Punjab Wrap Up : ਪੜ੍ਹੋ 22 ਫਰਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

02/22/2020 6:15:37 PM

ਜਲੰਧਰ (ਵੈੱਬ ਡੈਸਕ) : ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਪਾਸਪੋਰਟ ਦੀ ਸ਼ਰਤ ਹਟਾਏ ਜਾਣ ਦੀ ਪਾਕਿਸਤਾਨ ਦੀ ਮਨਸ਼ਾ 'ਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸਵਾਲ ਚੁੱਕੇ ਹਨ। ਡੀ. ਜੀ. ਪੀ. ਨੇ ਕਿਹਾ ਕਿ ਜੇਕਰ ਪਾਸਪੋਰਟ ਦੀ ਸ਼ਰਤ ਹੱਟਦੀ ਹੈ ਤਾਂ ਇਸ ਨਾਲ ਖਤਰਾ ਹੋਰ ਵਧੇਗਾ। 'ਦਿ ਇੰਡੀਅਨ ਐਕਸਪ੍ਰੈੱਸ' ਵਿਚ ਛਪੀ ਖਬਰ ਮੁਤਾਬਕ ਡੀ. ਜੀ. ਪੀ. ਦਿਨਕਰ ਗੁਪਤਾ ਨੇ ਦਾਅਵਾ ਕੀਤਾ ਹੈ ਕਿ ਇਹ ਸੰਭਵ ਹੈ ਕਿ ਤੁਸੀਂ ਸਵੇਰ ਨੂੰ ਇਕ ਆਮ ਵਿਅਕਤੀ ਨੂੰ ਕਰਤਾਰਪੁਰ ਭੇਜੋ ਅਤੇ ਸ਼ਾਮ ਤੱਕ ਉਹ ਵਿਅਕਤੀ ਟਰੇਂਡ ਅੱਤਵਾਦੀ ਬਣ ਕੇ ਵਾਪਸ ਆ ਜਾਵੇਗਾ। ਦੂਜੇ ਪਾਸੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਦਿੱਤੇ ਬਿਆਨ ਦੀ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਨਿਖੇਧੀ ਕੀਤੀ ਹੈ। ਖਹਿਰਾ ਨੇ ਡੀ. ਜੀ. ਪੀ. ਦੇ ਬਿਆਨ ਨੂੰ ਮੰਦਭਾਗਾ ਦੱਸਦੇ ਹੋਏ ਇਸ ਨੂੰ ਸਿਆਸਤ ਤੋਂ ਪ੍ਰੇਰਤ ਅਤੇ ਖਤਰਨਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਵਰਗੇ ਵਿਅਕਤੀ ਹੀ ਅੱਤਵਾਦੀ ਪੈਦਾ ਕਰਦੇ ਹਨ ਅਤੇ ਅਜਿਹੇ ਬਿਆਨਾਂ ਦਾ ਇਕੋ ਇਕ ਮਤਲਬ ਹੈ ਕਰਤਾਰਪੁਰ ਲਾਂਘਾ ਬੰਦ ਕਰਵਾਉਣਾ। ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਵੱਲੋਂ ਸਾਰੀ ਸਿੱਖ ਕੌਮ ਨੂੰ ਜੋ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਆਉਂਦੇ ਹਨ ਨੂੰ ਅੱਤਵਾਦੀ ਬਿਆਨਣਾ ਹੋਰ ਵੀ ਨਿੰਦਣਯੋਗ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਡੀ. ਜੀ. ਪੀ. ਦਾ ਵਿਵਾਦਤ ਬਿਆਨ     
ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਪਾਸਪੋਰਟ ਦੀ ਸ਼ਰਤ ਹਟਾਏ ਜਾਣ ਦੀ ਪਾਕਿਸਤਾਨ ਦੀ ਮਨਸ਼ਾ 'ਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸਵਾਲ ਚੁੱਕੇ ਹਨ। 

ਚੰਡੀਗੜ੍ਹ : ਸੈਕਟਰ 32 ਦੇ ਪੀ. ਜੀ. 'ਚ ਲੱਗੀ ਅੱਗ, ਜਿਊਦੀਆਂ ਸੜੀਆਂ 3 ਕੁੜੀਆਂ     
ਚੰਡੀਗੜ੍ਹ ਦੇ ਸੈਕਟਰ 32 ਵਿਚ ਸਥਿਤ ਇਕ ਪੀ. ਜੀ. ਵਿਚ ਅਚਾਨਕ ਅੱਗ ਲਾਗਣ ਕਾਰਨ ਤਿੰਨ ਕੁੜੀਆਂ ਦੀ ਮੌਤ ਹੋ ਗਈ। 

