Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

01/04/2020 5:55:40 PM

ਜਲੰਧਰ (ਵੈੱਬ ਡੈਸਕ) : ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਪੱਤਰ ਭੇਜ ਕੇ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਕਥਿਤ ਵੀਡੀਓ ਬਾਰੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਇਸ ਸਪੱਸ਼ਟੀਕਰਨ ਵਿਚ ਉਨ੍ਹਾਂ ਆਖਿਆ ਕਿ ਉਹ ਕਦੇ ਵੀ ਗੁਰੂ ਸਾਹਿਬ ਜਾਂ ਉਨ੍ਹਾਂ ਦੀ ਤਸਵੀਰ ਦਾ ਨਿਰਾਦਰ ਕਰਨ ਬਾਰੇ ਸੋਚ ਵੀ ਨਹੀਂ ਸਕਦੇ ਹਨ। ਇਸ ਵੀਡੀਓ ਵਿਚ ਭੋਰਾ ਵੀ ਸੱਚਾਈ ਨਹੀਂ ਹੈ। ਦੂਜੇ ਪਾਸੇ ਪਾਕਿਸਤਾਨ 'ਚ ਸਿੱਖ ਧਰਮ ਦੇ ਪਵਿੱਤਰ ਸਥਾਨ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਦੀ ਹਰ ਪਾਸੇ ਨਿੰਦਾ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵਲੋਂ ਗੁਰਦੁਆਰਾ ਸਾਹਿਬ 'ਚ ਤੋੜ-ਭੰਨ ਦੀ ਘਟਨਾ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ ਪਰ ਇਸ ਘਟਨਾ 'ਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਵਲੋਂ ਅਜੇ ਤੱਕ ਕਿਸੇ ਤਰ੍ਹਾਂ ਦੀ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ, ਜਿਸ ਕਾਰਨ ਉਹ ਲੋਕਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਵਿਵਾਦਤ ਵੀਡੀਓ ਬਾਰੇ ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖਤ ਨੂੰ ਭੇਜਿਆ ਸਪੱਸ਼ਟੀਕਰਨ     
 ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਪੱਤਰ ਭੇਜ ਕੇ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਕਥਿਤ ਵੀਡੀਓ ਬਾਰੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। 

ਸ੍ਰੀ ਨਨਕਾਣਾ ਸਾਹਿਬ 'ਤੇ ਹਮਲੇ ਤੋਂ ਬਾਅਦ ਨਿਸ਼ਾਨੇ 'ਤੇ 'ਨਵਜੋਤ ਸਿੱਧੂ'     
ਪਾਕਿਸਤਾਨ 'ਚ ਸਿੱਖ ਧਰਮ ਦੇ ਪਵਿੱਤਰ ਸਥਾਨ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਦੀ ਹਰ ਪਾਸੇ ਨਿੰਦਾ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵਲੋਂ ਗੁਰਦੁਆਰਾ ਸਾਹਿਬ 'ਚ ਤੋੜ-ਭੰਨ ਦੀ ਘਟਨਾ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ ...

ਸ੍ਰੀ ਨਨਕਾਣਾ ਸਾਹਿਬ ਹਮਲੇ ਦੇ ਮਾਮਲੇ 'ਚ ਪਾਕਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫਦ     
 ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵਲੋਂ ਕੀਤੇ ਗਏ ਪਥਰਾਅ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਚਾਰ ਮੈਂਬਰੀ ਜਥਾ ਪਾਕਿਸਤਾਨ ਭੇਜਿਆ ਜਾਵੇਗਾ।

2 ਸਾਲਾਂ 'ਚ 5 ਵੱਡੇ ਲੀਡਰਾਂ ਨੇ ਦਿੱਤਾ ਬਾਦਲਾਂ ਨੂੰ ਝਟਕਾ, ਬਗਾਵਤ ਅਜੇ ਵੀ ਜਾਰੀ     
ਇਕ ਦਹਾਕਾ ਪੰਜਾਬ 'ਚ ਰਾਜ ਕਰਨ ਤੋਂ ਬਾਅਦ ਅਕਾਲੀ ਦਲ ਤੋਂ ਸੱਤਾ ਕੀ ਖੁੱਸੀ ਕਿ ਬਾਗੀ ਸੁਰਾਂ ਵੀ ਸਿਖਰ 'ਤੇ ਪੁੱਜ ਗਈਆਂ। 

UK ਦੀਆਂ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਸਾਹਿਬ ਤੋਂ ਮੰਗੀ ਢੱਡਰੀਆਂ ਵਾਲੇ ਖਿਲਾਫ ਕਾਰਵਾਈ     
ਯੂ.ਕੇ. ਤੋਂ ਆਈਆਂ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ 'ਚ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਪ੍ਰਚਾਰਕ ਹਰਿੰਦਰ ਸਿੰਘ ਦੇ ਖਿਲਾਫ ਮੰਗ ਪੱਤਰ ਦਿੱਤਾ ਗਿਆ। 

ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲੇ ਦੀ ਸੁਖਬੀਰ ਵਲੋਂ ਨਿਖੇਧੀ, ਮੋਦੀ ਨੂੰ ਕੀਤੀ ਅਪੀਲ     
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨਾਬਾਲਿਗ ਸਿੱਖ ਲੜਕੀ ਦੇ ਅਗਵਾਕਾਰਾਂ ਦੀ ਅਗਵਾਈ ਵਾਲੀ ਭੀੜ ਵਲੋਂ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲਾ ਕਰਨ ਅਤੇ ਪਵਿੱਤਰ ਸ਼ਹਿਰ ਦਾ ਨਾਂ ਬਦਲਣ ਦੀਆਂ ਧਮਕੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ। 

ਗੁਰਦਾਸਪੁਰ : ਬੇਅੰਤ ਇੰਜੀਨੀਅਰ ਐਂਡ ਟੈਕਨਾਲੋਜੀ ਕਾਲਜ ਦੇ ਪ੍ਰਿੰਸੀਪਲ ਬਣੇ ਸਿੱਧੂ ਮੂਸੇਵਾਲਾ!     
ਬੇਅੰਤ ਇੰਜੀਨੀਅਰ ਐਂਡ ਟੈਕਨਾਲੋਜੀ ਕਾਲਜ ਗੁਰਦਾਸਪੁਰ ਦੀ ਵੈੱਬਸਾਈਟ 'ਤੇ ਪ੍ਰਿੰਸੀਪਲ ਦਾ ਨਾਂ ਸਰਚ ਕਰਨ 'ਤੇ ਗਾਇਕ ਸਿੱਧੂ ਮੂਸੇਵਾਲਾ ਦਾ ਨਾਂ ਆਉਣ ਕਾਰਨ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 

ਨਵੇਂ ਵਰ੍ਹੇ ਦੀ ਪਹਿਲੀ ਉਥਲ-ਪੁਥਲ, ਛੋਟੇ ਢੀਂਡਸੇ ਦਾ ਅਸਤੀਫਾ ਬਣਿਆ ਅਸਮਾਨੀ ਬਿਜਲੀ!     
ਸ਼੍ਰੋਮਣੀ ਅਕਾਲੀ ਦਲ 1920 ਵਿਚ ਹੋਂਦ ਵਿਚ ਆਇਆ ਸੀ ਤੇ ਇਸ ਸਾਲ 2020 ਹੋਣ ਕਰ ਕੇ ਅਕਾਲੀ ਦਲ ਲਈ ਇਹ ਸਾਲ ਉਨ੍ਹਾਂ ਦੀ ਪਾਰਟੀ ਦੇ ਜ਼ਿੰਦਗੀ ਵਿਚ ਆਇਆ ਬਹੁਤ ਵੱਡੀ ਮਹੱਤਤਾ ਰੱਖਦਾ ਸੀ। 

ਪੁਰਾਣੀ ਰੰਜਿਸ਼ ਸਵਾ ਮਹੀਨੇ ਦੇ ਬੱਚੇ 'ਤੇ ਪਈ ਭਾਰੀ, ਹਮਲੇ ਦੌਰਾਨ ਹੋਈ ਮੌਤ     
ਪੁਰਾਣੀ ਰੰਜਿਸ਼ ਕਾਰਨ ਘਰ 'ਤੇ ਇੱਟਾਂ-ਪੱਥਰਾਂ ਨਾਲ ਕੀਤੇ ਹਮਲੇ 'ਚ ਸਵਾ ਮਹੀਨੇ ਦੇ ਬੱਚੇ ਦੇ ਇੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੰਜਾਬ 'ਜੀ. ਐੱਸ. ਟੀ.' ਇਕੱਠਾ ਕਰਨ 'ਚ ਗੁਆਂਢੀ ਸੂਬਿਆਂ ਤੋਂ ਪਿੱਛੇ
 ਗੁਡਜ਼ ਐਂਡ ਸਰਵਿਸਜ਼ ਟੈਕਸ (ਜੀ. ਐੱਸ. ਟੀ.) ਇਕੱਠਾ ਕਰਨ 'ਚ ਪੰਜਾਬ ਆਪਣੇ ਗੁਆਂਢੀ ਸੂਬਿਆਂ ਤੋਂ ਪਿੱਛੇ ਰਹਿ ਗਿਆ ਹੈ।

SGPC ਪ੍ਰਧਾਨ ਦੀ ਪਾਕਿ ਸਰਕਾਰ ਨੂੰ ਦੋ ਟੁੱਕ, ਪੱਥਰਬਾਜ਼ਾਂ ਖਿਲਾਫ ਹੋਵੇ ਕਾਰਵਾਈ (ਵੀਡੀਓ)     
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਪੱਥਰਬਾਜੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ...

ਸਹੁਰੇ ਨੇ ਗੋਲੀ ਮਾਰ ਕੇ ਕਤਲ ਕੀਤੀ ਨੂੰਹ, ਭਰਾ ਨੇ ਸਸਕਾਰ ਮੌਕੇ ਸ਼ਮਸ਼ਾਨਘਾਟ 'ਚ ਦਾਗੇ ਫਾਇਰ    
ਸਹੁਰੇ ਵਲੋਂ ਕੀਤੀ ਗਈ ਨੂੰਹ ਦੀ ਹੱਤਿਆ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਕੋਟਕਪੂਰਾ ਦੇ ਰਾਮ ਬਾਗ 'ਚ ਕਰ ਦਿੱਤਾ ਗਿਆ।     

    

 

 


Anuradha

Content Editor

Related News