Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

12/23/2019 5:53:18 PM

ਜਲੰਧਰ (ਵੈੱਬ ਡੈਸਕ) : ਆਪਣੇ ਪਿਤਾ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਪਾਰਟੀ ਨੂੰ ਅਲਵਿਦਾ ਕਹਿ ਸਕਦੇ ਹਨ। ਇਸ ਸਬੰਧੀ ਪਰਮਿੰਦਰ ਸਿੰਘ ਢੀਂਡਸਾ ਨੇ ਅਜੇ ਤੱਕ ਚੁੱਪ ਵੱਟੀ ਹੋਈ ਹੈ ਅਤੇ ਮੀਡੀਆ ਸਾਹਮਣੇ ਆਉਣ ਤੋਂ ਕੰਨੀ ਕਤਰਾ ਰਹੇ ਹਨ। ਪਰਮਿੰਦਰ ਢੀਂਡਸਾ ਵਲੋਂ ਅਕਾਲੀ ਦਲ ਤੋਂ ਦੂਰੀਆਂ ਬਣਾਉਣ ਤੋਂ ਵੀ ਇਹੀ ਮੰਨਿਆ ਜਾ ਰਿਹਾ ਹੈ ਕਿ ਉਹ ਕਿਸੇ ਵੀ ਸਮੇਂ ਬਗਾਵਤ ਕਰ ਸਕਦੇ ਹਨ। ਦੂਜੇ ਪਾਸੇ ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੂੰ ਚੰਡੀਗੜ੍ਹ ਦੀ ਇੰਨੀ ਖੁਮਾਰੀ ਚੜ੍ਹ ਗਈ ਕਿ ਮੋਹਾਲੀ ਬਾਰੇ ਵੱਡਾ ਬਿਆਨ ਦੇ ਕੇ ਉਹ ਫਿਰ ਸੁਰਖੀਆਂ 'ਚ ਆ ਗਏ ਹਨ। ਅਸਲ 'ਚ ਕਿਰਨ ਖੇਰ ਨੇ ਮੋਹਾਲੀ ਏਅਰਪੋਰਟ ਬਾਰੇ ਗੱਲ ਕਰਦਿਆਂ ਕਿਹਾ ਕਿ ਜੇਕਰ ਏਅਰਪੋਰਟ ਪੰਜਾਬ ਦੀ ਜ਼ਮੀਨ 'ਤੇ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਚੰਡੀਗੜ੍ਹ ਦਾ ਨਾਂ ਹਟਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਹਾਲੀ ਨੂੰ ਜਾਣਦਾ ਹੀ ਕੌਣ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਅਕਾਲੀ ਦਲ ਨਾਲ ਕਿਸੇ ਵੀ ਸਮੇਂ ਬਗਾਵਤ ਕਰ ਸਕਦੇ ਨੇ 'ਪਰਮਿੰਦਰ ਢੀਂਡਸਾ'     
ਆਪਣੇ ਪਿਤਾ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਪਾਰਟੀ ਨੂੰ ਅਲਵਿਦਾ ਕਹਿ ਸਕਦੇ ਹਨ। 

'ਚੰਡੀਗੜ੍ਹ' ਦੀ ਖੁਮਾਰੀ 'ਚ ਕਿਰਨ ਖੇਰ ਨੇ ਮੋਹਾਲੀ ਬਾਰੇ ਇਹ ਕੀ ਬੋਲ'ਤਾ     
ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੂੰ ਚੰਡੀਗੜ੍ਹ ਦੀ ਇੰਨੀ ਖੁਮਾਰੀ ਚੜ੍ਹ ਗਈ ਕਿ ਮੋਹਾਲੀ ਬਾਰੇ ਵੱਡਾ ਬਿਆਨ ਦੇ ਕੇ ਉਹ ਫਿਰ ਸੁਰਖੀਆਂ 'ਚ ਆ ਗਏ ਹਨ।

