Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

Wednesday, Dec 11, 2019 - 05:53 PM (IST)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) : ਜੇਲ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਆਪਣੀ ਜਾਨ ਨੂੰ ਖਤਰਾ ਹੋਣ ਦਾ ਦਾਅਵ ਕੀਤਾ ਹੈ। ਜੱਗੂ ਨੇ ਆਖਿਆ ਹੈ ਕਿ ਪੁਲਸ ਉਸ ਨੂੰ ਜੇਲ 'ਚੋਂ ਭਜਾ ਕੇ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਜੱਗੂ ਇਸ ਦਾਅਵੇ 'ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਜੇਲਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਜੇਲ ਵਿਚ ਕਿਸੇ ਦੀ ਜਾਨ ਨੂੰ ਖਤਰਾ ਨਹੀਂ ਹੈ। ਰੰਧਾਵਾ ਨੇ ਆਖਿਆ ਕਿ ਜੇਲਾਂ ਸੰਬੰਧੀ ਮਿਲੀਆਂ ਸ਼ਿਕਾਇਤਾਂ 'ਤੇ ਪਹਿਲਾਂ ਵੀ ਉਨ੍ਹਾਂ ਵਲੋਂ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ। ਦੂਜੇ ਪਾਸੇ ਅਕਾਲੀ ਦਲ 'ਚੋਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਸੁਖਦੇਵ ਸਿੰਘ ਢੀਂਡਸਾ ਨੇ ਮੁੜ ਬਾਦਲ ਪਰਿਵਾਰ 'ਤੇ ਹਮਲਾ ਬੋਲਿਆ ਹੈ। ਢੀਂਡਸਾ ਨੇ ਸਾਫ ਕੀਤਾ ਹੈ ਕਿ ਉਹ ਅਕਾਲੀ ਸੀ, ਹੈ ਅਤੇ ਭਵਿੱਖ ਵਿਚ ਵੀ ਅਕਾਲੀ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਟਕਸਾਲੀ ਨੇ ਪਾਰਟੀ ਨਹੀਂ ਛੱਡੀ ਸਗੋਂ ਉਨ੍ਹਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਜੱਗੂ ਭਗਵਾਨਪੁਰੀਆ ਦੇ ਹਾਈਕੋਰਟ 'ਚ ਦਾਅਵੇ 'ਤੇ ਦੇਖੋ ਕੀ ਬੋਲੇ ਰੰਧਾਵਾ     
ਜੇਲ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਆਪਣੀ ਜਾਨ ਨੂੰ ਖਤਰਾ ਹੋਣ ਦਾ ਦਾਅਵ ਕੀਤਾ ਹੈ। 

ਢੀਂਡਸਾ ਦੇ ਨਿਸ਼ਾਨੇ 'ਤੇ ਬਾਦਲ, ਸੁਣਾਈਆਂ ਖਰੀਆਂ-ਖਰੀਆਂ     
ਅਕਾਲੀ ਦਲ 'ਚੋਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਸੁਖਦੇਵ ਸਿੰਘ ਢੀਂਡਸਾ ਨੇ ਮੁੜ ਬਾਦਲ ਪਰਿਵਾਰ 'ਤੇ ਹਮਲਾ ਬੋਲਿਆ ਹੈ। 

ਬੇਹੱਦ ਖਾਸ ਰਹੇਗਾ ਸਾਲ 2020 : ਲੱਗਣਗੀਆਂ ਛੁੱਟੀਆਂ ਦੀਆਂ ਮੌਜਾਂ
 ਸਾਲ 2020 ਕਾਫੀ ਖਾਸ ਰਹਿਣ ਵਾਲਾ ਹੈ। 2020 ਲੀਪ ਵਰ੍ਹਾ ਹੋਵੇਗਾ ਜਿਸ 'ਚ 365 ਦੀ ਬਜਾਏ 366 ਦਿਨ ਹੋਣਗੇ।

ਮੋਹਾਲੀ 'ਚ ਕੈਪਟਨ ਖਿਲਾਫ ਗਰਜੇ ਸੁਖਬੀਰ, ਸੁਣਾਈਆਂ ਖਰੀਆਂ-ਖਰੀਆਂ     
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਉਨ੍ਹਾਂ ਨੂੰ ਖੂਬ ਖਰੀਆਂ-ਖਰੀਆਂ ਸੁਣਾਈਆਂ। 

ਸੋਸ਼ਲ ਮੀਡੀਆ 'ਤੇ ਛਾਇਆ ਛੋਟੇ ਕੱਦ ਵਾਲਾ ਸੂਫੀ ਗਾਇਕ, ਵੱਡੇ-ਵੱਡੇ ਗਾਇਕਾਂ ਨੂੰ ਦੇ ਰਿਹਾ ਮਾਤ (ਵੀਡੀਓ)     
ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ’ਚ ਰਹਿਣ ਵਾਲੇ 13 ਸਾਲਾ ਸਤੀਸ਼ ਦਾ ਕੱਦ ਭਾਵੇਂ ਬਹੁਤ ਛੋਟਾ ਹੈ ਪਰ ਉਸ ਦੇ ਹੌਂਸਲੇ ਬੁਲੰਦ ਅਤੇ ਸੁਰ ਉੱਚੇ ਹਨ। 

