Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ
Friday, Jan 10, 2020 - 06:10 PM (IST)
ਜਲੰਧਰ (ਵੈੱਬ ਡੈਸਕ) : ਪਾਕਿਸਤਾਨ ਵਾਲੇ ਪਾਸਿਓਂ ਭੇਜੇ ਜਾ ਰਹੇ ਡਰੋਨਾਂ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 2 ਡਰੋਨ ਰਿਕਵਰ ਕੀਤੇ ਜਾ ਚੁੱਕੇ ਹਨ ਅਤੇ ਇਸ ਦੇ ਨਾਲ ਹੀ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਕਿ ਚਾਈਨੀਜ਼ ਮੇਡ ਡਰੋਨ ਵੀ. ਆਈ. ਪੀ. ਸੁਰੱਖਿਆ ਲਈ ਵੱਡਾ ਖਤਰਾ ਹਨ। ਦੂਜੇ ਪਾਸੇ ਮੌੜ ਮੰਡੀ 'ਚ 2017 'ਚ ਹੋਏ ਬੰਬ ਧਮਾਕੇ 'ਚ ਤਿੰਨ ਦੋਸ਼ੀਆਂ ਦੇ ਪੁਲਸ ਵਲੋਂ ਪੋਸਟਰ ਜਾਰੀ ਕਰ ਦਿੱਤੇ ਗਏ ਹਨ, ਜਿਨ੍ਹਾਂ 'ਚੋਂ ਇਕ ਦਾ ਨਾਂ ਗੁਰਤੇਜ ਸਿੰਘ ਵਾਸੀ ਡੱਬਵਾਲੀ ਸਿਰਸਾ ਦਾ ਦੱਸਿਆ ਗਿਆ ਹੈ ਅਤੇ ਦੂਜੇ ਦੋਸ਼ੀ ਦਾ ਨਾਂ ਅਮਰੀਕ ਸਿੰਘ ਜੋ ਪੰਜਾਬ ਦੇ ਸੰਗਰੂਰ ਜ਼ਿਲੇ ਦਾ ਰਹਿਣ ਵਾਲਾ ਹੈ। ਤੀਜ਼ੇ ਦੋਸ਼ੀ ਦਾ ਨਾਂ ਅਵਤਾਰ ਸਿੰਘ ਜੋ ਜ਼ਿਲਾ ਕੁਰਕਸ਼ੇਤਰ ਦਾ ਰਹਿਣ ਵਾਲਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਚਾਈਨੀਜ਼ ਮੇਡ ਡਰੋਨ VIP ਸੁਰੱਖਿਆ ਲਈ ਖਤਰਾ, ਪੰਜਾਬ ਦੇ ਡੀ. ਜੀ. ਪੀ. ਦਾ ਖੁਲਾਸਾ
ਪਾਕਿਸਤਾਨ ਵਾਲੇ ਪਾਸਿਓਂ ਭੇਜੇ ਜਾ ਰਹੇ ਡਰੋਨਾਂ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 2 ਡਰੋਨ ਰਿਕਵਰ ਕੀਤੇ ਜਾ ਚੁੱਕੇ ਹਨ...
