Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

Monday, Jan 06, 2020 - 05:47 PM (IST)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੇਸ਼ਾਵਰ 'ਚ ਇਕ ਸਿੱਖ ਨੌਜਵਾਨ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਪਾਕਿਸਤਾਨ ਅੰਦਰ ਸਿੱਖ ਅਤੇ ਹੋਰ ਘੱਟ ਗਿਣਤੀਆਂ 'ਤੇ ਧਾਰਮਿਕ ਅੱਤਿਆਚਾਰਾਂ ਦੀਆਂ ਘਟਨਾਵਾਂ ਵਧਣ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਦੂਜੇ ਪਾਸੇ ਆਪਣੀ ਕਲਮ ਰਾਹੀਂ ਸਮੇਂ-ਸਮੇਂ 'ਤੇ ਸਰਕਾਰਾਂ ਅਤੇ ਪੰਜਾਬ ਦੇ ਹਾਲਾਤ ਨੂੰ ਬਿਆਨ ਕਰਨ ਵਾਲੇ ਪੰਜਾਬ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਨੇ ਮੌਜੂਦਾ ਸਿਆਸੀ ਹਾਲਾਤ 'ਤੇ ਪਹਿਲੀ ਵਾਰ ਖੁੱਲ੍ਹ ਕੇ ਵਿਅੰਗ ਕੱਸਿਆ ਹੈ। ਸੁਰਜੀਤ ਪਾਤਰ ਦਾ ਕਹਿਣਾ ਹੈ ਕਿ ਸਿਆਸੀ ਲੀਡਰਾਂ ਲਈ ਸਿਆਸਤ ਸਿਰਫ ਇਕ ਧੰਦਾ ਹੈ ਅਤੇ ਭਾਰਤ ਦੇ ਲੀਡਰ ਸਿਵਿਆਂ 'ਤੇ ਰੋਟੀਆਂ ਸੇਕ ਰਹੇ ਹਨ। ਆਲਮ ਇਹ ਹੈ ਕਿ ਦੇਸ਼ ਵਿਚ ਲੋਕਾਂ ਨੂੰ ਕਹਿਣ ਦਾ ਹੱਕ ਤੱਕ ਖੋਹਿਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਸਿੱਖ ਨੌਜਵਾਨ ਦੇ ਕਤਲ 'ਤੇ 'ਸੁਖਬੀਰ' ਗੰਭੀਰ ਚਿੰਤਤ, ਮੋਦੀ ਨੂੰ ਕੀਤੀ ਅਪੀਲ
 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੇਸ਼ਾਵਰ 'ਚ ਇਕ ਸਿੱਖ ਨੌਜਵਾਨ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਪਾਕਿਸਤਾਨ ਅੰਦਰ ਸਿੱਖ ਅਤੇ ਹੋਰ ਘੱਟ ਗਿਣਤੀਆਂ 'ਤੇ ਧਾਰਮਿਕ ਅੱਤਿਆਚਾਰਾਂ ਦੀਆਂ ਘਟਨਾਵਾਂ ਵਧਣ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।

ਪਹਿਲੀ ਵਾਰ ਸਿਆਸਤ 'ਤੇ ਖੁੱਲ੍ਹ ਕੇ ਬੋਲੇ ਸੁਰਜੀਤ ਪਾਤਰ     
ਆਪਣੀ ਕਲਮ ਰਾਹੀਂ ਸਮੇਂ-ਸਮੇਂ 'ਤੇ ਸਰਕਾਰਾਂ ਅਤੇ ਪੰਜਾਬ ਦੇ ਹਾਲਾਤ ਨੂੰ ਬਿਆਨ ਕਰਨ ਵਾਲੇ ਪੰਜਾਬ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਨੇ ਮੌਜੂਦਾ ਸਿਆਸੀ ਹਾਲਾਤ 'ਤੇ ਪਹਿਲੀ ਵਾਰ ਖੁੱਲ੍ਹ ਕੇ ਵਿਅੰਗ ਕੱਸਿਆ ਹੈ।

