Punjab Wrap Up : ਪੜ੍ਹੋ 05 ਮਾਰਚ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

03/05/2020 6:50:58 PM

ਜਲੰਧਰ (ਵੈੱਬ ਡੈਸਕ) - ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਇੰਚਾਰਜ ਜਰਨੈਲ ਸਿੰਘ ਅੱਜ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੂਜੇ ਪਾਸੇ ਦੁਬਈ 'ਚ ਪਾਕਿ ਕੰਪਨੀ ਮਾਲਕ ਵਲੋਂ ਧੋਖਾ ਦਿੱਤੇ ਜਾਣ ਤੋਂ ਬਾਅਦ ਲਵਾਰਿਸਾਂ ਵਾਂਗ ਰੁਲਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ ਨੂੰ ਆਪਣੇ ਖਰਚੇ 'ਤੇ ਵਾਪਸ ਭੇਜਣ ਦਾ ਬੀੜਾ ਚੁੱਕਣ ਵਾਲੇ ਡਾ.ਐੱਸ.ਪੀ. ਸਿੰਘ ਓਬਰਾਏ ਨੇ ਅੱਜ ਬਾਕੀ 5 ਨੌਜਵਾਨ ਵੀ ਦੁਬਈ ਤੋਂ ਵਾਪਸ ਵਤਨ ਭੇਜ ਦਿੱਤੇ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਭਗਵੰਤ ਮਾਨ ਨੇ ਕਾਂਗਰਸ ਦਾ ਉਡਾਇਆ ਮਜ਼ਾਕ      
ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਇੰਚਾਰਜ ਜਰਨੈਲ ਸਿੰਘ ਅੱਜ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 

ਦੁਬਈ ਵਾਲੇ ਸਰਦਾਰ ਨੇ ਪੁਗਾਏ ਆਪਣੇ ਬੋਲ, 5 ਹੋਰ ਨੌਜਵਾਨ ਦੁਬਈ ਤੋਂ ਭੇਜੇ ਵਾਪਸ   
ਦੁਬਈ 'ਚ ਪਾਕਿਸਤਾਨੀ ਕੰਪਨੀ ਮਾਲਕ ਵਲੋਂ ਧੋਖਾ ਦਿੱਤੇ ਜਾਣ ਤੋਂ ਬਾਅਦ ਲਵਾਰਿਸਾਂ ਵਾਂਗ ਰੁਲਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ ਨੂੰ ਆਪਣੇ ਖਰਚੇ 'ਤੇ ਵਾਪਸ ਭੇਜਣ ਦਾ ਬੀੜਾ ਚੁੱਕਣ

'ਮਨਪ੍ਰੀਤ ਬਾਦਲ' ਦਾ ਪੰਜਾਬ ਦੀ ਜਨਤਾ ਨੂੰ ਹਰ ਜਵਾਬ, ਕਦੇ ਨਹੀਂ ਵਸੂਲਿਆ 'ਸਰਕਾਰੀ ਖਰਚਾ' (ਵੀਡੀਓ)
ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸੂਬੇ ਦੇ ਹਰ ਮੁੱਦੇ ਸਬੰਧੀ 'ਜਗਬਾਣੀ' ਨਾਲ ਖਾਸ ਗੱਲਬਾਤ ਕੀਤੀ ਗਈ। 

 PPSC ਦੀ ਪ੍ਰੀਖਿਆ ’ਚ ਪਤੀ-ਪਤਨੀ ਨੇ ਮਾਰੀ ਬਾਜ਼ੀ, ਬਣੇ ਸਕੂਲ ਮੁੱਖੀ
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ 672 ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਪ੍ਰੀਖਿਆ ਲਈ ਗਈ ਸੀ, ਜਿਸ ’ਚ ਵੱਡੀ ਗਿਣਤੀ ਵਿਚ ਉਮੀਦਵਾਰਾਂ ਦਾ ਲਿਖਤੀ ਇਮਤਿਹਾਨ ਲਿਆ ਗਿਆ। 

ਲੁਧਿਆਣਾ : PAU ਨੇ ਹੋਲੀ ਲਈ ਸੁੱਕੇ ਫੁੱਲਾਂ ਤੋਂ ਤਿਆਰ ਕੀਤੇ 'ਰੰਗ', ਜਾਣੋ ਖਾਸੀਅਤ  
'ਹੋਲੀ' ਦਾ ਤਿਉਹਾਰ ਆਉਣ ਵਾਲਾ ਹੈ ਅਤੇ ਸਾਡੇ ਦੇਸ਼ 'ਚ ਇਹ ਤਿਉਹਾਰ ਬੜੇ ਚਾਅ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। 

ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਮਲੇਸ਼ੀਆ ਗਏ ਪੰਜਾਬੀ ਦੀ ਮੌਤ
ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਦੀ ਮਲੇਸ਼ੀਆ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਮੁਕਤਸਰ ਦੇ ਸਿਵਲ ਹਸਪਤਾਲ ’ਚ ਕੋਰੋਨਾ ਦਾ ਸ਼ੱਕੀ ਮਰੀਜ਼ ਦਾਖਲ 
ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਬੀਤੀ ਰਾਤ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ ਕੀਤੇ ਜਾਣ

 ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਰੀਜ਼  ਦਾਖਲ
ਗੁਰੂ ਨਾਨਕ ਦੇਵ ਹਸਪਤਾਲ ਦੀ ਕੋਰੋਨਾ ਵਾਇਰਸ ਨਾਲ ਸਬੰਧਿਤ ਆਈਸੋਲੇਸ਼ਨ ਵਾਰਡ 'ਚ 3 ਸ਼ੱਕੀ ਮਰੀਜ਼ਾਂ ਨੂੰ ਦੇਰ ਸ਼ਾਮ ਦਾਖਲ ਕੀਤਾ ਗਿਆ ਹੈ। 

3 ਏਕੜ ਜ਼ਮੀਨ ਤੋਂ ਬਰਗਾੜੀ ਦਾ ਇਹ ਕਿਸਾਨ ਕਰ ਰਿਹਾ ਹੈ ਲੱਖਾਂ ਦੀ ਕਮਾਈ (ਤਸਵੀਰਾਂ)  
ਕਿਸਾਨ ਦੀ ਜ਼ਮੀਨ ਚਾਹੇ ਜਿੰਨੇਂ ਮਰਜ਼ੀ ਏਕੜ ’ਚ ਹੋਵੇ ਪਰ ਕਿਸਾਨ ਦੇ ਸਿਰ ’ਤੇ ਕਰਜ਼ੇ ਦੀ ਪੰਡ ਉਸ ਤੋਂ ਵੀ ਕਿਤੇ ਵੱਧ ਕੇ ਭਾਰੀ ਹੁੰਦੀ ਹੈ। 

ਕੋਰੋਨਾ ਵਾਇਰਲ ਦੇ ਲੱਛਣਾਂ ਦਾ ਪਤਾ ਲੱਗਣ ’ਤੇ ਹਸਪਤਾਲ ’ਚੋਂ ਭੱਜਿਆ ਸ਼ੱਕੀ ਮਰੀਜ਼      
ਫਿਰੋਜ਼ਪੁਰ ਦੇ ਸਿਵਲ ਹਸਪਤਾਲ ਚ ਉਸ ਸਮੇਂ ਹਫੜਾ-ਤਫੜੀ ਮੱਚ ਗਈ, ਜਦੋਂ ਇਕ ਮਰੀਜ਼  ਕੋਰੋਨਾ ਵਾਇਰਲ ਦੇ ਲੱਛਣਾਂ     

 


rajwinder kaur

Content Editor

Related News