Punjab Wrap Up : ਪੜ੍ਹੋ 7 ਫਰਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ
Friday, Feb 07, 2020 - 05:25 PM (IST)
ਜਲੰਧਰ (ਵੈੱਬ ਡੈਸਕ) : ਅੰਮ੍ਰਿਤਸਰ ਜੇਲ 'ਚੋਂ ਫਰਾਰ ਹੋਏ ਤਿੰਨ ਕੈਦੀਆਂ 'ਚੋਂ ਦੋ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜੇਲ 'ਚੋਂ ਫਰਾਰ ਹੋਏ ਦੋ ਸਕੇ ਭਰਾਵਾਂ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਖਦੇਵ ਸਿੰਘ ਅਤੇ ਜਰਨੈਲ ਸਿੰਘ ਪੁੱਤਰ ਸੁਖਦੇਵ ਸਿੰਘ ਨੂੰ ਸੀ. ਆਈ. ਏ. ਸਟਾਫ ਨੇ ਗ੍ਰਿਫਤਾਰ ਕੀਤਾ ਹੈ। ਜਦਕਿ ਇਕ ਕੈਦੀ ਵਿਸ਼ਾਲ ਨੂੰ ਅਜੇ ਤਕ ਪੁਲਸ ਗ੍ਰਿਫਤਾਰ ਨਹੀਂ ਕਰ ਸਕੀ ਹੈ। ਵਿਸ਼ਾਲ ਦੀ ਗ੍ਰਿਫਤਾਰੀ ਲਈ ਪੁਲਸ ਵਲੋਂ ਛੇਪਮਾਰੀ ਕੀਤੀ ਜਾ ਰਹੀ ਹੈ। ਇਸ ਦੀ ਪੁਸ਼ਟੀ ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਕੀਤੀ ਹੈ। ਦੂਜੇ ਪਾਸੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵਲੋਂ ਲਗਾਏ ਜਾ ਰਹੇ ਦੋਸ਼ਾਂ 'ਤੇ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਵਾਬ ਦਿੱਤਾ ਹੈ। ਭਾਈ ਲੌਂਗੋਵਾਲ ਦਾ ਕਹਿਣਾ ਹੈ ਕਿ ਕੋਈ ਵੀ ਮਾਮਲਾ ਗੱਲਬਾਤ ਰਾਹੀਂ ਹੀ ਹੱਲ ਹੋ ਸਕਦਾ ਹੈ। ਉਨ੍ਹਾਂ ਢੱਡਰੀਆਂਵਾਲਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਦੀ ਅਪੀਲ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਅੰਮ੍ਰਿਤਸਰ ਜੇਲ 'ਚੋਂ ਭੱਜੇ ਦੋ ਸਕੇ ਭਰਾ ਗ੍ਰਿਫਤਾਰ, ਤੀਜੇ ਦੀ ਭਾਲ ਜਾਰੀ (ਵੀਡੀਓ)
ਅੰਮ੍ਰਿਤਸਰ ਜੇਲ 'ਚੋਂ ਫਰਾਰ ਹੋਏ ਤਿੰਨ ਕੈਦੀਆਂ 'ਚੋਂ ਦੋ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
ਭਾਈ ਢੱਡਰੀਆਂਵਾਲੇ ਵਲੋਂ ਲਗਾਏ ਦੋਸ਼ਾਂ 'ਤੇ ਲੌਂਗੋਵਾਲ ਦਾ ਵੱਡਾ ਬਿਆਨ
ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵਲੋਂ ਲਗਾਏ ਜਾ ਰਹੇ ਦੋਸ਼ਾਂ 'ਤੇ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਵਾਬ ਦਿੱਤਾ ਹੈ।
'ਰਵਨੀਤ ਬਿੱਟੂ' ਖਿਲਾਫ ਸਿੱਖ ਜੱਥੇਬੰਦੀਆਂ ਨੇ ਦਿੱਤੀ ਸ਼ਿਕਾਇਤ, ਜਾਣੋ ਪੂਰਾ ਮਾਮਲਾ (ਵੀਡੀਓ)
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਲਗਾਤਾਰ ਭਿੰਡਰਾਂਵਾਲੇ ਖਿਲਾਫ ਬਿਆਨਬਾਜ਼ੀ ਕਰਨ 'ਤੇ ਸ਼ਿਕਾਇਤ ਕੀਤੀ ਗਈ ਹੈ।
ਨੌਕਰੀਆਂ ਦੇਣ ਦੇ ਬਿਆਨ ’ਤੇ ਵਿਰੋਧੀ ਧਿਰਾਂ ਨੇ ਘੇਰੇ ਕੈਪਟਨ ਅਮਰਿੰਦਰ ਸਿੰਘ
8 ਫਰਵਰੀ 2020 ਨੂੰ ਦਿੱਲੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੌਰਾਨ ਵਿਰੋਧੀ ਧਿਰਾਂ ਵਲੋਂ ਦਿੱਤੇ ਜਾ ਰਹੇ ਵੱਖ-ਵੱਖ ਬਿਆਨਾਂ ਦੇ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਦਿੱਲੀ ਗਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਇਕ ਬਿਆਨ ਦੇ ਕਾਰਨ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ।
ਕੈਪਟਨ ਸਰਕਾਰ ਦਾ ਇਕ ਹੋਰ 'ਲਾਰਾ', ਅਗਲੇ ਤਿੰਨ ਮਹੀਨਿਆਂ 'ਚ ਮਿਲਣਗੇ ਸਮਾਰਟ ਫੋਨ
ਜੇਕਰ ਤੁਸੀਂ ਵੀ ਪੰਜਾਬ ਸਰਕਾਰ ਦੇ ਸਮਾਰਟ ਫੋਨਾਂ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਤੁਹਾਨੂੰ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਇਕ ਵਾਰ ਫਿਰ ਕੈਪਟਨ ਸਰਕਾਰ ਨੇ ਸਮਾਰਟਫੋਨ ਦੇਣ ਦੀ ਨਵੀਂ ਤਰੀਕ ਜਾਰੀ ਕਰ ਦਿੱਤੀ ਹੈ।
ਬਰਨਾਲਾ 'ਚ ਮਿਲਿਆ ਕੋਰੋਨਾਵਾਇਰਸ ਦਾ ਸ਼ੱਕੀ ਮਰੀਜ਼, ਲੋਕਾਂ 'ਚ ਦਹਿਸ਼ਤ
ਚੀਨ 'ਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਕਾਰਨ ਪੰਜਾਬ ਵੀ ਹਾਈ ਅਲਰਟ 'ਤੇ ਹੈ ਅਤੇ ਇਸੇ ਅਲਰਟ ਦੇ ਚੱਲਦਿਆਂ ਬਰਨਾਲਾ ਵਿਚ ਵੀ ਕੋਰੋਨਾ ਵਾਇਰਸ ਦਾ ਇਕ ਸ਼ੱਕੀ ਮਰੀਜ਼ ਮਿਲਿਆ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਪਾਈ ਜਾ ਰਹੀ ਹੈ।
ਮੋਗਾ: ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ-ਮੁੰਡੇ ਨੇ ਕੀਤੀ ਆਤਮ-ਹੱਤਿਆ
