਤਿਹਗੜ੍ਹ ਸਹਿਬ ਦੇ ਪਿੰਡ ਭਗੜਾਂਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 45 ਸਾਲ ਤੋਂ ਲਗਾਤਾਰ ਨਗਰ ਕੀਰਤਨ ਕੱਢੇ ਗਏ ।

ਮੋਗਾ ਦੇ ਬਾਘਾਪੁਰਾਣਾ ਬਾਈਪਾਸ ਨੇੜੇ ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਹੋਈਆਂ 'ਆਹਮੋ- ਸਾਹਮਣੇ'
ਮੋਗਾ ਦੇ ਬਾਘਾਪੁਰਾਣਾ ਬਾਈਪਾਸ ਨੇੜੇ ਤਕੜਸਾਰ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋ ਪਲਾਟ ਦੇ ਕਬਜ਼ੇ ਨੂੰ ਦੋ ਧਿਰਾਂ 'ਆਹਮੋ- ਸਾਹਮਣੇ' ਹੋ ਗਈਆਂ

Shyna

This news is Content Editor Shyna