ਸਿਮਰਜੀਤ ਬੈਂਸ ਦਾ ਦਾਅਵਾ, 'ਕਾਂਗਰਸ ਦੇ ਕਈ ਵਿਧਾਇਕ ਜਲਦ ਦੇਣਗੇ ਅਸਤੀਫਾ'     
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਪਰਮਿੰਦਰ ਢੀਂਡਸਾ ਵਲੋਂ ਅਸਤੀਫਾ ਦੇਣ ਸਬੰਧੀ ਬਿਆਨ ਦਿੰਦਿਆਂ ਕਿਹਾ ਹੈ ਕਿ ਸਿਰਫ ਅਕਾਲੀ ਦਲ ਹੀ ਨਹੀਂ, ਸਗੋਂ ਕਾਂਗਰਸ 'ਚ ਵੀ ਕਈ ਵਿਧਾਇਕ ਦੁਖੀ ਹਨ, ਜੋ ਜਲਦੀ ਹੀ ਅਸਤੀਫਾ ਦੇ ਦੇਣਗੇ। 

ਬੇਅਦਬੀ ਮਾਮਲਿਆਂ 'ਤੇ ਮੁਆਫ਼ੀ ਮੰਗੇ ਅਕਾਲੀ ਦਲ : ਪਰਮਿੰਦਰ ਢੀਂਡਸਾ     
ਵਿਧਾਨ ਸਭਾ 'ਚ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਪਰਮਿੰਦਰ ਢੀਂਡਸਾ ਹੁਣ ਖੁੱਲ੍ਹ ਕੇ ਬਾਦਲਾਂ ਖਿਲਾਫ ਮੈਦਾਨ 'ਚ ਨਿੱਤਰ ਆਏ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੇ 8ਵੀਂ ਜਮਾਤ ਦੇ ਪੇਪਰਾਂ ਦੀਆਂ ਤਰੀਕਾਂ ਬਦਲੀਆਂ     
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਦੀਆਂ ਮਿਤੀਆਂ ਵਿਚ ਤਬਦੀਲੀ ਕੀਤੀਆਂ ਗਈਆਂ ਹਨ।

ਸਿੱਖ ਨੌਜਵਾਨ ਦੇ ਕਤਲ ਮਾਮਲੇ 'ਚ ਬੋਲੇ ਜਥੇਦਾਰ, ਸਿੱਖਾਂ ਨੂੰ ਕੀਤੀ ਇਹ ਅਪੀਲ     
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੇ ਪੇਸ਼ਾਵਰ 'ਚ ਸਿੱਖ ਨੌਜਵਾਨ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ।

ਬੈਂਸ ਦੀ ਅਪੀਲ, ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਸਰਕਾਰ 
ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਦੀ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ 'ਤੇ ਪਥਰਾਅ ਕੀਤਾ ਜਾਣਾ ਬਹੁਤ ਹੀ ਦੁੱਖ ਦੀ ਗੱਲ ਹੈ। 

ਰਾਜਾ ਵੜਿੰਗ ਦੀ ਗੱਡੀ ਰੋਕ ਨੌਜਵਾਨਾਂ ਨੇ ਕੀਤਾ ਹੰਗਾਮਾ, ਵੀਡੀਓ ਵਾਇਰਲ     
ਕੈਪਟਨ ਦੇ ਵਿਧਾਇਕ ਕਿਸੇ ਨਾ ਕਿਸੇ ਵਿਵਾਦ ਨੂੰ ਲੈ ਕੇ ਅਕਸਰ ਘਿਰੇ ਹੀ ਰਹਿੰਦੇ ਹਨ। 

