Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

12/19/2019 6:04:13 PM

ਜਲੰਧਰ (ਵੈੱਬ ਡੈਸਕ) : ਪੰਜਾਬ 'ਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਨੂੰ ਹੁਣ ਇਸ ਦਾ ਭਾਰੀ ਨੁਕਸਾਨ ਹੋਵੇਗਾ ਕਿਉਂਕਿ ਸੂਬੇ 'ਚ ਨਵਾਂ ਮੋਟਰ ਵ੍ਹੀਕਲ ਐਕਟ ਲਾਗੂ ਹੋ ਗਿਆ ਹੈ। ਇਸ ਬਾਰੇ ਸੂਬੇ ਦੇ ਟਰਾਂਸਪੋਰਟ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ, ਜਿਸ ਦੇ ਚੱਲਦਿਆਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜ਼ੁਰਮਾਨਾ ਲੱਗੇਗਾ। ਦੂਜੇ ਪਾਸੇ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਵਾਬ ਦਿੱਤਾ ਹੈ। ਢੀਂਡਸਾ ਨੂੰ ਪਿਤਾ ਸਮਾਨ ਦੱਸਦੇ ਹੋਏ ਸੁਖਬੀਰ ਨੇ ਕਿਹਾ ਕਿ ਜਿਸ ਪਾਰਟੀ ਨੇ ਉਨ੍ਹਾਂ ਨੂੰ ਵੱਡਾ ਮਾਣ-ਸਨਮਾਣ ਦਿੱਤਾ, ਉਸ ਨੂੰ ਕਮਜ਼ੋਰ ਕਰਨਾ ਸ਼ੋਭਾ ਨਹੀਂ ਦਿੰਦਾ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਨੇ ਢੀਂਡਸਾ ਨੂੰ ਤਿੰਨ ਵਾਰ ਐੱਮ. ਪੀ. ਬਣਾਇਆ, ਮੰਤਰੀ ਦਾ ਅਹੁਦਾ ਦਿੱਤਾ। ਸੁਖਦੇਵ ਢੀਂਡਸਾ ਲਗਾਤਾਰ ਤਿੰਨ ਵਾਰ ਹਾਰੇ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਸੀਨੀਅਰਤਾ ਨੂੰ ਮੁੱਖ ਰੱਖਦੇ ਹੋਏ ਰਾਜ ਸਭਾ ਭੇਜਿਆ ਗਿਆ, ਲਿਹਾਜ਼ਾ ਉਨ੍ਹਾਂ ਨੂੰ ਪਾਰਟੀ ਨੂੰ ਕਮਜ਼ੋਰ ਕਰਨ ਦੇ ਯਤਨ ਨਹੀਂ ਕਰਨੇ ਚਾਹੀਦੇ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਹੁਣ ਪੰਜਾਬ 'ਚ ਵੀ ਕੱਟੇ ਜਾਣਗੇ 'ਭਾਰੀ ਚਾਲਾਨ', ਟਰਾਂਸਪੋਰਟ ਵਿਭਾਗ ਵਲੋਂ ਨਵੀਂ ਨੋਟੀਫਿਕੇਸ਼ਨ ਜਾਰੀ     
ਪੰਜਾਬ 'ਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਨੂੰ ਹੁਣ ਇਸ ਦਾ ਭਾਰੀ ਨੁਕਸਾਨ ਹੋਵੇਗਾ ਕਿਉਂਕਿ ਸੂਬੇ 'ਚ ਨਵਾਂ ਮੋਟਰ ਵ੍ਹੀਕਲ ਐਕਟ ਲਾਗੂ ਹੋ ਗਿਆ ਹੈ। 

ਬਿਆਸ ਸਕੂਲ ਮਾਮਲੇ 'ਤੇ ਬਾਜਵਾ ਦਾ ਸ਼ਰਮਨਾਕ ਬਿਆਨ, ਜਾਣੋ ਕੀ ਬੋਲੇ     
ਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬਿਆਸ ਸਕੂਲ ਮਾਮਲੇ 'ਤੇ ਸ਼ਰਮਨਾਕ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ 'ਚ ਸਭ ਸਹੀ ਚੱਲ ਰਿਹਾ ਹੈ।

ਸੁਖਦੇਵ ਢੀਂਡਸਾ ਦੀ ਬਗਾਵਤ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ     
ਅਕਾਲੀ ਦਲ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਵਾਬ ਦਿੱਤਾ ਹੈ।

ਗੁਰਦਾਸਪੁਰ : ਬੱਚਿਆਂ ਦੇ ਅਗਵਾ ਹੋਣ ਦੇ ਮਾਮਲੇ 'ਚ ਵੱਡਾ ਖੁਲਾਸਾ     
ਗੁਰਦਾਸਪੁਰ 'ਚ ਅੱਜ ਸਵੇਰੇ ਅਗਵਾ ਹੋਏ ਦੋ ਬੱਚਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। 

ਫਾਜ਼ਿਲਕਾ : ਵਣ ਵਿਭਾਗ ਦਫਤਰ ’ਚੋਂ ਮਿਲੀ ਕੁੜੀ ਦੀ ਲਾਸ਼, ਫੈਲੀ ਸਨਸਨੀ (ਤਸਵੀਰਾਂ)     
 ਫਾਜ਼ਿਲਕਾ ਦੇ ਪਿੰਡ ਰਾਮਪੁਰਾ ਨੇੜੇ ਬਣੇ ਵਣ ਵਿਭਾਗ ਦੇ ਪੁਰਾਣੇ ਦਫਤਰ ’ਚ ਕਤਲ ਕਰਕੇ ਸੁੱਟੀ ਕੁੜੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

ਲੁਧਿਆਣਾ 'ਚ ਦਿਲ ਕੰਬਾ ਦੇਣ ਵਾਲਾ ਹਾਦਸਾ, ਸੀ. ਸੀ. ਟੀ. ਵੀ. 'ਚ ਕੈਦ     
ਲੁਧਿਆਣਾ ਦੇ ਸਰਾਭਾ ਨਗਰ ਇਲਾਕੇ 'ਚ ਇਕ ਤੇਜ਼ ਰਫਤਾਰ ਗੱਡੀ ਨੇ ਔਰਤ ਨੂੰ ਇੰਨੀ ਜ਼ਬਰਦਸਤ ਟੱਕਰ ਮਾਰੀ, ਜਿਸ ਨੂੰ ਦੇਖਣ ਵਾਲਿਆਂ ਦੇ ਦਿਲ ਕੰਬ ਗਏ। 

ਵਿਧਾਇਕਾਂ ਨੂੰ ਲਗਜ਼ਰੀ ਗੱਡੀਆਂ ਦੇਣ ਦੇ ਮਾਮਲੇ 'ਤੇ ਚੀਮਾ ਨੇ ਕੈਪਟਨ ਨੂੰ ਲਿਆ ਲੰਮੇਂ ਹੱਥੀਂ
ਕੈਪਟਨ ਸਰਕਾਰ ਵੱਲੋਂ ਬੀਤੇ ਦਿਨ ਲਗਜ਼ਰੀ ਕਾਰਾਂ ਦੀ ਖਰੀਦ ਦੇ ਪ੍ਰਸਤਾਵ ਨੂੰ ਵਿੱਤ ਵਿਭਾਗ ਕੋਲ ਭੇਜਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ 'ਤੇ ਸ਼ਬਦੀ ਹਮਲਾ ਬੋਲਿਆ ਹੈ।

ਬਠਿੰਡਾ ਦੀ ਹਾਈ ਸਕਿਓਰਿਟੀ ਜੇਲ 'ਚ ਕੈਦੀਆਂ ਤੋਂ ਵੱਡੀ ਗਿਣਤੀ 'ਚ ਮੋਬਾਈਲ ਬਰਾਮਦ     
 ਬਠਿੰਡਾ ਦੀ ਹਾਈ ਸਕਿਓਰਿਟੀ ਜੇਲ 'ਚ ਵੱਡੀ ਗਿਣਤੀ 'ਚ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਜੇਲ ਸੁਪਰਡੰਟ ਮਨਜੀਤ ਸਿੰਘ ਵੱਲੋਂ ਜੇਲ ਦੀ ਸੁਰੱਖਿਆ ਲਈ ਤਾਇਨਾਤ ਸੀ. ਆਰ. ਪੀ. ਐਫ. ਦੀ ਮਦਦ ਨਾਲ ਜੇਲ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। 

 ਦੂਜੇ ਦਿਨ ਵੀ ਡੇਰਾ ਬਾਬਾ ਨਾਨਕ 'ਚ ਪੁਲਸ ਤੇ ਫੌਜ ਦਾ ਸਰਚ ਆਪਰੇਸ਼ਨ ਜਾਰੀ     
ਡੇਰਾ ਬਾਬਾ ਨਾਨਕ 'ਚ ਸਰਚ ਆਪਰੇਸ਼ਨ ਲਗਾਤਾਰ ਜਾਰੀ ਹੈ। ਦੂਜੇ ਦਿਨ ਵੀ ਪੁਲਸ, ਬੀ. ਐਸ ਐੱਫ. ਤੇ ਐੱਸ. ਜੀ. ਦੇ ਜਵਾਨਾਂ ਨੇ ਮਿਲ ਕੇ ਸਰਹੱਦੀ ਇਲਾਕੇ ਦਾ ਚੱਪਾ-ਚੱਪਾ ਛਾਣਿਆ।

ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰ ਰਹੇ ਡਾ. ਗਾਂਧੀ ਨੂੰ ਦਿੱਲੀ ਪੁਲਸ ਨੇ ਲਿਆ ਹਿਰਾਸਤ 'ਚ     
ਸਾਬਕਾ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਜੋ ਕਿ ਨਾਗਰਿਕਤਾ ਸੰਸ਼ੋਧਨ ਕਾਨੂੰਨ (311) ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ (ਐਨ.ਆਰ.ਸੀ.) ਦੇ ਵਿਰੋਧ 'ਚ ਅੱਜ ਦਿੱਲੀ ਦੇ ਲਾਲ ਕਿਲਾ 'ਚ ਧਰਨਾ ਦੇਣ ਲੱਗੇ ਸਨ...

ਪ੍ਰੇਮ ਵਿਆਹ ਦਾ ਖਤਰਨਾਕ ਅੰਜਾਮ, ਦੋਸਤਾਂ ਅੱਗੇ ਪਰੋਸਦਾ ਰਿਹਾ ਪਤਨੀ (ਵੀਡੀਓ)     
ਜਲੰਧਰ 'ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਜਾਣ ਤੁਸੀਂ ਵੀ ਹੈਰਾਨ ਰਹਿ ਜਾਓਗੇ। ਇਕ ਪਾਸੇ ਜਿੱਥੇ ਲੜਕੀ ਨੇ ਪ੍ਰੇਮ ਵਿਆਹ ਦੇ ਚੱਕਰ ਆਪਣਾ ਪੇਕਾ ਪਰਿਵਾਰ ਛੱਡਿਆ, ਉਥੇ ਹੀ ਸਹੁਰੇ ਪਰਿਵਾਰ ਨੇ ਉਸ ਨੂੰ ਵੇਸਵਾ ਬਣਨ ਲਈ ਮਜਬੂਰ ਕਰ ਦਿੱਤਾ।

ਚੰਡੀਗੜ੍ਹ 'ਚ ਵੀ ਭੜਕਿਆ ਮੁਸਲਿਮ ਭਾਈਚਾਰਾ, ਸੀ. ਏ. ਏ. ਖਿਲਾਫ ਜ਼ਬਰਦਸਤ ਪ੍ਰਦਰਸ਼ਨ     
'ਨਾਗਰਿਕਤਾ ਸੋਧ ਐਕਟ' (ਸੀ. ਏ. ਏ.) ਦੇ ਖਿਲਾਫ ਜਿੱਥੇ ਪੂਰੇ ਦੇਸ਼ 'ਚ ਪ੍ਰਦਰਸ਼ਨ ਹੋ ਰਿਹਾ ਹੈ, ਉੱਥੇ ਹੀ ਚੰਡੀਗੜ੍ਹ ਦੇ ਸੈਕਟਰ-20 'ਚ ਸਥਿਤ ਜਾਮਾ ਮਸਜਿਦ ਨੇੜਲੇ ਮੈਦਾਨ 'ਚ ਵੀ ਮੁਸਲਿਮ ਭਾਈਚਾਰੇ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। 

ਗੁਰਦਾਸਪੁਰ : ਮਾਂ 'ਤੇ ਹਮਲਾ ਕਰ ਕੇ ਦੋ ਬੱਚੇ ਕੀਤੇ ਅਗਵਾ     
ਗੁਰਦਾਸਪੁਰ ਦੇ ਪੁਰਾਣਾ ਸ਼ਾਨਾਂ ਦੇ ਅਧੀਨ ਆਉਂਦੇ ਪਿੰਡ ਨੰਗਲ 'ਚ ਇਕ ਔਰਤ ਕੋਲੋਂ ਕੁਝ ਕਾਰ ਸਵਾਰ ਵਿਅਕਤੀ ਉਸ ਦੇ ਦੋ ਬੱਚੇ ਖੋਹ ਕੇ ਫਰਾਰ ਹੋ ਜਾਣ ਮਾਮਲਾ ਸਾਹਮਣੇ ਆਇਆ ਹੈ। 


Anuradha

Content Editor

Related News