Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

Saturday, Dec 14, 2019 - 05:59 PM (IST)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) : ਸ਼੍ਰੋਮਣੀ ਅਕਾਲੀ ਦਲ ਆਪਣੇ 100ਵੇਂ ਸਾਲ ਵਿਚ ਪ੍ਰਵੇਸ਼ ਕਰ ਗਿਆ ਹੈ। ਸ਼ਨੀਵਾਰ ਨੂੰ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣ ਲਿਆ ਗਿਆ। ਇਸ ਸਮਾਗਮ ਮੌਕੇ ਜਿੱਥੇ ਅਕਾਲੀ ਦਲ ਦੇ ਸਾਰੇ ਵੱਡੇ-ਛੋਟੇ ਲੀਡਰ ਮੌਜੂਦ ਰਹੇ, ਉਥੇ ਹੀ ਵਿਧਾਨ ਸਭਾ 'ਚ ਪਾਰਟੀ ਦੀ ਵਾਗਡੋਰ ਸੰਭਾਲਣ ਵਾਲੇ ਅਤੇ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਇਸ ਸਮਾਗਮ ਵਿਚੋਂ ਨਾਦਾਰਦ ਰਹੇ। ਦੂਜੇ ਪਾਸੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਤਿੰਨ ਉਪ ਮੁੱਖ ਮੰਤਰੀ ਬਨਾਉਣ ਦਾ ਸੁਝਾਅ ਦਿੱਤਾ ਹੈ। ਨਵਜੋਤ ਸਿੱਧੂ ਦੇ ਡਿਪਟੀ ਮੁੱਖ ਮੰਤਰੀ ਬਨਣ ਦੀਆਂ ਚਰਚਾਵਾਂ 'ਤੇ ਬਾਜਵਾ ਨੇ ਆਖਿਆ ਕਿ ਜੇਕਰ ਸਿੱਧੂ ਉਪ ਮੁੱਖ ਮੰਤਰੀ ਬਣਦੇ ਹਨ ਤਾਂ ਇਸ ਤੋਂ ਵਧੀਆ ਹੋਰ ਕੀ ਹੋ ਸਕਦਾ ਹੈ, ਸਿੱਧੂ ਦੇ ਨਾਲ ਹੀ ਦੋ ਉਪ ਮੁੱਖ ਮੰਤਰੀ ਹੋਰ ਬਨਾਉਣੇ ਚਾਹੀਦੇ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਅਕਾਲੀ ਦਲ ਲਈ ਖਤਰੇ ਦੀ ਘੰਟੀ, ਵੱਡੇ ਢੀਂਡਸਾ ਤੋਂ ਬਾਅਦ ਛੋਟੇ ਢੀਂਡਸਾ ਨੇ ਵੀ ਖਿੱਚੇ ਪੈਰ ਪਛਾਂਹ
ਸ਼੍ਰੋਮਣੀ ਅਕਾਲੀ ਦਲ ਆਪਣੇ 100ਵੇਂ ਸਾਲ ਵਿਚ ਪ੍ਰਵੇਸ਼ ਕਰ ਗਿਆ ਹੈ। ਸ਼ਨੀਵਾਰ ਨੂੰ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣ ਲਿਆ ਗਿਆ।

ਬਾਜਵਾ ਦੀ ਕੈਪਟਨ ਨੂੰ ਨਿਆਰੀ ਸਲਾਹ, ਸਿੱਧੂ ਸਣੇ ਦੋ ਹੋਰ ਬਣਾਏ ਜਾਣ ਉਪ ਮੁੱਖ ਮੰਤਰੀ (ਵੀਡੀਓ)     
 ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਤਿੰਨ ਉਪ ਮੁੱਖ ਮੰਤਰੀ ਬਨਾਉਣ ਦਾ ਸੁਝਾਅ ਦਿੱਤਾ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਬਣੇ ਸੁਖਬੀਰ ਬਾਦਲ     
 ਸੁਖਬੀਰ ਬਾਦਲ ਨੂੰ ਇਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ।

ਬਿਆਸ ਦੇ ਇਕ ਪ੍ਰਾਈਵੇਟ ਸਕੂਲ 'ਚ 8 ਸਾਲਾ ਬੱਚੀ ਨਾਲ ਬਲਾਤਕਾਰ     
ਇਥੋਂ ਦੇ ਇਕ ਪ੍ਰਾਈਵੇਟ ਸਕੂਲ 'ਚ ਇਕ 8 ਸਾਲਾ ਮਾਸੂਮ ਬੱਚੀ ਨਾਲ ਸਕੂਲ ਦੇ ਹੀ ਇਕ ਵਿਦਿਆਰਥੀ ਵੱਲੋਂ ਜਬਰ-ਜ਼ਨਾਹ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। 

ਵਿਧਾਇਕਾਂ ਦਾ ਗੁੱਸਾ ਲਟਕਾ ਸਕਦੈ 'ਪੰਜਾਬ ਕੈਬਨਿਟ' ਦਾ ਵਿਸਥਾਰ!     
ਕਾਂਗਰਸ 'ਚ ਪੈਦਾ ਹੋਏ ਵਿਵਾਦਾਂ ਅਤੇ ਵਿਧਾਇਕਾਂ ਦੇ ਗੁੱਸੇ ਕਾਰਨ ਪੰਜਾਬ ਕੈਬਿਨਟ ਦਾ ਵਿਸਥਾਰ ਲਟਕਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। 

