Punjab Wrap Up : ਪੜ੍ਹੋ 20 ਫਰਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

02/20/2020 6:01:46 PM

ਜਲੰਧਰ (ਵੈੱਬ ਡੈਸਕ) : ਬਰਗਾੜੀ ਜਾਂਚ ਮਾਮਲੇ 'ਚ ਸੀ.ਬੀ.ਆਈ. ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੁਪਰੀਮ ਕੋਰਟ ਨੇ ਸੀ.ਬੀ.ਆਈ ਵਲੋਂ ਦਾਇਰ ਕੀਤੀ ਅਪੀਲ ਨੂੰ ਖਾਰਿਜ ਕਰ ਦਿੱਤਾ। ਜਾਣਕਾਰੀ ਅਨੁਸਾਰ ਬਰਗਾੜੀ ਦੇ ਮਾਮਲੇ ਦੀ ਮੁੜ ਤੋਂ ਜਾਂਚ ਕਰਨ ਲਈ ਸੀ.ਬੀ.ਆਈ. ਨੇ ਕੁਝ ਸਮਾਂ ਪਹਿਲਾਂ ਇਹ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਅੱਜ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਮੋਹਾਲੀ ਦੀ ਅਦਾਲਤ 'ਚ ਸੀ.ਬੀ.ਆਈ. ਨੇ ਕਾਫੀ ਸਮਾਂ ਪਹਿਲਾਂ ਆਪਣੀ ਕਲੋਜ਼ਰ ਰਿਪੋਰਟ ਦਾਖਲ ਕੀਤੀ ਸੀ, ਜਿਸ ਤੋਂ ਬਾਅਦ ਬਰਗਾੜੀ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ ਜ਼ੀਰੋ ਕਾਲ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਅਨਵਰ ਮਸੀਹ ਮਾਮਲੇ 'ਚ ਕਾਰਵਾਈ ਦੀ ਮੰਗ ਕੀਤੀ ਗਈ। ਇਸ ਸਬੰਧੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਅਨਵਰ ਮਸੀਹ ਦੇ ਸਬੰਧ ਬਿਕਰਮ ਮਜੀਠੀਆ ਨਾਲ ਹਨ ਅਤੇ ਕੀ ਐੱਸ. ਟੀ. ਐੱਫ. ਇਸ ਸਬੰਧੀ ਮਜੀਠੀਆ ਖਿਲਾਫ ਜਾਂਚ ਕਰੇਗੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਬਰਗਾੜੀ ਜਾਂਚ ਮਾਮਲੇ ’ਚ ਸੀ.ਬੀ.ਆਈ ਨੂੰ ਲੱਗਾ ਵੱਡਾ ਝਟਕਾ     
ਬਰਗਾੜੀ ਜਾਂਚ ਮਾਮਲੇ ’ਚ ਸੀ.ਬੀ.ਆਈ. ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੁਪਰੀਮ ਕੋਰਟ ਨੇ ਸੀ.ਬੀ.ਆਈ ਵਲੋਂ ਦਾਇਰ ਕੀਤੀ ਅਪੀਲ ਨੂੰ ਖਾਰਿਜ ਕਰ ਦਿੱਤਾ।

ਬਜਟ ਇਜਲਾਸ : ਮਸੀਹ ਨਾਲ ਸਬੰਧਾਂ ਕਾਰਨ 'ਮਜੀਠੀਆ' ਖਿਲਾਫ ਕਾਰਵਾਈ ਦੀ ਮੰਗ (ਵੀਡੀਓ)     
ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ ਜ਼ੀਰੋ ਕਾਲ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਅਨਵਰ ਮਸੀਹ ਮਾਮਲੇ 'ਚ ਕਾਰਵਾਈ ਦੀ ਮੰਗ ਕੀਤੀ ਗਈ। 

...ਤੇ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਪੰਜਾਬ ਦਾ 'ਬਜਟ'     
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਸਮਾਂ ਵਧਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਸੂਬੇ ਦਾ ਸਾਲ 2020-21 ਦਾ ਬਜਟ 28 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। 

40 ਮਿੰਟ ਦੀ ਮੁਲਾਕਾਤ ਦੌਰਾਨ ਪਰਗਟ ਸਿੰਘ ਨੇ ਕੈਪਟਨ ਨੂੰ ਸੁਣਾਈਆਂ ਖਰੀਆਂ-ਖਰੀਆਂ     
ਇਕ ਵਾਰ ਫਿਰ ਵਿਧਾਇਕ ਪਰਗਟ ਸਿੰਘ ਨੇ ਆਪਣੀ ਹੀ ਸਰਕਾਰ 'ਤੇ ਹਮਲਾ ਕੀਤਾ ਹੈ। 

