Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

01/08/2020 6:09:17 PM

ਜਲੰਧਰ (ਵੈੱਬ ਡੈਸਕ) : ਸਿਧਾਂਤਾਂ ਦੀ ਲੜਾਈ ਨੂੰ ਲੈ ਕੇ ਬਾਦਲ ਪਰਿਵਾਰ ਖਿਲਾਫ ਮੋਰਚਾ ਖੋਲ੍ਹਣ ਵਾਲੇ ਢੀਂਡਸਾ ਪਿਉ-ਪੁੱਤ ਖਿਲਾਫ ਅਕਾਲੀ ਦਲ ਆਉਣ ਵਾਲੇ ਦਿਨਾਂ ਵਿਚ ਵੱਡਾ ਫੈਸਲਾ ਲੈ ਸਕਦਾ ਹੈ। ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ 'ਚੋਂ ਕੱਢਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਦੀਆਂ ਸੰਗਰੂਰ ਅਤੇ ਬਰਨਾਲਾ ਜ਼ਿਲਾ ਇਕਾਈਆਂ ਵਲੋਂ ਢੀਂਡਸਾ ਪਿਤਾ-ਪੁੱਤਰ ਖ਼ਿਲਾਫ਼ ਮਤਾ ਪਾਸ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਗਈ ਹੈ ਕਿ ਦੋਵਾਂ ਨੂੰ ਪਾਰਟੀ 'ਚੋਂ ਬਰਖ਼ਾਸਤ ਕੀਤਾ ਜਾਵੇ। ਦੂਜੇ ਪਾਸੇ ਬਿਆਸ ਰੇਪ ਕਾਂਡ ਮਾਮਲੇ ਵਿਚ ਪੁਲਸ ਨੇ ਹੁਣ ਸਕੂਲ ਮੈਨੇਜਮੈਂਟ ਵਿਰੁਧ ਕਾਰਵਾਈ ਕਰਦਿਆਂ ਸਕੂਲ ਦੇ ਡਾਇਰੈਕਟਰ ਫਾਦਰ ਲਾਰੈਂਸ ਪੋਜਦੀ, ਪਿੰ੍ਰਸੀਪਲ ਰੋਸਲੀ ਤੇ ਕਲਾਸ ਅਧਿਆਪਕ ਪਿੰਦਰਜੀਤ ਕੌਰ ਵਿਰੁੱਧ ਵੀ ਮਾਮਲਾ ਦਰਜ ਕਰ ਲਿਆ ਹੈ। ਖੁਲਾਸਾ ਕਰਦਿਆਂ ਅੱਜ ਰੇਪ ਪੀੜਤ ਐਕਸ਼ਨ ਕਮੇਟੀ ਦੇ ਸਮੂਹ ਮੈਂਬਰਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਦੱਸਿਆ ਕਿ ਪੁਲਸ ਨੇ ਪਹਿਲਾਂ ਤੋਂ ਹੀ ਦਰਜ ਮੁਕੱਦਮਾ ਨੰਬਰ 257 ਦੇ ਜ਼ੁਰਮ 'ਚ ਵਾਧਾ ਕਰਦਿਆਂ ਸਕੂਲ ਮੈਨੇਜਮੈਂਟ ਵਿਰੁਧ ਕਾਰਵਾਈ ਕਰਦਿਆਂ ਸਕੂਲ ਦੇ ਡਾਇਰੈਕਟਰ, ਪਿੰ੍ਰਸੀਪਲ ਤੇ ਕਲਾਸ ਟੀਚਰ ਵਿਰੁੱਧ ਧਾਰਾ ਆਈ. ਪੀ. ਸੀ.376,120 ਬੀ, 201, ਪੋਸਕੋ 6, 8 ਅਤੇ 21 ਅਧੀਨ ਮਾਮਲਾ ਦਰਜ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਢੀਂਡਸਾ ਪਿਉ-ਪੁੱਤ ਨੂੰ ਪਾਰਟੀ 'ਚੋਂ ਕੱਢਣ ਦੀ ਤਿਆਰੀ     
ਸਿਧਾਂਤਾਂ ਦੀ ਲੜਾਈ ਨੂੰ ਲੈ ਕੇ ਬਾਦਲ ਪਰਿਵਾਰ ਖਿਲਾਫ ਮੋਰਚਾ ਖੋਲ੍ਹਣ ਵਾਲੇ ਢੀਂਡਸਾ ਪਿਉ-ਪੁੱਤ ਖਿਲਾਫ ਅਕਾਲੀ ਦਲ ਆਉਣ ਵਾਲੇ ਦਿਨਾਂ ਵਿਚ ਵੱਡਾ ਫੈਸਲਾ ਲੈ ਸਕਦਾ ਹੈ। 