ਕੜਾਕੇ ਦੀ ਠੰਡ ਕਾਰਨ ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ     
ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਦੇ ਕਾਰਨ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 

ਸੁਖਦੇਵ ਢੀਂਡਸਾ ਦੀ ਬਗਾਵਤ 'ਤੇ ਅਕਾਲੀ ਦਲ ਦਾ ਵੱਡਾ ਬਿਆਨ (ਵੀਡੀਓ)     
 ਅਕਾਲੀ ਨੇਤਾ ਪ੍ਰੇਮ ਸਿੰਘ ਚੰਦੂਮਾਰਜਾ ਨੇ ਰਾਜ ਸਭਾ ਮੈਂਬਰ ਸੁਖਦੇਵ ਢੀਂਡਸਾ ਦੀ ਬਗਾਵਤ 'ਤੇ ਬੋਲਦੇ ਹੋਏ ਕਿਹਾ ਕਿ ਅਕਾਲੀ ਦਲ 'ਚ ਸਾਰਿਆਂ ਨੂੰ ਬੋਲਣ ਦਾ ਹੱਕ ਹੈ। 

ਮਜੀਠੀਆ ਦੇ ਸਵਾਲਾਂ 'ਤੇ ਸੁਣੋ ਸੁਖਜਿੰਦਰ ਰੰਧਾਵਾ ਦੇ ਕਰਾਰੇ ਜਵਾਬ (ਵੀਡੀਓ)     
 ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ 'ਤੇ ਲਗਾਏ ਗਏ ਦੋਸ਼ਾਂ ਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਾਰਾ ਜਵਾਬ ਦਿੱਤਾ ਹੈ।

ਪੰਜਾਬੀ ਵਿਆਹਾਂ 'ਚੋਂ 'ਸਾਦਗੀ' ਨੇ ਮਾਰੀ ਉਡਾਰੀ, ਖੁੱਲਦੇ ਮਹਿੰਗੀਆਂ ਬੋਤਲਾਂ ਦੇ ਡਟ     
ਪੰਜਾਬੀ ਸਮਾਜ 'ਚ ਲੱਖਾਂ ਚੁਣੌਤੀਆਂ ਦੇ ਬਾਵਜੂਦ ਵੀ 'ਸ਼ਾਹੀ ਵਿਆਹਾਂ' ਦਾ ਰਿਵਾਜ ਚੱਲ ਪਿਆ ਹੈ, ਜਿਨ੍ਹਾਂ 'ਚ 10 ਹਜ਼ਾਰ ਰੁਪਏ ਤੱਕ ਦੀਆਂ ਮਹਿੰਗੀਆਂ ਸ਼ਰਾਬ ਦੀਆਂ ਬੋਤਲਾਂ ਦੇ ਡਟ ਖੁੱਲਦੇ ਹਨ, ਜਦੋਂ ਕਿ ਇਨ੍ਹਾਂ ਵਿਆਹਾਂ 'ਚੋਂ ਸਾਦਗੀ ਕਿਤੇ ਉੱਡ-ਪੁੱਡ ਗਈ ਹੈ।  