ਸਰਕਾਰ ਵਲੋਂ ਚੋਣ ਵਾਅਦੇ ਪੂਰੇ ਨਾ ਕਰਨ 'ਤੇ ਟਕਸਾਲੀ ਕਾਂਗਰਸੀਆਂ ਨੇ ਲਾਏ ਫਲੈਕਸ ਬੋਰਡ     
 ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ। ਸੂਬੇ 'ਚ ਸਰਕਾਰ ਬਣਨ ਦੇ 3 ਸਾਲ ਬੀਤ ਜਾਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਨਾਲ ਲੋਕਾਂ 'ਚ ਤਾਂ ਸਰਕਾਰ ਪ੍ਰਤੀ ਰੋਸ ਪਾਇਆ ਜਾਣਾ ਸੁਭਾਵਿਕ ਹੀ ਹੈ...

ਰਾਜਾ ਵੜਿੰਗ ਤੋਂ ਬਾਅਦ ਕੈਪਟਨ ਦੇ ਬਾਕੀ ਸਲਾਹਕਾਰਾਂ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ     
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 6 ਸਿਆਸੀ ਸਲਾਹਕਾਰ ’ਚੋਂ ਪੰਜ ਸਲਾਹਕਾਰਾਂ ਨੇ ਨਿਯੁਕਤੀ ਦੇ ਕੁਝ ਮਹੀਨਿਆਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। 

ਕਾਰ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਲਈ ਫਰਿਸ਼ਤਾ ਬਣ ਕੇ ਪੁੱਜੇ ਸੀਚੇਵਾਲ, ਬਚਾਈ ਜਾਨ (ਵੀਡੀਓ)     
ਲੋਹੀਆਂ ਨੇੜੇ ਵਾਪਰੇ ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਜਾਨ ਬਚਾਉਣ ਲਈ ਵਾਤਾਵਰਣ ਪ੍ਰੇਣੀ ਸੰਤ ਬਲਬੀਰ ਸਿੰਘ ਸੀਚੇਵਾਲ ਫਰਿਸ਼ਤਾ ਬਣ ਕੇ ਪਹੁੰਚੇ ਅਤੇ ਜ਼ਖਮੀ ਨੂੰ ਸਮਾਂ ਰਹਿੰਦੇ ਉਹ ਹਸਪਤਾਲ ਲੈ ਗਏ, ਜਿੱਥੇ ਉਨ੍ਹਾਂ ਦੀ ਜਾਨ ਬਚ ਗਈ। 

ਪਟਿਆਲਾ 'ਚ ਵੱਡੀ ਵਾਰਦਾਤ, ਦੋ ਹਾਕੀ ਖਿਡਾਰੀਆਂ ਦਾ ਗੋਲੀਆਂ ਮਾਰ ਕੇ ਕਤਲ     
 ਬੀਤੀ ਰਾਤ ਪ੍ਰਤਾਪ ਨਗਰ ਇਲਾਕੇ 'ਚ ਢਾਬੇ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਦੋ ਹਾਕੀ ਖਿਡਾਰੀਆਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਮਾਮਲਾ ਸਾਹਮਣੇ ਆਇਆ ਹੈ। 

ਡਰੱਗ ਫੈਕਟਰੀ ਮਾਮਲੇ 'ਚ ਅਕਾਲੀ ਨੇਤਾ ਗ੍ਰਿਫਤਾਰ     
ਸੁਲਤਾਨਵਿੰਡ ਖੇਤਰ 'ਚ ਅਕਾਲੀ ਨੇਤਾ ਦੀ ਕੋਠੀ 'ਚ ਚੱਲ ਰਹੀ ਹੈਰੋਇਨ ਰਿਫਾਈਨਰੀ ਦੀ ਲੈਬਾਰਟਰੀ 'ਚੋਂ ਬਰਾਮਦ ਕੀਤੀ ਗਈ 194 ਕਿਲੋ ਹੈਰੋਇਨ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਐੱਸ. ਐੱਸ. ਬੋਰਡ ਦੇ ਸਾਬਕਾ ਮੈਂਬਰ ਅਨਵਰ ਮਸੀਹ ਨੂੰ ਸਪੈਸ਼ਲ ਟਾਸਕ ਫੋਰਸ ਨੇ ਗ੍ਰਿਫਤਾਰ ਕਰ ਲਿਆ ਹੈ। 
 

 


Anuradha

Content Editor

Related News