ਬਿਆਸ ਰੇਪ ਕਾਂਡ ਮਾਮਲੇ 'ਚ ਨਵਾਂ ਮੋੜ, ਰੇਪ ਪੀੜਤ ਐਕਸ਼ਨ ਕਮੇਟੀ ਦਾ ਵੱਡਾ ਖੁਲਾਸਾ     
ਬਿਆਸ ਰੇਪ ਕਾਂਡ ਮਾਮਲੇ ਵਿਚ ਪੁਲਸ ਨੇ ਹੁਣ ਸਕੂਲ ਮੈਨੇਜਮੈਂਟ ਵਿਰੁਧ ਕਾਰਵਾਈ ਕਰਦਿਆਂ ਸਕੂਲ ਦੇ ਡਾਇਰੈਕਟਰ ਫਾਦਰ ਲਾਰੈਂਸ ਪੋਜਦੀ, ਪਿੰ੍ਰਸੀਪਲ ਰੋਸਲੀ ਤੇ ਕਲਾਸ ਅਧਿਆਪਕ ਪਿੰਦਰਜੀਤ ਕੌਰ ਵਿਰੁੱਧ ਵੀ ਮਾਮਲਾ ਦਰਜ ਕਰ ਲਿਆ ਹੈ। 

'ਅਕਾਲੀ ਦਲ 'ਚੋਂ ਕੱਢਣ ਦੇ ਮਤਿਆਂ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ'
ਅਕਾਲੀ ਦਲ ਦੀਆਂ ਸੰਗਰੂਰ ਅਤੇ ਬਰਨਾਲਾ ਜ਼ਿਲਾ ਇਕਾਈਆਂ ਵਲੋਂ ਪਾਸ ਕੀਤੇ ਮਤੇ ਖਿਲਾਫ ਪਰਮਿੰਦਰ ਢੀਂਡਸਾ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। 

ਖਾੜੀ ਦੇਸ਼ਾਂ 'ਚ ਰਹਿੰਦੇ ਭਾਰਤੀਆਂ ਲਈ 'ਕੈਪਟਨ' ਚਿੰਤਤ, ਮੋਦੀ ਨੂੰ ਫਿਰ ਕੀਤੀ ਅਪੀਲ     
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਮਰੀਕਾ ਤੇ ਇਰਾਨ ਵਿਚਲੇ ਵਧਦੇ ਤਣਾਅ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਐੱਸ. ਜੇ. ਸ਼ੰਕਰ ਨੂੰ ਦੁਬਾਰਾ ਅਪੀਲ ਕੀਤੀ ਹੈ ਕਿ ਖਾੜੀ ਮੁਲਕਾਂ 'ਚ ਰਹਿੰਦੇ 10 ਮਿਲੀਅਨ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਕਾਰਗਾਰ ਕਦਮ ਚੁੱਕੇ ਜਾਣ। 

ਨਿੱਜੀ ਕੰਪਨੀਆਂ ਨਾਲ ਪੰਜਾਬ ਸਰਕਾਰ ਦੀ ਚੱਲ ਰਹੀ 'ਮੈਚ ਫਿਕਸਿੰਗ' : ਸੁਖਬੀਰ ਬਾਦਲ     
ਬਿਜਲੀ ਦੇ ਮੁੱਦੇ ਲੈ ਕੇ ਪੰਜਾਬ ਸਰਕਾਰ ਅਤੇ ਅਕਾਲੀ ਦਲ ਆਹਮੋ-ਸਾਹਮਣੇ ਆ ਗਈ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਅਕਾਲੀ ਦਲ 'ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ...

ਭਾਰਤ ਬੰਦ ਦੇ ਸਵਾਲ 'ਤੇ ਖੇਡ ਮੰਤਰੀ ਦਾ ਅਜੀਬ ਬਿਆਨ (ਵੀਡੀਓ)     
ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਪਰਿਵਾਰ ਸਮੇਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। 

'ਪ੍ਰਾਈਵੇਟ ਐਂਬੂਲੈਂਸਾਂ' ਵਾਲੇ ਨਹੀਂ ਕਰ ਸਕਣਗੇ ਮਨਮਾਨੀ, ਚੁੱਕਿਆ ਗਿਆ ਵੱਡਾ ਕਦਮ     
ਸੂਬੇ 'ਚ ਹੁਣ ਪ੍ਰਾਈਵੇਟ ਐਂਬੂਲੈਂਸਾਂ ਵਾਲਿਆਂ ਦੀ ਮਨਮਾਨੀ ਨਹੀਂ ਚੱਲੇਗੀ ਅਤੇ ਉਹ ਆਪਣੇ ਮਰਜ਼ੀ ਨਾਲ ਮਰੀਜ਼ਾਂ ਦੇ ਰਿਸ਼ਤੇਦਾਰਾਂ ਤੋਂ ਪੈਸੇ ਵਸੂਲ ਨਹੀਂ ਕਰ ਸਕਣਗੇ ਕਿਉਂਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਵੱਡਾ ਕਦਮ ਚੁੱਕਦੇ ਹੋਏ ਆਪਣੀ ਸਰਕਾਰੀ108 ਐਂਬੂਲੈਂਸ ਦਾ ਦਾਇਰਾ ਵਧਾਉਣ ਦਾ ਫੈਸਲਾ ਕੀਤਾ ਹੈ। 

