Punjab Wrap Up : ਪੜ੍ਹੋ 12 ਮਾਰਚ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

Thursday, Mar 12, 2020 - 06:23 PM (IST)

Punjab Wrap Up : ਪੜ੍ਹੋ 12 ਮਾਰਚ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ)— ਬੇਰੋਜ਼ਗਾਰ ਅਧਿਆਪਕਾਂ ਦੀ ਪੰਜਾਬ ਸਰਕਾਰ ਨਾਲ ਅੱਜ ਮੀਟਿੰਗ ਕੀਤੀ ਗਈ। ਮੀਟਿੰਗ ਖਤਮ ਹੋਣ ਤੋਂ ਬਾਅਦ ਬੇਰੋਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਭਰੋਸਾ ਦਿੱਤਾ ਗਿਆ ਹੈ ਅਤੇ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ 16 ਮਾਰਚ ਨੂੰ ਸੰਘਰਸ਼ ਕਰ ਰਹੇ ਬੇਰੋਜ਼ਗਾਰ ਅਧਿਆਪਕਾਂ ਸਬੰਧੀ ਵੱਡਾ ਐਲਾਨ ਕਰ ਸਕਦੀ ਹੈ। ਉਥੇ ਹੀ ਦੂਜੇ ਪਾਸੇ ਸਰਬੱਤ ਖਾਲਸਾ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਚੱਲ ਰਹੇ ਵਿਵਾਦ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਦਾਦੂਵਾਲ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਪੰਥ ਵਿਚ ਪੈਦਾ ਹੋਏ ਵਿਵਾਦ ਨੂੰ ਖਤਮ ਕਰ ਲੈਣਾ ਚਾਹੀਦਾ ਹੈ।ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵੱਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਦੱਸਾਂਗੇ-

16 ਮਾਰਚ ਨੂੰ ਪੰਜਾਬ ਸਰਕਾਰ ਬੇਰੋਜ਼ਗਾਰ ਅਧਿਆਪਕਾਂ ਬਾਰੇ ਕਰ ਸਕਦੀ ਹੈ ਵੱਡਾ ਐਲਾਨ

ਬੇਰੋਜ਼ਗਾਰ ਅਧਿਆਪਕਾਂ ਦੀ ਪੰਜਾਬ ਸਰਕਾਰ ਨਾਲ ਅੱਜ ਮੀਟਿੰਗ ਕੀਤੀ ਗਈ। ਮੀਟਿੰਗ ਖਤਮ ਹੋਣ ਤੋਂ ਬਾਅਦ ਬੇਰੋਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਭਰੋਸਾ ਦਿੱਤਾ ਗਿਆ ਹੈ ਅਤੇ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ 16 ਮਾਰਚ ਨੂੰ ਸੰਘਰਸ਼ ਕਰ ਰਹੇ ਬੇਰੋਜ਼ਗਾਰ ਅਧਿਆਪਕਾਂ ਸਬੰਧੀ ਵੱਡਾ ਐਲਾਨ ਕਰ ਸਕਦੀ ਹੈ।