ਡੀ. ਜੀ. ਪੀ. ਦੇ ਬਿਆਨ ਦੀ ਲੌਂਗੋਵਾਲ ਵਲੋਂ ਨਿਖੇਧੀ, ਕਾਂਗਰਸ 'ਤੇ ਵੀ ਚੁੱਕੇ ਸਵਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਦੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨ ਦੀ ਸ਼ਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਡੀ. ਜੀ. ਪੀ. ਦਾ ਬਿਆਨ ਮੰਦਭਾਗਾ, ਲਾਂਘਾ ਬੰਦ ਕਰਾਉਣ ਲਈ ਕਾਂਗਰਸ ਚੱਲ ਰਹੀ ਚਾਲਾਂ : ਮਜੀਠੀਆ     
ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਨੇ ਮਜੀਠੀਆ ਨੇ ਡੀ.ਜੀ.ਪੀ. ਦੇ ਬਿਆਨ ਦੇ ਵੱਡਾ ਹਮਲਾ ਬੋਲਦਿਆਂ ਉਨ੍ਹਾਂ ਦੇ ਬਿਆਨ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। 

ਦਲ ਖਾਲਸਾ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਲਿੱਖੀ ਚਿੱਠੀ
ਅੰਮ੍ਰਿਤਸਰ 'ਚ ਦਲ ਖਾਲਸਾ ਵਲੋਂ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਇੱਕ ਚਿੱਠੀ ਲਿੱਖੀ ਹੈ। 

ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਦਾਦੂਵਾਲ ਨੇ ਘੇਰੀ ਕੈਪਟਨ ਸਰਕਾਰ     
ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਅੰਜਾਮ ਤੱਕ ਪਹੁੰਚਾਉਣ 'ਚ ਬਾਦਲ ਸਰਕਾਰ ਦੀ ਤਰ੍ਹਾਂ ਕੈਪਟਨ ਸਰਕਾਰ ਵੀ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। 

ਤਰਨਤਾਰਨ ਨਗਰ ਕੀਰਤਨ ਧਮਾਕੇ 'ਚ ਜ਼ਖਮੀ ਹੋਏ ਇਕ ਹੋਰ ਨੌਜਵਾਨ ਨੇ ਤੋੜਿਆ ਦਮ     
 ਤਰਨਤਾਰਨ ਦੇ ਪਿੰਡ ਡਲਾਕੇ ਵਿਖੇ ਨਗਰ ਕੀਰਤਨ ਧਮਾਕੇ 'ਚ ਜ਼ਖਮੀ ਹੋਏ ਇਕ ਹੋਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। 

ਕਰਜ਼ਾ ਵਾਪਸ ਨਾ ਕਰਨ 'ਤੇ ਪਰਿਵਾਰ ਦੀ 11 ਸਾਲਾ ਬੇਟੀ ਨਾਲ ਸ਼ਾਹੂਕਾਰ ਨੇ ਕਰਵਾਇਆ ਵਿਆਹ
ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ 'ਚ ਇਕ ਨਾਬਾਲਗ 11 ਸਾਲਾ ਲੜਕੀ ਦਾ ਵਿਆਹ 45 ਸਾਲਾ ਸ਼ਾਹੂਕਾਰ ਨਾਲ ਕਰਦੇ ਹੋਏ ਮੌਕੇ 'ਤੇ ਫੜੇ ਜਾਣ 'ਤੇ ਅਦਾਲਤ ਨੇ ਲਾੜੇ, ਨਿਕਾਹ ਕਰਨ ਵਾਲੇ ਮੌਲਵੀ, ਦੋ ਗਵਾਹਾਂ ਸਮੇਤ ਦੁਲਹਨ ਬਣੀ ਬੈਠੀ ਲੜਕੀ ਦੇ ਦਾਦਾ ਨੂੰ ਨਿਆਈਕ ਹਿਰਾਸਤ 'ਚ ਭੇਜਣ ਦਾ ਆਦੇਸ਼ ਸੁਣਾਇਆ। ਇਹ ਮਾਮਲਾ ਪਾਕਿਸਤਾਨ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਮਹਿੰਗੀ ਬਿਜਲੀ 'ਤੇ ਮਾਨ ਨੇ ਪੰਜਾਬ ਦੇ 'ਕੈਪਟਨ' ਨੂੰ ਦਿੱਤਾ ਸਿੱਧਾ ਅਲਟੀਮੇਟਮ     
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਹੈ ਕਿ ਜੇਕਰ ਵਿਧਾਨ ਸਭਾ ਦੇ ਮੌਜੂਦਾ ਬਜਟ ਇਜਲਾਸ ਦੌਰਾਨ ਕੈ. ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਥਰਮਲ ਪਲਾਂਟਾਂ ਨਾਲ ਪਿਛਲੀ ਬਾਦਲ ਸਰਕਾਰ ਵਲੋਂ ਕੀਤੇ ਗਏ ਮਹਿੰਗੇ ਅਤੇ ਮਾਰੂ ਬਿਜਲੀ ਖ਼ਰੀਦ ਸਮਝੌਤੇ (ਪੀ. ਪੀ. ਏਜ਼) ਰੱਦ ਨਾ ਕੀਤੇ ਤਾਂ ਆਮ ਆਦਮੀ ਪਾਰਟੀ 16 ਮਾਰਚ, 2020 ਨੂੰ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟੇਗੀ।

    

 


Anuradha

Content Editor

Related News