ਢੱਡਰੀਆਂ ਵਾਲਾ ਅਤੇ ਸਾਥੀ ਦਾ ਯੂ. ਕੇ. ਦੀਆਂ ਜਥੇਬੰਦੀਆਂ ਵਲੋਂ ਮੁਕੰਮਲ ਬਾਈਕਾਟ ਦਾ ਫ਼ੈਸਲਾ     
 ਯੂ. ਕੇ. ਦੀਆਂ ਸਿੱਖ ਸੰਗਤਾਂ ਵੱਲੋਂ ਵਿਵਾਦਿਤ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਸਾਥੀ ਹਰਿੰਦਰ ਸਿੰਘ ਨਿਰਵੈਰ ਖ਼ਾਲਸਾ ਦਾ ਕਿਸੇ ਵੀ ਜਗ੍ਹਾ ਪ੍ਰਚਾਰ ਕਰਨ 'ਤੇ ਮੁਕੰਮਲ ਪਾਬੰਦੀ ਲਾਉਂਦਿਆਂ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਭੇਜਣ ਪ੍ਰਤੀ ਲਏ ਫ਼ੈਸਲੇ ਦਾ ਸਿੱਖ ਭਾਈਚਾਰਿਆਂ 'ਚ ਭਾਰੀ ਸਵਾਗਤ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਨੌਜਵਾਨਾਂ ਨੂੰ ਚੰਡੀਗੜ੍ਹ ਡਿਫੈਂਸ ਅਕੈਡਮੀ ਦੇਵੇਗੀ ਇਹ ਵੱਡੀ ਸੌਗਾਤ     
ਭਾਰਤੀ ਫੌਜ ਵਿਚ ਪੰਜਾਬ ਦੇ ਅਫਸਰਾਂ ਦੀ ਹਿੱਸੇਦਾਰੀ ਵਧਾਉਣ ਨੂੰ ਲੈ ਕੇ ਡਿਫੈਂਸ ਅਕੈਡਮੀ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। 

ਕੈਪਟਨ ਦੇ ਮੰਤਰੀ ਨੇ ਗਾਏ ਹਰਸਿਮਰਤ ਦੇ ਸੋਹਲੇ     
ਅੱਜ ਤੋਂ ਬਠਿੰਡਾ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ) 'ਚ ਓ. ਪੀ. ਡੀ. ਸੇਵਾਵਾਂ ਦੀ ਸ਼ੁਰੂਆਤ ਹੋ ਗਈ ਹੈ। 

ਸੰਗਰੂਰ : ਘਰ 'ਚ ਦਾਖਲ ਹੋ ਕੇ ਨੌਜਵਾਨ ਨੇ 15 ਸਾਲਾ ਲੜਕੀ ਨਾਲ ਕੀਤਾ ਜਬਰ-ਜ਼ਨਾਹ
ਦੇਸ਼ 'ਚ ਜਬਰ-ਜ਼ਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ। 

ਸਾਵਧਾਨ! ਆਪਣੇ ਬੱਚਿਆਂ ’ਤੇ ਰੱਖੋ ਨਜ਼ਰ, ਕਿਤੇ ਉਹ ਵੀ ਤਾਂ ਨਹੀਂ ਕਰ ਰਹੇ ਇਹ ਨਸ਼ਾ     
ਪੰਜਾਬ 'ਚ ਨੌਜਵਾਨ ਪੀੜ੍ਹੀ ਨੂੰ ਸ਼ਾਇਦ ਕਿਸੇ ਦੀ ਨਜ਼ਰ ਲੱਗ ਚੁੱਕੀ ਹੈ। ਹੈਰੋਇਨ ਨੇ ਪਹਿਲਾਂ ਹੀ ਪੰਜਾਬ ਦੇ ਜ਼ਿਆਦਾਤਰ ਨੌਜਵਾਨਾਂ ਨੂੰ ਆਪਣੀ ਲਪੇਟ 'ਚ ਲਿਆ ਹੋਇਆ ਹੈ ਅਤੇ ਪੰਜਾਬ ਦਾ ਸ਼ਾਇਦ ਹੀ ਅਜਿਹਾ ਕੋਈ ਪਿੰਡ ਜਾਂ ਸ਼ਹਿਰ ਹੋਵੇਗਾ, ਜਿੱਥੇ ਨੌਜਵਾਨ ਨਸ਼ਿਆਂ ਦਾ ਸੇਵਨ ਨਾ ਕਰਦਾ ਹੋਵੇ। 

ਗੋਰਾਇਆ : ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਨੌਜਵਾਨ 'ਤੇ ਮਾਮਲਾ ਦਰਜ     
 ਗੋਰਾਇਆ ਨੇੜਲੇ ਪਿੰਡ 'ਚ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਮਨਪ੍ਰੀਤ ਸਿੰਘ 'ਤੇ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। 

Anuradha

This news is Content Editor Anuradha