ਵੀਡੀਓ ਜਾਰੀ ਕਰ ਦਾਦੂਵਾਲ ਨੇ ਢੱਡਰੀਆਂ ਵਾਲਿਆਂ ਨੂੰ ਵੰਗਾਰਿਆ
ਸਰਬੱਤ ਖਾਲਸਾ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਚੱਲ ਰਹੇ ਵਿਵਾਦ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ।
ਮੂੰਹ ਬੋਲੀ ਭੈਣ ਦਾ ਬਚਾਅ ਕਰਨਾ ਭਰਾ ਨੂੰ ਪਿਆ ਮਹਿੰਗਾ, ਮਿਲੀ ਦਰਦਨਾਕ ਮੌਤ
ਡਾਬਾ ਦੇ ਸੁਰਜੀਤ ਨਗਰ ਇਲਾਕੇ 'ਚ ਹੋਲੀ ਵਾਲੇ ਦਿਨ ਪਾਣੀ ਭਰਨ ਕਾਰਨ ਇਕ ਲੜਕੀ ਨਾਲ ਸ਼ੁਰੂ ਹੋਏ ਝਗੜੇ ਨੇ ਭਿਆਨਕ ਰੂਪ ਧਾਰ ਲਿਆ। ਗੁਆਂਢ 'ਚ ਰਹਿਣ ਵਾਲੇ ਦੋ ਸਕੇ ਭਰਾਵਾਂ ਨੇ ਝਗੜੇ 'ਚ ਬਚਾਅ ਕਰਨ ਆਪਣੇ ਭਰਾ ਨਾਲ ਆਏ ਨੌਜਵਾਨ ਦਾ ਚਾਕੂ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮੁਜਰਮ ਮੌਕੇ ਤੋਂ ਫਰਾਰ ਹੋ ਗਏ।
ਢੱਡਰੀਆਂਵਾਲਿਆਂ ਦੇ ਚੱਲ ਰਹੇ ਵਿਵਾਦ ’ਤੇ ਜਾਣੋ ਕੀ ਬੋਲੇ ਲੌਂਗੋਵਾਲ​​​​​​​
ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਚੱਲ ਰਹੇ ਵਿਵਾਦ ’ਤੇ ਐੱਸ.ਜੀ.ਪੀ.ਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਇਕ ਬਿਆਨ ਦਿੱਤਾ ਗਿਆ ਹੈ। ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਿਰਮੋਰ ਸੰਸਥਾ ਹੈ, ਜਿਸ ਦਾ ਸਿੱਖ ਪੰਥ ਨੂੰ ਮਾਣ ਹੈ।
ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ ਪੁਲਸ ਥਾਣਾ ਲੋਪੋਕੇ ਦੇ ਕਸਬਾ ਚੋਗਾਵਾ ਦੇ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਧਾਇਕ ਬੈਂਸ ਨੇ ਕਾਂਗਰਸ ਸਰਕਾਰ ਖਿਲਾਫ਼ ਇੱਕ ਹੋਰ ਮੋਰਚਾ ਫ਼ਤਿਹ ਕੀਤਾ​​​​​​​
ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਉਦਯੋਗਿਕ ਇਕਾਈਆਂ ਲਗਾਉਣ ਲਈ ਜੋ ਨੀਤੀ ਤਿਆਰ ਕੀਤੀ ਹੈ ਉਸ ਅਧੀਨ ਸੂਬੇ 'ਚ ਪੰਚਾਇਤੀ ਜ਼ਮੀਨ ਦੀ ਪਹਿਲੀ ਬੋਲੀ ਮਾਛੀਵਾੜਾ ਬਲਾਕ ਦੇ ਪਿੰਡ ਖਾਨਪੁਰ ਮੰਡ ਵਿਖੇ ਰੱਖੀ ਗਈ ਸੀ। 
ਫਾਹਾ ਲੈਣ ਵਾਲੇ ਵਿਦਿਆਰਥੀ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਖੁੱਲ੍ਹੇ ਸਕੂਲ ਦੇ ਰਾਜ਼​​​​​​​
ਸੈਕਟਰ-70 ਮੈਰੀਟੋਰੀਅਸ ਸਕੂਲ 'ਚ ਬੀਤੇ ਦਿਨੀਂ ਰਾਤ ਦੇ ਸਮੇਂ (9 ਮਾਰਚ 2020) 11ਵੀਂ ਦੇ ਵਿਦਿਆਰਥੀ ਹਰਮਨਜੀਤ ਸਿੰਘ (17) ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ, ਜਿਸ ਦੀ ਲਾਸ਼ ਸਕੂਲ ਦੇ ਬਾਥਰੂਮ ਤੋਂ ਮਿਲੀ ਹੈ। 