ਫਗਵਾੜਾ 'ਚ ਸ਼ਿਵ ਭਗਵਾਨ ਦੀ ਮੂਰਤੀ ਦੀ ਬੇਅਦਬੀ, ਲੋਕਾਂ 'ਚ ਰੋਸ     
ਫਗਵਾੜਾ ਦੇ ਹਦਿਆਬਾਦ ਇਲਾਕੇ 'ਚ ਸਥਿਤ ਸ਼੍ਰੀ ਪਰਵਤ ਮੰਠ ਪਾਠਸ਼ਾਲਾ ਮੰਦਰ 'ਚ ਭਗਵਾਨ ਸ਼ਿਵ ਦੀ ਮੂਰਤੀ ਦੀ ਬੇਅਦਬੀ ਕੀਤੀ ਗਈ ਹੈ। 

ਅਕਾਲੀ ਦਲ ਦੇ 100 ਸਾਲ : ਗੁਰਦੁਆਰਿਆਂ ਦੀ ਆਜ਼ਾਦੀ ਤੋਂ ਬੇਅਦਬੀ ਤੱਕ ਦਾ ਸਫਰ     
 ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਤਸ਼ਾਹ ਸਹਿਤ ਮਨਾਇਆ ਗਿਆ।

ਕੈਨੇਡਾ 'ਚ ਕਤਲ ਕੀਤੀ ਗਈ ਪ੍ਰਭਲੀਨ ਕੌਰ ਦਾ ਜੱਦੀ ਪਿੰਡ 'ਚ ਹੋਇਆ ਅੰਤਿਮ ਸੰਸਕਾਰ     
ਕੈਨੇਡਾ ਦੇ ਸਰੀ 'ਚ ਕਤਲ ਕਰ ਦਿੱਤੀ ਗਈ ਪ੍ਰਭਲੀਨ ਕੌਰ ਦਾ ਅੱਜ ਜਲੰਧਰ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। 

ਕੈਨੇਡਾ ਵਿਖੇ ਸੜਕ ਹਾਦਸੇ 'ਚ ਬਰਨਾਲਾ ਦੇ ਨੌਜਵਾਨ ਦੀ ਮੌਤ     
ਜ਼ਿਲਾ ਬਰਨਾਲਾ ਦੇ ਪਿੰਡ ਭੋਤਨਾ ਦੇ ਨੌਜਵਾਨ ਕਮਲਜੀਤ ਸਿੰਘ ਸੇਖੋਂ ਦੀ ਕੈਨੇਡਾ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। 

ਮੀਂਹ ਨਾਲ ਪੰਜਾਬ 'ਚ ਛਿੜੀ ਕੰਬਣੀ, ਦਿੱਲੀ 'ਚ ਮੀਂਹ ਨੇ 22 ਸਾਲ ਦਾ ਰਿਕਾਰਡ ਤੋੜਿਆ     
ਜੰਮੂ-ਕਸ਼ਮੀਰ ਅਤੇ ਲੱਦਾਖ ਦੀਆਂ ਪਹਾੜੀਆਂ 'ਤੇ ਸ਼ੁੱਕਰਵਾਰ ਨੂੰ ਬਾਰੀ ਬਰਫਬਾਰੀ ਹੋਈ, ਜਿਸ ਨਾਲ ਮੈਦਾਨੀ ਇਲਾਕਿਆਂ ਵਿਚ ਸਰਦੀ ਅਤੇ ਧੁੰਦ ਦਾ ਪ੍ਰਕੋਪ ਕਾਫੀ ਵੱਧ ਗਿਆ। 

ਔਰਤਾਂ ਵਲੋਂ 'ਪੰਜਾਬ ਪੁਲਸ' ਨੂੰ ਸ਼ੁਕਰੀਆ ਕਹਿਣ 'ਤੇ ਕੈਪਟਨ ਬਾਗੋ-ਬਾਗ     
ਪੰਜਾਬ 'ਚ ਔਰਤਾਂ ਦੀ ਸੁਰੱਖਿਆ ਲਈ ਇਸ ਸਮੇਂ ਪੰਜਾਬ ਪੁਲਸ ਪੂਰੀ ਤਰ੍ਹਾਂ ਮੁਸਤੈਦ ਦਿਖਾਈ ਦੇ ਰਹੀ ਹੈ।

DSP ਬਲਵਿੰਦਰ ਸਿੰਘ ਸੇਖੋਂ ਨੇ ਦੱਸਿਆ ਮੰਤਰੀ ਆਸ਼ੂ ਤੋਂ ਜਾਨ ਨੂੰ ਖਤਰਾ     
ਪੰਜਾਬ ਪੁਲਸ ਦੇ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਉਲਝਣਾ ਮਹਿੰਗਾ ਪੈ ਗਿਆ ਹੈ। 


author

Anuradha

Content Editor

Related News