ਗੈਂਗਸਟਰ ਭਗਵਾਨਪੁਰੀਆ ਦਾ ਦਾਅਵਾ, ਮੇਰਾ 'ਐਨਕਾਊਂਟਰ' ਕਰਨ ਦੀ ਤਿਆਰੀ 'ਚ ਪੁਲਸ!     
ਪੰਜਾਬ ਦੀ ਪਟਿਆਲਾ ਜੇਲ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਦਾਅਵਾ ਕੀਤਾ ਹੈ ਕਿ ਪੁਲਸ ਵਲੋਂ ਉਸ ਦਾ ਐਨਕਾਊਂਟਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਉਸ ਨੇ ਆਪਣੀ ਜਾਨ ਬਚਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲਈ ਹੈ। 

DSP ਵਵਿੰਦਰ ਮਹਾਜਨ ਨੂੰ ਅਦਾਲਤ ਵਲੋਂ ਵੱਡਾ ਝਟਕਾ, 6 ਮਹੀਨੇ ਦੀ ਕੈਦ     
ਚੀਫ ਜੂਡੀਸ਼ੀਅਲ ਮੈਜਿਸਟ੍ਰੇਟ (ਸੀ.ਜੇ.ਐੱਮ) ਅਦਾਲਤ ਵਲੋਂ ਨਸ਼ਾ ਤਸਕਰੀ ਦੇ ਮਾਮਲੇ ਦੀ ਸੁਣਵਾਈ ਦੌਰਾਨ ਪੇਸ਼ ਨਾ ਹੋਣ 'ਤੇ ਡੀ.ਐੱਸ.ਪੀ. ਵਵਿੰਦਰ ਮਹਾਜਨ ਨੂੰ ਵੱਡਾ ਝਟਕਾ ਦਿੱਤਾ ਹੈ। 

ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਕਾਂਗਰਸੀ ਵਫਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਕਾਂਗਰਸ ਪਾਰਟੀ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ਵੀ. ਪੀ ਸਿੰਘ ਬਦਨੋਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਭੇਜ ਕੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਨਾਗਰਿਕਤਾ ਸੋਧ ਬਿੱਲ 2019 ਨੂੰ ਪ੍ਰਵਾਨ ਨਾ ਕਰਨ।

ਢੀਂਡਸਾ ਬੇਟੇ ਨਾਲ ਦਿੱਲੀ 'ਚ ਬੈਠ ਕੇ ਕਰਨਗੇ ਮੰਥਨ!     
ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਵਲੋਂ ਬਾਦਲ ਵਿਰੋਧੀ ਗਰੁੱਪਾਂ ਨਾਲ ਹੱਥ ਮਿਲਾਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਵਿਧਾਇਕ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਲਈ ਨਵਾਂ ਧਰਮ ਸੰਕਟ ਪੈਦਾ ਹੋ ਗਿਆ ਹੈ। 

ਕੈਪਟਨ ਦਾ ਵੱਡਾ ਐਲਾਨ, ਗਰੀਬ ਬੱਚਿਆਂ ਦੀ 'ਪੜ੍ਹਾਈ' ਹੋਵੇਗੀ ਮੁਫਤ     
ਸੂਬੇ ਦੇ ਆਰਥਿਕ ਤੌਰ 'ਤੇ ਪੱਛੜੇ ਯੋਗ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ 'ਚ ਭਰਤੀ ਹੋਣ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। 

ਵਿਧਾਨ ਸਭਾ ਚੋਣਾਂ 'ਚ 'ਆਪ' ਨਾਲ ਜੁੜੇ ਯੂਥ ਨੇ ਫੇਰਿਆ ਮੂੰਹ     
ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਨੌਜਵਾਨ ਤੇ ਆਮ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਗਏ ਸਨ। ਜਿਸ ਕਰਕੇ ਉਸ ਸਮੇਂ ਆਮ ਆਦਮੀ ਪਾਰਟੀ ਦੀ ਚੜ੍ਹਤ ਨੂੰ ਦੇਖ ਕੇ ਜਿਥੇ ਦੂਜੀਆਂ ਰਾਜਨੀਤਕ ਪਾਰਟੀਆਂ ਦੇ ਵੱਡੇ ਕੱਦ ਦੇ ਲੀਡਰ ਸੋਚਣ ਲਈ ਮਜਬੂਰ ਹੋ ਗਏ ਸਨ...


 

 


author

Anuradha

Content Editor

Related News