ਮੌੜ ਮੰਡੀ ਬਲਾਸਟ ਮਾਮਲੇ 'ਚ ਤਿੰਨ ਮੁਲਜ਼ਮਾਂ ਦੇ ਪੋਸਟਰ ਜਾਰੀ
ਮੌੜ ਮੰਡੀ 'ਚ 2017 'ਚ ਹੋਏ ਬੰਬ ਧਮਾਕੇ 'ਚ ਤਿੰਨ ਦੋਸ਼ੀਆਂ ਦੇ ਪੁਲਸ ਵਲੋਂ ਪੋਸਟਰ ਜਾਰੀ ਕਰ ਦਿੱਤੇ ਗਏ ਹਨ, ਜਿਨ੍ਹਾਂ 'ਚੋਂ ਇਕ ਦਾ ਨਾਂ ਗੁਰਤੇਜ ਸਿੰਘ ਵਾਸੀ ਡੱਬਵਾਲੀ ਸਿਰਸਾ ਦਾ ਦੱਸਿਆ ਗਿਆ ਹੈ ਅਤੇ ਦੂਜੇ ਦੋਸ਼ੀ ਦਾ ਨਾਂ ਅਮਰੀਕ ਸਿੰਘ ਜੋ ਪੰਜਾਬ ਦੇ ਸੰਗਰੂਰ ਜ਼ਿਲੇ ਦਾ ਰਹਿਣ ਵਾਲਾ ਹੈ।
ਹਰਸਿਮਰਤ ਬਾਦਲ ਦਾ ਵਿਵਾਦਤ ਬਿਆਨ, ਕਿਹਾ- ਕੈਪਟਨ ਨੇ ਮਰਨ ਤੱਕ ਕਿਸੇ ਨੂੰ ਕੁੱਝ ਨਹੀਂ ਦੇਣਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਚੰਡੀਗੜ੍ਹ ਵਿਚ ਇਕ ਸਮਾਗਮ ਦੌਰਾਨ ਕਿਹਾ ਸੀ ਕਿ ਉਹ ਉਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ, ਜਦੋਂ ਤੱਕ ਉਹ ਨੌਜਵਾਨਾਂ ਲਈ ਰੋਜ਼ਗਾਰ ਅਤੇ ਪ੍ਰਗਤੀਸ਼ੀਲ ਪੰਜਾਬ ਵਿਚ ਸਾਰਿਆਂ ਦੀ ਤਰੱਕੀ ਲਈ ਢੁੱਕਵੇਂ ਮੌਕੇ ਪੈਦਾ ਕੀਤੇ ਜਾਣ ਨੂੰ ਯਕੀਨੀ ਨਹੀਂ ਬਣਾ ਲੈਂਦੇ।
ਲੋਕਾਂ ਨੇ ਨਸ਼ਾ ਵੇਚਦਾ ਰੰਗੇ ਹੱਥੀਂ ਫੜਿ੍ਹਆ ਅਕਾਲੀ ਯੂਥ ਵਿੰਗ ਦਾ ਪ੍ਰਧਾਨ (ਵੀਡੀਓ)
ਹਲਕਾ ਅਮਲੋਹ ਦੇ ਪਿੰਡ ਲਾਡਪੁਰਾ ’ਚ ਪਿੰਡ ਵਾਸੀਆਂ ਨੇ ਇਕ ਨੌਜਵਾਨ ਨੂੰ ਨਸ਼ੇ ਦੀ ਸਪਲਾਈ ਕਰਦੇ ਰੰਗੇ ਹੱਥੀ ਕਾਬੂ ਕੀਤਾ ਹੈ।
ਚੰਡੀਗੜ੍ਹ : ਪ੍ਰਦਰਸ਼ਨ ਕਰਦੇ 'ਆਪ' ਆਗੂਆਂ 'ਤੇ ਪਾਣੀ ਦੀਆਂ ਬੌਛਾਰਾਂ, ਕਈ ਜ਼ਖਮੀਂ
ਪੰਜਾਬ 'ਚ ਮਹਿੰਗੀ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ
ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਜੱਗੂ ਭਗਵਾਨਪੁਰੀਆ ਨੂੰ 12 ਸਾਲ ਦੀ ਕੈਦ (ਵੀਡੀਓ)
ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਨੂੰ ਹਥਿਆਰਾਂ ਤੇ ਹੈਰੋਇਨ ਦੇ ਕੇਸ ਅੰਮ੍ਰਿਤਸਰ ਅਦਾਲਤ ਨੇ 12 ਸਾਲ ਦੀ ਕੈਦ ਦੀ ਸਜ਼ਾ ਤੇ ਡੇਢ ਲੱਖ ਰੁਪਏ ਜੁਰਮਾਨਾ ਕੀਤਾ ਹੈ...
