Punjab Wrap Up : ਪੜ੍ਹੋ 16 ਮਾਰਚ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

03/16/2020 6:05:03 PM

ਜਲੰਧਰ (ਵੈੱਬ ਡੈਸਕ) : ਪਿਛਲੇ ਲੰਬੇ ਸਮੇਂ ਤੋਂ ਨਵਜੋਤ ਸਿੱਧੂ ਨਾਲ ਚੱਲਦੇ ਆ ਰਹੇ ਤਲਖ ਰਿਸ਼ਤਿਆਂ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸਿੱਧੂ 'ਤੇ ਪ੍ਰਤੀਕਿਰਿਆ ਦਿੱਤੀ ਹੈ। ਦਰਅਸਲ ਕਾਂਗਰਸ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਸਰਕਾਰ ਦਾ ਰਿਪੋਰਟ ਲੈ ਕੇ ਆਏ ਮੁੱਖ ਮੰਤਰੀ ਕੋਲੋਂ ਜਦੋਂ ਨਵਜੋਤ ਸਿੱਧੂ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਮੈਂ ਨਵਜੋਤ ਸਿੱਧੂ ਨੂੰ ਉਸ ਦੇ ਬਚਪਨ ਤੋਂ ਜਾਣਦਾ ਹਾਂ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਇਕ ਕਾਂਗਰਸੀ ਹੈ ਅਤੇ ਜੋ ਵੀ ਉਹ ਕਰਨਾ ਚਾਹੁੰਦੇ ਹਨ ਉਹ ਸਾਡੀ ਪਾਰਟੀ ਅਤੇ ਟੀਮ ਦੇ ਮੈਂਬਰ ਹਨ। ਦੂਜੇ ਪਾਸੇ ਪੀ.ਜੀ.ਆਈ. ਨੇ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਣ ਲਈ ਦਵਾਈ (ਮਾਲੀਕਿਊਲ) ਖੋਜ ਲਈ ਹੈ, ਜਿਸ ਦਾ ਛੇਤੀ ਇਨ ਵਿਟਰੋ ਅਤੇ ਇਨ ਵੀਵੋ ਪ੍ਰੀਖਣ ਕੀਤਾ ਜਾਵੇਗਾ। ਇਹ ਦਾਅਵਾ ਕੀਤਾ ਹੈ ਪੀ.ਜੀ.ਆਈ. ਦੇ ਐਕਸਪੈਰੀਮੈਂਟਲ ਫਾਰਮੇਕੋਲਾਜੀ ਲੈਬਾਰਟਰੀ, ਡਿਪਾਰਟਮੈਂਟ ਆਫ਼ ਫਾਰਮੇਕੋਲਾਜੀ ਨੇ। ਪੰਜ ਅਜਿਹੇ ਪ੍ਰੋਟੀਨ ਖੋਜੇ ਗਏ ਹਨ, ਜੋ ਪੋਟੈਂਸ਼ਲ ਟਾਰਗੈੱਟ ਹਨ। ਇਸ 'ਤੇ ਅੰਕੁਸ਼ ਲਗਾ ਕੇ ਵਾਇਰਸ ਨੂੰ ਸਰੀਰ ਨੂੰ ਨੁਕਸਾਨ ਪਹੁੰਚਾਉਣ ਜਾਂ ਫੈਲਣ ਤੋਂ ਰੋਕਿਆ ਜਾ ਸਕੇਗਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਲੰਬੇ ਅਰਸੇ ਬਾਅਦ ਨਵਜੋਤ ਸਿੱਧੂ 'ਤੇ ਕੈਪਟਨ ਨੇ ਤੋੜੀ ਚੁੱਪ, ਦਿੱਤਾ ਵੱਡਾ ਬਿਆਨ     
ਪਿਛਲੇ ਲੰਬੇ ਸਮੇਂ ਤੋਂ ਨਵਜੋਤ ਸਿੱਧੂ ਨਾਲ ਚੱਲਦੇ ਆ ਰਹੇ ਤਲਖ ਰਿਸ਼ਤਿਆਂ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸਿੱਧੂ 'ਤੇ ਪ੍ਰਤੀਕਿਰਿਆ ਦਿੱਤੀ ਹੈ। 

