Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

Friday, Jan 17, 2020 - 06:08 PM (IST)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) : ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਉਸ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਮੰਗ ਪੱਤਰ ਲਿੱਖ ਕੇ ਕੀਤੀ ਹੈ, ਜਿਸ 'ਚ ਨੰਦਾ ਦੀ ਯੋਗਤਾ 'ਤੇ ਕਈ ਤਰ੍ਹਾਂ ਦੇ ਸਵਾਲ ਕੀਤੇ ਹਨ। ਦੂਜੇ ਪਾਸੇ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਵੱਡਾ ਝਟਕਾ ਦਿੰਦਿਆਂ ਕੈਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਦੱਸਣਯੋਗ ਹੈ ਕਿ ਡੀ. ਜੀ. ਪੀ.  ਮੁਹੰਮਦ ਮੁਸਤਫਾ ਤੇ ਡੀ. ਜੀ. ਪੀ. ਚਟੋਪਾਧਿਆਏ ਨੇ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਅਤੇ ਆਪਣੇ ਸੀਨੀਅਰ ਹੋਣ ਦਾ ਹਵਾਲਾ ਦਿੱਤਾ ਸੀ, ਜਿਸ ਤੋਂ ਬਾਅਦ ਕੈਟ ਵਲੋਂ ਉਨ੍ਹਾਂ ਦੋਹਾਂ ਦੀਆਂ ਅਰਜ਼ੀਆਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਹੁਣ ਬਾਜਵਾ ਨੇ ਕੈਪਟਨ ਤੋਂ ਕੀਤੀ ਇਕ ਹੋਰ ਵੱਡੀ ਮੰਗ     
ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਉਸ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।

ਪੰਜਾਬ ਦੇ ਡੀ. ਜੀ. ਪੀ. ਨੂੰ ਵੱਡਾ ਝਟਕਾ, ਕੈਟ ਨੇ ਨਿਯੁਕਤੀ ਕੀਤੀ ਰੱਦ
ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਵੱਡਾ ਝਟਕਾ ਦਿੰਦਿਆਂ ਕੈਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। 

ਕਬੱਡੀ ਜਗਤ 'ਚ ਸੋਗ ਦੀ ਲਹਿਰ, ਖਿਡਾਰੀ ਪੰਮਾ ਗਾਂਧਰਾ ਦੀ ਮੌਤ (ਵੀਡੀਓ)     
ਪਿੰਡ ਗਾਂਧਰਾ ਦੇ ਕਬੱਡੀ ਖਿਡਾਰੀ ਪੰਮਾ ਗਾਂਧਰਾ ਦੀ ਅਚਾਨਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਹੈਰੀਟੇਜ ਸਟਰੀਟ 'ਤੇ ਲੱਗੇ ਬੁੱਤਾਂ ਨੂੰ ਤੋੜਨ ਵਾਲੇ ਨੌਜਵਾਨਾਂ ਦੇ ਹੱਕ 'ਚ ਆਏ ਦਾਦੂਵਾਲ     
ਸਰਬੱਤ ਖਾਲਸਾ ਵੱਲੋਂ ਥਾਪੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ ਲੱਗੇ ਬੁੱਤਾਂ ਤੋੜਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ 8 ਸਿੱਖ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। 

ਪਾਣੀਆਂ ਲਈ 'ਬੈਂਸ ਭਰਾਵਾਂ' ਦੀ ਜੰਗ ਜਾਰੀ, ਵਿਧਾਨ ਸਭਾ ਬਾਹਰ ਕੀਤਾ ਪ੍ਰਦਰਸ਼ਨ (ਵੀਡੀਓ)     
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵਲੋਂ ਪੰਜਾਬ ਦੇ ਪਾਣੀਆਂ ਲਈ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। 

ਸ਼ਹੀਦ ਰਣਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ, 3 ਮਹੀਨੇ ਦੀ ਬੱਚੀ ਨੇ ਦਿੱਤੀ ਮੁੱਖ ਅਗਨੀ     
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਮਾਛਿਲ ਸੈਕਟਰ ਵਿਖੇ ਐੱਲ. ਓ. ਸੀ. ਵਿਖੇ ਗਸ਼ਤ ਕਰਦੇ ਹੋਏ ਬੀਤੇ ਸੋਮਵਾਰ ਬਰਫ ਖਿਸਕਣ ਕਾਰਣ ਹੇਠਾਂ ਦੱਬ ਜਾਣ ਨਾਲ ਸ਼ਹੀਦ ਹੋਏ 45 ਰਾਸ਼ਟਰੀ ਰਾਇਫਲ ਦੇ ਜਵਾਨ ਰਣਜੀਤ ਸਿੰਘ ਸਲਾਰੀਆ ਦੀ ਮ੍ਰਿਤਕ ਦੇਹ ਅੱਜ ਜੱਦੀ ਪਿੰਡ ਸਿੱਧਪੁਰ ਪਹੁੰਚੀ, ਜਿੱਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। 