ਤੇਜ਼ਾਬ ਪੀੜਤਾ ਡੌਲੀ ਸਿੰਘ ਦੀ ਦਾਸਤਾਨ ਹਰ ਇਕ ਦੇ ਦਿਲ ਨੂੰ ਦੇਵੇਗੀ ਝੰਜੋੜ (ਵੀਡੀਓ)
“ਸਾਡੇ ਮੁੰਡੇ ਨੇ ਤੇਰੇ 'ਤੇ ਤੇਜ਼ਾਬ ਸੁੱਟਿਆ ਹੈ ਪਰ ਤੂੰ ਸਾਡੇ ਮੁੰਡੇ ਨੂੰ ਸਜ਼ਾ ਤੋਂ ਬਚਾ ਲੈ। ਇਸ ਬਦਲੇ ਤੂੰ ਸਾਡੀ ਕੁੜੀ 'ਤੇ ਤੇਜ਼ਾਬ ਸੁੱਟ ਦੇ।“ ਤੇਜ਼ਾਬ ਪੀੜਤਾ ਡੌਲੀ ਸਿੰਘ ਮੁਤਾਬਕ ਜਦੋਂ ਪਰਦੀਪ ਦੇ ਚਾਚੇ ਦਾ ਇਹ ਇਨਸਾਫ ਸੀ।
ਨਹੀਂ ਰੀਸਾਂ ਪੰਜਾਬ ਦੀ ਇਸ ਧੀ ਦੀਆਂ, ਵੱਡੇ-ਵੱਡੇ ਕਿਸਾਨਾਂ ਨੂੰ ਪਾਉਂਦੀ ਹੈ ਮਾਤ (ਵੀਡੀਓ)
ਅੰਮ੍ਰਿਤਸਰ ਦੇ ਵੇਰਕਾ ਦੀ ਰਹਿਣ ਵਾਲੀ ਹਰਿੰਦਰ ਕੌਰ ਨੂੰ ਕੇਂਦਰ ਸਰਕਾਰ ਵੱਲੋਂ ਕ੍ਰਿਸ਼ੀ ਕਰਮਨ ਪੁਰਸਕਾਰ ਨਾਲ ਨਵਾਜਿਆ ਗਿਆ ਹੈ
ਸ੍ਰੀ ਹਰਿਮੰਦਰ ਸਾਹਿਬ 'ਚ ਟਿਕ-ਟਾਕ ਬਣਾਉਣ ਵਾਲੀ ਕੁੜੀ ਨੇ ਮੰਗੀ ਮੁਆਫੀ (ਵੀਡੀਓ)
ਅੱਜ ਦੇ ਸਮੇਂ ਵਿਚ ਟਿਕ-ਟਾਕ 'ਤੇ ਵੀਡੀਓਜ਼ ਬਣਾਉਣ ਦਾ ਟਰੈਂਡ ਕਾਫ਼ੀ ਚੱਲ ਰਿਹਾ ਹੈ।
ਅਕਾਲੀ ਸਰਪੰਚ ਦੀ ਅੰਤਿਮ ਅਰਦਾਸ 'ਚ ਪੁੱਜੇ ਸੁਖਬੀਰ ਬਾਦਲ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਸਾਬਕਾ ਅਕਾਲੀ ਸਰਪੰਚ ਗੁਰਦੀਪ ਸਿੰਘ ਦੀ ਅੰਤਿਮ ਅਰਦਾਸ 'ਚ ਸੁਖਬੀਰ ਸਿੰਘ ਬਾਦਲ ਸਮੇਤ ਕਈ ਆਗੂਆਂ ਨੇ ਕੀਤੀ ਸ਼ਿਰਕਤ ਕੀਤੀ।
ਕੈਪਟਨ ਦਾ ਵੱਡਾ ਐਲਾਨ, 'ਪੰਜਾਬ ਦੇ ਨੌਜਵਾਨਾਂ ਨੂੰ ਤਰੱਕੀ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਗਾਂ'
'ਸਾਡਾ ਨਾਅਰਾ, ਕੈਪਟਨ ਦੁਬਾਰਾ' ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਹ ਉਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ...