Punjab Wrap Up : ਪੜ੍ਹੋ 09 ਫਰਵਰੀ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

Sunday, Feb 09, 2020 - 04:40 PM (IST)

ਜਲੰਧਰ (ਵੈੱਬ ਡੈਸਕ) - ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਵਿਚ ਮਾਰੇ ਗਏ ਗੁਰਪ੍ਰੀਤ ਸਿੰਘ (11) ਅਤੇ ਮਨਦੀਪ ਸਿੰਘ (14) ਦਾ ਅੰਤਿਮ ਸੰਸਕਾਰ ਪਿੰਡ ਪਹੁਵਿੰਡ ਵਿਖੇ ਅਤਿ ਗਮਗੀਨ ਮਾਹੌਲ 'ਚ ਕਰ ਦਿੱਤਾ ਗਿਆ। ਦੂਜੇ ਪਾਸੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਜਿੱਥੇ ਦੀਵਾਨਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਲੰਬੇ ਹੱਥੀਂ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਨਗਰ ਕੀਰਤਨ ਧਮਾਕੇ 'ਚ ਮਾਰੇ ਗਏ ਬੱਚਿਆਂ ਦਾ ਹੋਇਆ ਸਸਕਾਰ, ਪਰਿਵਾਰ ਰੋ-ਰੋ ਬੇਹਾਲ 
ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਵਿਚ ਮਾਰੇ ਗਏ ਗੁਰਪ੍ਰੀਤ ਸਿੰਘ (11) ਅਤੇ ਮਨਦੀਪ ਸਿੰਘ (14) ਦਾ ਅੰਤਿਮ ਸੰਸਕਾਰ ਪਿੰਡ ਪਹੁਵਿੰਡ ਵਿਖੇ ਅਤਿ ਗਮਗੀਨ ਮਾਹੌਲ 'ਚ ਕਰ ਦਿੱਤਾ ਗਿਆ।

ਜਥੇਦਾਰ ਸਾਬ੍ਹ ਇਨਸਾਫ ਕਰੋ, ਡੰਡੋਤ ਕਰਦਾ ਆਵਾਂਗਾ : ਢੱਡਰੀਆਂਵਾਲੇ 
ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਜਿੱਥੇ ਦੀਵਾਨਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਲੰਬੇ ਹੱਥੀਂ ਲਿਆ ਹੈ

ਬਠਿੰਡਾ ਦੀ ਕੇਂਦਰੀ ਜੇਲ 'ਚ ਭਿੜੀਆਂ ਦੋ ਧਿਰਾਂ, 6 ਜ਼ਖਮੀ (ਤਸਵੀਰਾਂ) 
ਬਠਿੰਡਾ ਦੀ ਕੇਂਦਰੀ ਜੇਲ 'ਚ ਉਸ ਸਮੇਂ ਭੱਜ-ਦੌੜ ਪੈਦਾ ਹੋ ਗਈ, ਜਦੋਂ ਜੇਲ 'ਚ ਬੰਦ

ਸੁਖਬੀਰ ਨੇ ਕੁਰਸੀ ਖਾਤਰ ਪਾਰਟੀ ਦਾ ਭੱਠਾ ਬਿਠਾਇਆ : ਢੀਂਡਸਾ     
ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ 'ਤੇ ਕਬਜ਼ਾ ਕਰੀ ਬੈਠੇ ਸੁਖਬੀਰ ਸਿੰਘ ਬਾਦਲ ਨੇ ਕੇਂਦਰ 'ਚ ਵਜ਼ੀਰ ਦੀ ਕੁਰਸੀ ਬਚਾਉਣ ਲਈ ਪੰਜਾਬ ਅਤੇ ਪਾਰਟੀ ਦਾ ਭੱਠਾ ਬਿਠਾ ਦਿੱਤਾ ਹੈ, ਜਿਸ ਤੋਂ ਸਾਰਾ ਪੰਜਾਬ ਜਾਣੂ ਹੈ

ਸੁਖਬੀਰ ਤੇ ਹਰਸਿਮਰਤ ਬਾਦਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਦਿੱਤੀ ਵਧਾਈ 
ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ-ਭਾਵਨਾ ਮਨਾਇਆ ਜਾ ਰਿਹਾ ਹੈ।  

ਕੈਪਟਨ ’ਤੇ ਵਰ੍ਹੇ ਚੰਦੂਮਾਜਰਾ ਤੇ ਤੋਤਾ ਸਿੰਘ, ਕਿਹਾ ‘ਝੂਠ ਬੋਲਣਾ ਮੁੱਖ ਮੰਤਰੀ ਲਈ ਆਮ ਗੱਲ’     
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਾਬਿਤ ਕਰ ਦਿੱਤਾ ਕਿ ਉਹ ਝੂਠੇ ਹਨ। 

ਨਗਰ ਕੀਰਤਨ ਧਮਾਕਾ : ਵਿਆਹ ਤੋਂ 8 ਸਾਲ ਬਾਅਦ ਰੱਬ ਨੇ ਦਿੱਤਾ ਸੀ ਪੁੱਤ ਉਹ ਵੀ ਖੋਹ ਲਿਆ     
ਤਰਨਤਾਰਨ 'ਚ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। 

ਪ੍ਰਕਾਸ਼ ਪੁਰਬ : ਵਿਸ਼ਵ ਸ਼ਾਂਤੀ ਦੇ ਪਥ ਪ੍ਰਦਰਸ਼ਕ ਸ੍ਰੀ ਗੁਰੂ ਰਵਿਦਾਸ ਜੀ
ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਨੇ ਇਸ ਸੰਸਾਰ ਨੂੰ ਨਵੀਂ ਨਰੋਈ ਵਿਸ਼ਵ-ਵਿਆਪੀ ਸਰਬ ਸਾਂਝੀਵਾਲਤਾ ਦੀ ਵਿਚਾਰਧਾਰਾ ਪ੍ਰਦਾਨ ਕੀਤੀ ਹੈ।

ਮੋਹਾਲੀ ਗੈਂਗਰੇਪ ਮਾਮਲੇ ਦੀ ਜਾਂਚ ਲਈ ਐੱਸ. ਆਈ. ਟੀ. ਗਠਿਤ     
ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ 7 ਫਰਵਰੀ ਨੂੰ ਮੋਹਾਲੀ 'ਚ ਹੋਏ ਗੈਂਗਰੇਪ ਦੇ ਮਾਮਲੇ ਵਿਚ ਮਹਿਲਾ ਪੁਲਸ

ਵੱਡੇ ਘੱਲੂਘਾਰੇ ਦੀ ਯਾਦਗਾਰ ‘ਕੁੱਪ ਰੋਹੀੜਾਂ’ 
ਵੱਡਾ ਘੱਲੂਘਾਰਾ ਇਤਿਹਾਸ ਦੀਆਂ ਘਟਨਾਵਾਂ ਦੇ ਪ੍ਰਮੁੱਖ ਪੰਨੇ ’ਤੇ ਹੈ, ਜਦੋਂ ਸਿੱਖਾਂ ਨੂੰ ਸਮੂਹਿਕ ਤੌਰ 'ਤੇ ਸ਼ਹੀਦ ਕਰਕੇ ਉਨ੍ਹਾਂ ਦਾ ਬੀਜ ਨਾਸ ਕਰਨ ਦਾ ਯਤਨ ਕੀਤਾ ਗਿਆ । 


rajwinder kaur

Content Editor

Related News