ਦੁਬਈ 'ਚ ਫਸੀ ਪੰਜਾਬ ਦੀ ਇਕ ਹੋਰ ਧੀ​​​​​​​
ਮੋਗਾ ਦੇ ਪ੍ਰੀਤ ਨਗਰ ਦੇ ਰਹਿਣ ਵਾਲੇ ਇਕ ਗਰੀਬ ਪਰਿਵਾਰ ਨੇ ਆਪਣੇ ਘਰ ਦਾ ਖਰਚਾ ਚਲਾਉਣ ਦੇ ਲਈ ਕਰੀਬ 5 ਮਹੀਨੇ ਪਹਿਲਾਂ ਅੰਮ੍ਰਿਤਸਰ ਜ਼ਿਲੇ ਦੇ ਇਕ ਟ੍ਰੈਵਲ ਏਜੰਟ ਨਾਲ ਸਪੰਰਕ ਕਰਕੇ ਆਪਣੀ ਕੁੜੀ ਨੂੰ ਦੁਬਾਈ ਭੇਜਿਆ ਸੀ ਪਰ ਉੱਥੇ ਕੁੜੀ ਨੂੰ ਰੋਜ਼ਗਾਰ ਨਹੀਂ ਮਿਲਿਆ।
ਡੇਰੇ 'ਤੇ ਛਾਪਾ ਮਾਰਨ ਗਈ ਪੁਲਸ ਤੇ ਨਿਹੰਗ ਸਿੰਘਾਂ ਵਿਚਕਾਰ ਹੋਈ ਖੂਨੀ ਝੜਪ​​​​​​​
ਗੁ. ਸ੍ਰੀ ਬੇਰ ਸਾਹਿਬ ਸਾਹਮਣੇ ਸਿੰਘ ਸਾਹਿਬ 96 ਕਰੋੜੀ ਨਵਾਬ ਕਪੂਰ ਸਿੰਘ ਜਥੇ. ਬੁੱਢਾ ਦਲ 5ਵਾਂ ਤਖਤ ਚੱਕਰਵਰਤੀ ਦੇ ਬਣਾਏ ਹੋਏ ਗੁਰਦੁਆਰਾ ਯਾਦਗਰ ਅਕਾਲ ਬੁੰਗਾ ਵਿਖੇ ਬਣੇ ਡੇਰੇ 'ਚ ਰੇਡ ਮਾਰਨ ਗਈ ਸੁਲਤਾਨਪੁਰ ਲੋਧੀ ਦੀ ਭਾਰੀ ਗਿਣਤੀ 'ਚ ਪੁਲਸ ਫੋਰਸ ਨਾਲ ਮੌਕੇ 'ਤੇ ਮੌਜੂਦ ਨਿਹੰਗ ਸਿੰਘਾਂ ਦੀ ਹੋਈ ਹੱਥੋਪਾਈ ਅਤੇ ਖੂਨੀ ਝੜਪ ਹੋ ਗਈ। 
ਅੰਮ੍ਰਿਤਸਰ ਹਵਾਈ ਅੱਡੇ 'ਤੇ ਮਿਲੇ ਸ਼ੱਕੀ ਵਿਅਕਤੀ 'ਚ ਕੋਰੋਨਾ ਵਾਇਰਸ ਦੇ ਲੱਛਣ​​​​​​​

ਰੋਜ਼ਾਨਾ ਕੋਈ ਨਾ ਕੋਈ ਵਿਅਕਤੀ ਕੋਰੋਨਾ ਵਾਇਰਸ ਦੀ ਲਪੇਟ 'ਚ ਜਾ ਰਿਹਾ ਹੈ। ਤਾਜ਼ਾ ਮਾਮਲੇ 'ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕੋਰੋਨਾ ਵਾਇਰਸ ਦਾ ਦੂਜੇ ਸ਼ੱਕੀ ਵਿਅਕਤੀ ਦੇ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

 


author

shivani attri

Content Editor

Related News