ਇਨ੍ਹਾਂ ਸਿਆਸਤਦਾਨਾਂ ਨੇ ਆਪਣੇ ਹੀ ਆਗੂਆਂ ਖਿਲਾਫ ਬਾਗ਼ੀ ਹੋ ਕੇ ਵਾਹ-ਵਾਹ ਖੱਟੀ
ਰਿਆਸਤਾਂ ਸਮੇਂ ਮਹਾਰਾਜਾ ਰਿਪੁਦਮਨ ਸਿੰਘ ਨੇ ਅੰਗਰੇਜ਼ਾਂ ਖਿਲਾਫ ਬਗਾਵਤ ਕਰ ਕੇ ਇਤਿਹਾਸ ਵਿਚ ਦੇਸ਼-ਭਗਤ ਮਹਾਰਾਜਾ ਵਜੋਂ ਨਾਂ ਦਰਜ ਕਰਵਾਇਆ ਸੀ।

ਪੁਲਸ ਨੂੰ ਚਕਮਾ ਦੇ ਫਰਾਰ ਹੋਇਆ ਫੌਜ ਦਾ ਮੁਲਜ਼ਮ ਹਰਪ੍ਰੀਤ ਗ੍ਰਿਫਤਾਰ     
ਜ਼ਿਲਾ ਪੁਲਸ ਨੇ ਹੁਸ਼ਿਆਰਪੁਰ ਦੇ ਹਸਪਤਾਲ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋਏ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਦਿੱਲੀ ਤੋਂ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਪੰਜਾਬ ਵਿਧਾਨ ਸਭਾ 'ਚ 'ਨਾਗਰਿਕਤਾ ਸੋਧ ਐਕਟ' ਖਿਲਾਫ ਮਤਾ ਪਾਸ     
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਅਤੇ ਆਖਰੀ ਦਿਨ 'ਨਾਗਰਿਕਤਾ ਸੋਧ ਐਕਟ' ਖਿਲਾਫ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ 'ਚ ਪਾਸ ਕਰ ਦਿੱਤਾ ਗਿਆ।

'ਸ਼ਹੀਦ ਰਣਜੀਤ ਸਿੰਘ' ਦੇ ਪਰਿਵਾਰ ਲਈ ਕੈਪਟਨ ਵਲੋਂ ਮੁਆਵਜ਼ੇ ਦਾ ਐਲਾਨ     
ਜੰਮੂ-ਕਸ਼ਮੀਰ 'ਚ ਕੁਪਵਾੜਾ ਵਿਖੇ ਸ਼ਹੀਦ ਹੋਏ ਜਵਾਨ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।

ਬਿਜਲੀ ਮੁੱਦੇ 'ਤੇ ਵਿਰੋਧੀਆਂ ਦੀ ਗਲਤ ਫਹਿਮੀ ਜਲਦ ਦੂਰ ਹੋਵੇਗੀ : ਵੇਰਕਾ     
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਵੀ ਬਿਜਲੀ ਦੇ ਮੁੱਦੇ 'ਤੇ ਵਿਰੋਧੀ ਧਿਰਾਂ ਨੇ ਸੂਬਾ ਸਰਕਾਰ ਨੂੰ ਘੇਰੀ ਰੱਖਿਆ। 

ਪੰਜਾਬ ਵਿਧਾਨ ਸਭਾ ਬਾਹਰ 'ਆਪ' ਵਿਧਾਇਕਾਂ ਦਾ ਜ਼ਬਰਦਸਤ ਹੰਗਾਮਾ, ਪੁਲਸ ਨਾਲ ਹੋਈ ਧੱਕਾ-ਮੁੱਕੀ     
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ 'ਚ ਵਿਧਾਨ ਸਭਾ ਬਾਹਰ ਜ਼ਬਰਦਸਤ ਧਰਨਾ ਦਿੱਤਾ
 


author

Anuradha

Content Editor

Related News