ਚੰਡੀਗੜ੍ਹ ਪੀ. ਜੀ. ਆਈ. ਦੀ ਵੱਡੀ ਉਪਲੱਬਧੀ, ਕੋਰੋਨਾ ਵਾਇਰਸ ਦਾ ਲੱਭਿਆ ਤੋੜ!     
ਪੀ.ਜੀ.ਆਈ. ਨੇ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਣ ਲਈ ਦਵਾਈ (ਮਾਲੀਕਿਊਲ) ਖੋਜ ਲਈ ਹੈ, ਜਿਸ ਦਾ ਛੇਤੀ ਇਨ ਵਿਟਰੋ ਅਤੇ ਇਨ ਵੀਵੋ ਪ੍ਰੀਖਣ ਕੀਤਾ ਜਾਵੇਗਾ। 

ਕੋਰੋਨਾ ਵਾਇਰਸ ਨੂੰ ਲੈ ਕੇ LPU ਸਬੰਧੀ ਵਾਇਰਲ ਹੋਈ ਖਬਰ ਦੀ ਜਾਣੋ ਅਸਲ ਸੱਚਾਈ     
 ਕੋਰੋਨਾ ਵਾਇਰਸ ਨੂੰ ਲੈ ਕੇ ਪੂਰੇ ਦੇਸ਼ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਬਠਿੰਡਾ : ਬੱਚੀ ਦਾ ਗਲ ਘੁੱਟ ਕੇ ਕਤਲ ਕਰਨ ਦੇ ਮਾਮਲੇ 'ਚ ਵੱਡਾ ਖੁਲਾਸਾ     
ਨਰਸਰੀ ਚਲਾ ਕੇ ਰੋਜ਼ੀ ਰੋਟੀ ਕਮਾਉਣ ਵਾਲੇ ਪ੍ਰਵਾਸੀ ਮਜ਼ਦੂਰ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਨੇ ਆਪਣੀ ਬੱਚੀ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ। 

ਸਿਆਸਤ ਤੋਂ ਅਜੇ ਰਿਟਾਇਰ ਨਹੀਂ ਹੋਣਗੇ 'ਕੈਪਟਨ', ਮੀਡੀਆ ਸਾਹਮਣੇ ਕੀਤਾ ਵੱਡਾ ਐਲਾਨ     
ਪੰਜਾਬ 'ਚ ਕਾਂਗਰਸ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਭਵਨ 'ਚ ਪ੍ਰੈਸ ਕਾਨਫਰੰਸ ਕੀਤੀ ਗਈ। 

ਕੈਪਟਨ ਵਲੋਂ 3 ਸਾਲਾਂ ਦਾ ਰਿਪੋਰਟ ਕਾਰਡ ਪੇਸ਼, ਗੈਂਗਸਟਰਾਂ ਤੇ ਮਾਫੀਆ ਨੂੰ ਦਿੱਤੀ ਵੱਡੀ ਚਿਤਾਵਨੀ     
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਆਪਣੀਆਂ ਪ੍ਰਾਪਤੀਆਂ ਜਨਤਾ ਦੇ ਅੱਗੇ ਰੱਖੀਆਂ ਗਈਆਂ। 

ਫਰੀਦਕੋਟ 'ਚ ਕਬੱਡੀ ਟੂਰਨਾਮੈਂਟ ਦੌਰਾਨ ਚੱਲੀਆਂ ਗੋਲੀਆਂ, 24 ਸਾਲਾ ਮੁੰਡੇ ਦੀ ਮੌਤ     
 ਜੈਤੋ ਦੇ ਪਿੰਡ ਰੋੜੀਕਪੂਰਾ 'ਚ ਕਬੱਡੀ ਟੂਰਨਾਮੈਂਟ ਦੌਰਾਨ ਐਤਵਾਰ ਦੇਰ ਸ਼ਾਮ ਦੋ ਧਿਰਾਂ 'ਚ ਹੋਈ ਗੋਲੀਬਾਰੀ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। 

ਫਗਵਾੜਾ ਗੋਲੀਕਾਂਡ ਮਾਮਲੇ 'ਚ ਗ੍ਰਿਫਤਾਰ ਪੰਜਾਬੀ ਗਾਇਕ ਨੇ ਦੱਸੀ ਸੱਚਾਈ     
ਬੀਤੀ 27 ਫਰਵਰੀ ਨੂੰ ਨਿਊ ਮਾਡਲ ਟਾਊਨ ਇਲਾਕੇ 'ਚ ਇਕ ਆਈਸਕ੍ਰੀਮ ਵਿਕਰੇਤਾ ਦੇ ਘਰ 'ਤੇ ਕੀਤੀ ਗਈ ਫਾਇਰਿੰਗ ਦੇ ਸਬੰਧ 'ਚ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬੀ ਗਾਇਕ ਪ੍ਰਿਤਪਾਲ ਸਿੰਘ ਉਰਫ ਸਾਜਨ ਜੋੜਾ ਨੇ ਪੁੱਛਗਿੱਛ 'ਚ ਵੱਡੇ ਖੁਲਾਸੇ ਕੀਤੇ ਹਨ। 

ਅੰਮ੍ਰਿਤਸਰ ਏਅਰਪੋਰਟ 'ਤੇ ਸਪੇਨ ਤੋਂ ਆਏ 11 ਲੋਕ ਲਏ ਗਏ ਮੈਡੀਕਲ ਹਿਰਾਸਤ 'ਚ     
 ਕਤਰ ਏਅਰਵੇਜ਼ ਰਾਹੀਂ ਸਪੇਨ ਤੋਂ ਆਏ 11 ਯਾਤਰੀਆਂ ਨੂੰ ਅੰਤਰਰਾਸ਼ਟਰੀ ਰਾਜਾਸੰਸੀ ਏਅਰ ਪੋਰਟ 'ਤੇ ਮੈਡੀਕਲ ਹਿਰਾਸਤ ਵਿਚ ਲੈਂਦਿਆਂ ਹੋਇਆ ਸਿਹਤ ਵਿਭਾਗ ਵਲੋਂ ਸਰਕਾਰੀ ਰੀ-ਹੈੱਬ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਵਾਂ ਕੇਂਦਰ ਵਿਚ ਅੱਜ ਤੜਕਸਾਰ ਦਾਖਲ ਕੀਤਾ ਗਿਆ। 

ਮੋਗਾ ਪੁਲਸ ਦੀ ਵੱਡੀ ਕਾਰਵਾਈ, ਹੋਟਲ 'ਚ ਛਾਪਾ ਮਾਰ ਇਤਰਾਜ਼ਯੋਗ ਹਾਲਤ ਫੜੇ ਕੁੜੀਆਂ-ਮੁੰਡੇ
ਜ਼ਿਲਾ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਪਿਛਲੇ ਦਿਨਾਂ ਤੋਂ ਸ਼ਹਿਰ ਵਿਚ ਦੇਹ ਵਪਾਰ ਵਿਚ ਸ਼ਾਮਲ ਹੋਟਲਾਂ 'ਤੇ ਕਾਰਵਾਈ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਮਾਰਕੀਟ ਦੇ ਪਿਛਲੇ ਪਾਸੇ ਸਥਿਤ ਇਕ ਹੋਟਲ ਵਿਚ ਚੱਲ ਰਹੇ ਦੇਹ ਵਪਾਰ ਸੰਬੰਧੀ ਗੁਪਤ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਜੰਗਜੀਤ ਸਿੰਘ ਅਤੇ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਦੀ ਅਗਵਾਈ ਵਿਚ ਪੁਲਸ ਨੇ ਛਾਪਾਮਾਰੀ ਕੀਤੀ। 
 


Anuradha

Content Editor

Related News