ਪ੍ਰੇਮ ਸਬੰਧਾਂ ਦੇ ਚੱਲਦੇ ਇਕ ਨਹਿਰ ਦੇ ਕੋਲ ਕੁੜੀ-ਮੁੰਡੇ ਵਲੋਂ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਹੜ੍ਹਾਂ ਮਗਰੋਂ ਬੰਨ੍ਹ ਪੱਕੇ ਕਰਨਾ ਭੁੱਲੀ ਸਰਕਾਰ, ਸੰਤ ਸੀਚੇਵਾਲ ਨੇ ਮੁੜ ਸਾਂਭਿਆ ਮੋਰਚਾ
6 ਮਹੀਨੇ ਪਹਿਲਾਂ ਪੰਜਾਬ ਦੇ ਕਈ ਪਿੰਡਾਂ 'ਚ ਹੜ੍ਹ ਕਾਰਨ ਮਚੀ ਤਬਾਹੀ ਨੂੰ ਲੋਕ ਅਜੇ ਵੀ ਭੁੱਲ ਨਹੀਂ ਸਕੇ ਹਨ।
ਸੁਪਰੀਮ ਕੋਰਟ ਵਲੋਂ 'ਮੁਹੰਮਦ ਮੁਸਤਫਾ' ਨੂੰ ਝਟਕਾ, ਪਟੀਸ਼ਨ ਕੀਤੀ ਰੱਦ
ਪੰਜਾਬ ਦੇ ਡੀ. ਜੀ. ਪੀ. ਵਜੋਂ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਆਈ. ਪੀ. ਐੱਸ. ਅਧਿਕਾਰੀ ਮੁਹੰਮਦ ਮੁਸਤਫਾ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ।
'ਪਰਮਜੀਤ ਭਿਓਰਾ' ਨੂੰ ਨਹੀਂ ਮਿਲੀ ਮਾਂ ਦੇ ਭੋਗ 'ਚ ਸ਼ਾਮਲ ਹੋਣ ਦੀ ਮਨਜ਼ੂਰੀ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮੁਲਜ਼ਮ ਭਾਈ ਪਰਮਜੀਤ ਸਿੰਘ ਭਿਓਰਾ ਦੀ ਮਾਂ ਪ੍ਰੀਤਮ ਕੌਰ ਦਾ ਸਸਕਾਰ 31 ਜਨਵਰੀ ਨੂੰ ਹੋਇਆ ਸੀ, ਜਿਨ੍ਹਾਂ ਦਾ ਭੋਗ 7 ਫਰਵਰੀ ਨੂੰ ਮੋਹਾਲੀ ਦੇ ਸਾਚਾ ਧਨ ਗੁਰਦੁਆਰੇ 'ਚ ਰੱਖਿਆ ਗਿਆ ਹੈ।
ਢੀਂਡਸੇ ਦੀ ਕੁਰਸੀ 'ਤੇ ਭੂੰਦੜ ਦੇ ਬੈਠਣ ਦੇ ਆਸਾਰ
ਸ਼੍ਰੋਮਣੀ ਅਕਾਲੀ ਦਲ ਦੇ ਜਹਾਜ਼ 'ਚੋਂ ਉਤਰੇ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵੱਕਾਰੀ ਕੁਰਸੀ 'ਤੇ ਲੰਬਾ ਸਮਾਂ ਸਕੱਤਰ ਜਨਰਲ ਰਹੇ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਕੁਰਸੀ 'ਤੇ ਬੈਠਣ ਲਈ ਅਕਾਲੀ ਨੇਤਾਵਾਂ ਦੀ ਦੌੜ ਲੱਗ ਗਈ ਹੈ ਕਿਉਂਕਿ ਇਸ ਵੱਕਾਰੀ ਕੁਰਸੀ 'ਤੇ ਬੈਠਣ ਵਾਲਾ ਅਕਾਲੀ ਨੇਤਾ ਕੇਵਲ ਇਕੋ ਹੀ ਵੱਡੀ ਅਹਿਮੀਅਤ ਰੱਖਦਾ ਹੈ।
ਨਹੀਂ ਰੀਸ ਪੰਜਾਬੀਆਂ ਦੀ, ਗੱਭਰੂ ਦੇ ਸਟੰਟ ਨੇ ਹੈਰਤ 'ਚ ਪਾਏ ਲੋਕ (ਵੀਡੀਓ)
ਪੂਰੀ ਦੁਨੀਆ 'ਚ ਪੰਜਾਬੀਆਂ ਦੀ ਕੋਈ ਰੀਸ ਨਹੀਂ ਹੈ। ਪੰਜਾਬੀ ਆਪਣੇ ਚੰਗੇ ਸੁਭਾਅ ਅਤੇ ਤਾਕਤ ਲਈ ਜਾਣੇ ਜਾਂਦੇ ਹਨ।