ਖਹਿਰਾ ਦੇ ਡਗਮਗਾਉਂਦੇ ਕਰੀਅਰ ਨਾਲ ਪੀ. ਏ. ਪੀ. 'ਚ ਫੈਲੀ ਉਦਾਸੀਨਤਾ     
 ਇਕ ਸਾਲ 'ਚ ਪੰਜਾਬ ਏਕਤਾ ਪਾਰਟੀ (ਪੀ. ਏ. ਪੀ.) 'ਚ ਸੁਖਪਾਲ ਸਿੰਘ ਖਹਿਰਾ ਦੇ ਡਗਮਗਾਉਂਦੇ ਰਾਜਨੀਤਕ ਕਰੀਅਰ ਕਾਰਨ ਪਾਰਟੀ ਵਿਚ ਉਦਾਸੀਨਤਾ ਫੈਲੀ ਹੋਈ ਹੈ। 

ਜਲੰਧਰ ਦੇ ਗੋਪਾਲ ਨਗਰ 'ਚ ਗੋਲੀ ਚੱਲਣ ਨਾਲ ਫੈਲੀ ਦਹਿਸ਼ਤ, ਇਕ ਜ਼ਖਮੀ (ਵੀਡੀਓ)     
ਜਲੰਧਰ ਦੇ ਗੋਪਾਲ ਨਗਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਥੇ ਇਕ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ।

ਨਮ ਅੱਖਾਂ ਨਾਲ ਈਦੂ ਸ਼ਰੀਫ ਸਪੁਰਦ-ਏ-ਖਾਕ (ਵੀਡੀਓ)     
 ਲੰਬੀ ਬੀਮਾਰੀ ਨਾਲ ਜੂਝ ਰਹੇ ਢਾਡੀ ਰੰਗ ਤੇ ਲੋਕ ਗਾਇਕ ਈਦੂ ਸ਼ਰੀਫ ਦਾ ਬੀਤੇ ਦਿਨ ਚੰਡੀਗੜ੍ਹ ਦੇ ਮਨੀਮਾਜਰਾ ਵਿਖੇ ਦਿਹਾਂਤ ਹੋ ਗਿਆ ਸੀ,ਜਿਨ੍ਹਾਂ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਲਲੋਡਾ ਵਿਖੇ ਨਮ ਅੱਖਾਂ ਨਾਲ ਸਪੁਰਦ-ਏ-ਖਾਕ ਕਰ ਦਿੱਤਾ ਗਿਆ।

ਹੁਸ਼ਿਆਰਪੁਰ 'ਚ 'ਭਾਰਤ ਬੰਦ' ਦਾ ਅਸਰ, ਚੰਡੀਗੜ੍ਹ ਰੋਡ ਜਾਮ     
ਸੂਬੇ ਦੇ ਵੱਖ-ਵੱਖ ਸੰਗਠਨਾਂ ਅਤੇ ਜੱਥੇਬੰਦੀਆਂ ਵਲੋਂ 8 ਜਨਵਰੀ ਨੂੰ 'ਭਾਰਤ ਬੰਦ' ਦੇ ਸੱਦੇ 'ਤੇ ਹੁਸ਼ਿਆਰਪੁਰ 'ਚ ਸੀਟੂ ਦੇ ਵਰਕਰਾਂ ਵਲੋਂ ਚੰਡੀਗੜ੍ਹ ਰੋਡ ਜਾਮ ਕਰ ਦਿੱਤਾ ਗਿਆ। 

ਮੀਂਹ ਨੇ ਟਾਲਿਆ 'ਆਪ' ਦਾ ਪ੍ਰੋਗਰਾਮ, ਹੁਣ 10 ਨੂੰ ਘੇਰੇਗੀ ਕੈਪਟਨ ਦੀ ਕੋਠੀ     
 ਪੰਜਾਬ 'ਚ ਮਹਿੰਗੀ ਬਿਜਲੀ ਦੇ ਖਿਲਾਫ ਆਮ ਆਦਮੀ ਪਾਰਟੀ ਹੁਣ 10 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦਾ ਘਿਰਾਅ ਕਰੇਗੀ। 
 

 


Anuradha

Content Editor

Related News