ਪੰਜਾਬ ਯੂਨੀਵਰਸਿਟੀ 'ਚ ਸਪੀਕਰ ਦੇ ਭਾਸ਼ਣ ਦੌਰਾਨ ਹੰਗਾਮਾ, ਹੋਈ ਨਾਅਰੇਬਾਜ਼ੀ     
ਪੰਜਾਬ ਯੂਨੀਵਰਸਿਟੀ 'ਚ ਨੈਸ਼ਨਲ ਵੁਮੈਨ ਕਮਿਸ਼ਨ ਦੇ ਸੈਮੀਨਾਰ 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅਤੇ ਪੰਚਕੂਲਾ ਦੇ ਵਿਧਾਇਕ ਗਿਆਨ ਚੰਦ ਗੁਪਤਾ ਮੰਚ ਤੋਂ ਮੋਦੀ ਸਰਕਾਰ ਦੀਆਂ ਉਪਲੱਬਧੀਆਂ ਗਿਣਵਾ ਰਹੇ ਸਨ।

ਰੇਡ ਕਰਨ ਗਈ ਪੁਲਸ ਪਾਰਟੀ 'ਤੇ ਨਸ਼ਾ ਤਸਕਰਾਂ ਨੇ ਕੀਤਾ ਹਮਲਾ (ਵੀਡੀਓ)     
ਨਸ਼ੇ ਦੀ ਵਿਕਰੀ ਵਜੋਂ ਪ੍ਰਸਿੱਧ ਪਿੰਡ ਲਾਟੀਆਂਵਾਲ ਵਿਖੇ ਰੇਡ ਕਰਨ ਆਈ ਪੁਲਸ ਟੀਮ 'ਤੇ ਸਬੰਧਤ ਪਰਿਵਾਰ ਵੱਲੋਂ ਹਮਲਾ ਕੀਤੇ ਜਾਣ ਦੀ ਖਬਰ ਮਿਲੀ ਹੈ। 

ਕਲਯੁਗੀ ਪਿਓ ਨੇ 7 ਸਾਲਾ ਬੱਚੀ ਦਾ ਕਤਲ ਕਰ ਲਾਸ਼ ਦਰੱਖਤ ਨਾਲ ਲਟਕਾਈ     
ਥਾਣਾ ਜਲੂਵਾਲ 'ਚ ਇਕ ਕਲਯੁਗੀ ਪਿਓ ਨੇ ਆਪਣੀ ਹੀ 7 ਸਾਲਾ ਬੱਚੀ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਦਰੱਖਤ ਨਾਲ ਲਟਕਾਅ ਦਿੱਤਾ।

ਅਕਾਲੀ ਦਲ ਨੇ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਸਬੰਧੀ ਸਿੱਧੂ ਦੀ ਚੁੱਪ 'ਤੇ ਚੁੱਕੇ ਸਵਾਲ     
ਸ਼੍ਰੋਮਣੀ ਅਕਾਲੀ ਦਲ ਨੇ ਪਾਕਿ 'ਚ ਸਿੱਖਾਂ ਅਤੇ ਨਨਕਾਣਾ ਸਾਹਿਬ 'ਤੇ ਹੋਏ ਨਫ਼ਰਤੀ ਹਮਲੇ ਬਾਰੇ ਕਾਂਗਰਸੀ ਆਗੂ ਨਵਜੋਤ ਸਿਧੂ ਵਲੋਂ ਧਾਰੀ ਚੁੱਪ 'ਤੇ ਸੁਆਲ ਉਠਾਏ ਹਨ। 

ਅੰਮ੍ਰਿਤਸਰ 'ਚ ਵਾਲਮੀਕ ਭਾਈਚਾਰੇ ਨੇ ਰੋਕੀਆਂ ਟਰੇਨਾਂ, ਮਹਿਲਾ ਵਕੀਲ ਦੀ ਗ੍ਰਿਫਤਾਰੀ ਦੀ ਮੰਗ     
ਅੰਮ੍ਰਿਤਸਰ 'ਚ ਮਹਿਲਾ ਵਕੀਲ ਸਿਮਰਨਜੀਤ ਕੌਰ ਗਿੱਲ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਵਾਲਮੀਕ ਭਾਈਚਾਰੇ ਵਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਰੋਕ ਦਿੱਤਾ ਗਿਆ। 
 


author

Anuradha

Content Editor

Related News