Punjab Wrap Up : ਪੜ੍ਹੋ 28 ਫਰਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

02/28/2020 5:06:32 PM

ਜਲੰਧਰ (ਵੈੱਬ ਡੈਸਕ) : ਪੰਜਾਬ ਵਿਧਾਨ ਸਭਾ 'ਚ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸਾਲ 2020-21 ਦਾ ਬਜਟ ਪੇਸ਼ ਕੀਤਾ ਗਿਆ। ਆਪਣਾ ਚੌਥਾ ਬਜਟ ਪੇਸ਼ ਕਰਦਿਆਂ ਮਨਪ੍ਰੀਤ ਬਾਦਲ ਵਲੋਂ ਰਿਟਾਇਰਮੈਂਟ ਦੀ ਉਮਰ 60 ਸਾਲ ਘੱਟ ਕਰਕੇ 58 ਸਾਲ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਨਵੀਂ ਭਰਤੀ ਵੀ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ 'ਚ ਫਲ, ਸਬਜ਼ੀ ਵੇਚਣ ਜਾਂਦੇ ਹੋਏ ਮੰਡੀ ਦੀ ਫੀਸ 4 ਫੀਸਦੀ ਲੱਗਦੀ ਹੈ, ਜਿਸ 'ਤੇ ਫੈਸਲਾ ਲਿਆ ਗਿਆ ਕਿ ਇਹ ਘਟਾ ਕੇ ਇਕ ਫੀਸਦੀ ਕੀਤੀ ਜਾਵੇ। ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਨੂੰ ਭਾਜਪਾ ਆਗੂ ਤਰੁਣ ਚੁੱਘ ਨੇ ਵਾਅਦਾ ਖਿਲਾਫੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦਾ ਅੱਜ ਦਾ ਬਜਟ ਸਿਰਫ ਝੂਠ ਦਾ ਪੁਲਿੰਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਾਅਦਾ 2017 'ਚ ਜਾਂ 2016 ਦੇ ਅਖੀਰ 'ਚ 'ਕੌਫੀ ਵਿਦ ਕੈਪਟਨ' 'ਚ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਪਿੰਡ-ਪਿੰਡ ਜਾ ਕੇ ਕੀਤਾ ਸੀ, ਉਸ ਦੇ ਦਸਤਾਵੇਜ਼ ਨੂੰ ਜਿਸ ਡਾਕਿਊਮੈਨਡੇਸ਼ਨ ਕਾਂਗਰਸ ਦੇ ਮੈਨੀਫੈਸਟੋ ਦੇ ਪ੍ਰਧਾਨ ਅਤੇ ਅੱਜ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕੀਤਾ ਸੀ, ਉਸ ਮੈਨੀਫੈਸਟੋ 'ਚੋਂ ਇਕ ਵੀ ਵਾਅਦਾ ਅੱਜ ਦੇ ਬਜਟ ਦੀ ਝਲਕ 'ਚ ਨਹੀਂ ਬਿਲਕੁਲ ਨਹੀਂ ਦਿਸ ਰਿਹਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਪੰਜਾਬ ਬਜਟ 2020 : ਮਨਪ੍ਰੀਤ ਬਾਦਲ ਨੇ ਖੋਲ੍ਹਿਆ ਪਿਟਾਰਾ, ਜਾਣੋ ਕਿਹੜੇ ਹੋਏ ਮੁੱਖ ਐਲਾਨ     
ਪੰਜਾਬ ਵਿਧਾਨ ਸਭਾ 'ਚ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸਾਲ 2020-21 ਦਾ ਬਜਟ ਪੇਸ਼ ਕੀਤਾ ਗਿਆ। ਆਪਣਾ ਚੌਥਾ ਬਜਟ ਪੇਸ਼ ਕਰਦਿਆਂ ਮਨਪ੍ਰੀਤ ਬਾਦਲ ਵਲੋਂ ਰਿਟਾਇਰਮੈਂਟ ਦੀ ਉਮਰ 60 ਸਾਲ ਘੱਟ ਕਰਕੇ 58 ਸਾਲ ਕਰ ਦਿੱਤੀ ਗਈ ਹੈ। 

ਕੈਪਟਨ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 'ਤੇ ਜਾਣੋ ਕੀ ਬੋਲੇ ਭਾਜਪਾ ਆਗੂ ਤਰੁਣ ਚੁੱਘ (ਵੀਡੀਓ)
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਨੂੰ ਭਾਜਪਾ ਆਗੂ ਤਰੁਣ ਚੁੱਘ ਨੇ ਵਾਅਦਾ ਖਿਲਾਫੀ ਕਰਾਰ ਦਿੱਤਾ ਹੈ। 

ਸਮਾਰਟਫੋਨਾਂ ਲਈ 'ਕੋਰੋਨਾ ਵਾਇਰਸ ਦੀ ਗੱਲ ਲੋਕਾਂ ਨੇ ਹਾਸੇ 'ਚ ਪਾ ਲਈ : ਮਨਪ੍ਰੀਤ ਬਾਦਲ     
ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਿਹਾ ਸੀ ਕਿ ਚੀਨ 'ਚ ਕੋਰੋਨਾ ਵਾਇਰਸ ਕਾਰਨ ਸਮਾਰਟਫੋਨਾਂ 'ਚ ਦੇਰੀ ਹੋ ਰਹੀ ਹੈ ਤਾਂ ਲੋਕਾਂ ਨੇ ਇਹ ਗੱਲ ਹਾਸੇ 'ਚ ਪਾ ਲਈ ਸੀ ...

ਦਸੂਹਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਲਾੜੇ ਦੇ ਭਰਾ ਸਣੇ 4 ਨੌਜਵਾਨਾਂ ਦੀ ਮੌਤ (ਤਸਵੀਰਾਂ)     
ਦਸੂਹਾ 'ਚ ਟਰਾਲਾ ਅਤੇ ਕਾਰ ਦੀ ਜ਼ਬਰਦਸਤ ਟੱਕਰ ਹੋਣ ਕਰਕੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। 

ਪੰਜਾਬ ਪੁਲਸ ਦੇ ਪੀ. ਸੀ. ਆਰ. ਮੁਲਾਜ਼ਮ ਨੇ ਕੀਤੀ ਖੁਦਕੁਸ਼ੀ     
ਇੱਥੋਂ ਦੇ ਗੁਰੂ ਨਾਨਕ ਪਾਰਕ 'ਚ ਪੰਜਾਬ ਪੁਲਸ ਦੇ ਪੀ. ਸੀ. ਆਰ. ਮੁਲਾਜ਼ਮ ਪਰਮਵੀਰ (ਏ. ਐੱਸ. ਆਈ.) ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। 

ਪੰਜਾਬ ਬਜਟ 2020 : ਫਿਰੋਜ਼ਪੁਰ ਵਾਸੀਆਂ ਲਈ ਅਹਿਮ ਖਬਰ     
ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸਾਲ 2020-21 ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। 

ਬਜਟ ਪੇਸ਼ ਕਰਨ ਮਗਰੋਂ ਮੀਡੀਆ ਅੱਗੇ ਆਏ 'ਮਨਪ੍ਰੀਤ ਬਾਦਲ', ਜਾਣੋ ਕੀ ਬੋਲੇ     
ਪੰਜਾਬ ਵਿਧਾਨ ਸਭਾ 'ਚ ਸਾਲ 2020-21 ਦਾ ਬਜਟ ਪੇਸ਼ ਕਰਨ ਤੋਂ ਬਾਅਦ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕੀਤੀ। 

ਪੰਜਾਬ 'ਚ 607 ਕਰੋੜ ਦੀ 'ਕਣਕ' ਸੜੀ, ਕੈਗ ਦੀ ਰਿਪੋਰਟ 'ਚ ਹੋਇਆ ਖੁਲਾਸਾ     
ਪੰਜਾਬ ਐਗਰੋ ਫੂਡ ਕਾਰਪੋਰੇਸ਼ਨ ਲਿਮਟਿਡ (ਪੀ. ਏ. ਐੱਫ. ਸੀ. ਐੱਲ.) ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ (ਪੀ. ਐੱਸ. ਡਬਲਿਊ. ਸੀ.) ਦੀ ਲਾਪਰਵਾਹੀ ਕਾਰਨ ਪਿਛਲੇ 4 ਸਾਲਾਂ ਦੌਰਾਨ 607 ਕਰੋੜ ਦੀ ਕਣਕ ਸੜ ਗਈ।

ਚੰਡੀਗੜ੍ਹ : ਮਨਪ੍ਰੀਤ ਬਾਦਲ ਦੀ ਕੋਠੀ ਬਾਹਰ ਧਰਨਾ ਦੇ ਰਹੀ ਅਕਾਲੀਆਂ ਨੂੰ ਪੁਲਸ ਨੇ ਹਟਾਇਆ     
ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਪੰਜਾਬ ਵਿਧਾਨ ਸਭਾ ਵਿਚ ਚੌਥਾ ਬਜਟ ਪੇਸ਼ ਕਰ ਰਹੇ ਹਨ। 

ਜੇਕਰ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਇਹ ਦਵਾਈ ਤਾਂ ਹੋ ਜਾਓ ਸਾਵਧਾਨ     
ਜੇਕਰ ਤੁਸੀਂ ਵੀ ਆਪਣੇ ਬੱਚੇ ਨੂੰ ਹਲਕੀ ਖੰਘ ਅਤੇ ਜ਼ੁਕਾਮ ਹੋਣ 'ਤੇ ਇਹ ਦਵਾਈ ਦੇ ਰਹੇ ਹੋ ਤਾਂ ਹੋ ਜਾਓ ਸਾਵਧਾਨ, ਕਿਉਂਕਿ ਇਹ ਤੁਹਾਡੇ ਬੱਚੇ ਦੀ ਜਾਨ ਲੈ ਸਕਦੀ ਹੈ।

 


Anuradha

Content Editor

Related News