Punjab Wrap Up : ਪੜ੍ਹੋ 12 ਅਪ੍ਰੈਲ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

Sunday, Apr 12, 2020 - 06:57 PM (IST)

Punjab Wrap Up : ਪੜ੍ਹੋ 12 ਅਪ੍ਰੈਲ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

ਜਲੰਧਰ (ਵੈਬ ਡੈਸਕ) - ਪਟਿਆਲਾ ਜ਼ਿਲੇ ’ਚ ਅੱਜ ਉਸ ਸਮੇਂ ਹਫੜਾ-ਤਫੜੀ ਮਚ ਗਈ, ਜਦੋਂ ਪਟਿਆਲਾ ਦੀ ਸਨੋਰ ਰੋਡ ’ਤੇ ਸਥਿਤ ਸਬਜ਼ੀ ਮੰਡੀ ਵਿਚ ਨਿਹੰਗ ਸਿੰਘਾਂ ਦੀ ਟੋਲੀ ਨੇ ਪੁਲਸ ਪਾਰਟੀ ’ਤੇ ਹਮਲਾ ਕਰ ਦਿੱਤਾ। ਦੂਜੇ ਪਾਸੇ ਹਮਲਾ ਕਰਨ ਵਾਲੇ ਕਥਿਤ ਨਿਹੰਗਾਂ ਨੂੰ ਆਈ. ਜੀ. ਜਤਿੰਦਰ ਔਲਖ ਅਤੇ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿਚ ਕਈ ਘੰਟੇ ਚੱਲੇ ਵਿਸ਼ੇਸ਼ ਆਪ੍ਰਰੇਸ਼ਨ ਤੋਂ ਬਾਅਦ ਕਾਬੂ ਕਰ ਲਿਆ ਗਿਆ ਹੈ। ਪਟਿਆਲਾ ਵਿਖੇ ਨਾਕੇ 'ਤੇ ਡਿਊਟੀ ਕਰ ਰਹੇ ਪੁਲਸ ਕਰਮਚਾਰੀਆਂ 'ਤੇ ਹੋਏ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

 

ਨਿਹੰਗ ਸਿੰਘਾਂ ਵਲੋਂ ਪੁਲਸ ਪਾਰਟੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ASI ਦਾ ਵੱਢਿਆ ਹੱਥ (ਤਸਵੀਰਾਂ) 
ਪਟਿਆਲਾ ਜ਼ਿਲੇ ’ਚ ਉਸ ਸਮੇਂ ਹਫੜਾ-ਤਫੜੀ ਮਚ ਗਈ, ਜਦੋਂ ਪਟਿਆਲਾ ਦੀ ਸਨੋਰ ਰੋਡ ’ਤੇ ਸਥਿਤ ਸਬਜ਼ੀ ਮੰਡੀ ਵਿਚ ਨਿਹੰਗ ਸਿੰਘਾਂ ਦੀ ਟੋਲੀ ਨੇ ਪੁਲਸ ਪਾਰਟੀ ’ਤੇ ਹਮਲਾ ਕਰ ਦਿੱਤਾ। 

ਲੰਬੇ ਆਪ੍ਰੇਸ਼ਨ ਪਿੱਛੋਂ 9 ਨਿਹੰਗ ਕਾਬੂ, 2 ਰਿਵਾਲਵਰ, ਪੈਟਰੋਲ ਬੰਬ, ਕਿਰਪਾਨਾਂ ਤੇ ਭੁੱਕੀ ਬਰਾਮਦ 
ਹਮਲਾ ਕਰਨ ਵਾਲੇ ਕਥਿਤ ਨਿਹੰਗਾਂ ਨੂੰ ਆਈ. ਜੀ. ਜਤਿੰਦਰ ਔਲਖ ਅਤੇ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿਚ ਕਈ ਘੰਟੇ ਚੱਲੇ ਵਿਸ਼ੇਸ਼ ਆਪ੍ਰਰੇਸ਼ਨ ਤੋਂ ਬਾਅਦ ਕਾਬੂ ਕਰ ਲਿਆ ਗਿਆ ਹੈ। 

ਪੁਲਸ ਪਾਰਟੀ ’ਤੇ ਹੋਏ ਹਮਲੇ ਦੀ ਸੁਖਬੀਰ, ਹਰਸਿਮਰਤ ਬਾਦਲ ਤੇ ਮਜੀਠੀਆ ਵਲੋਂ ਨਿਖੇਧੀ 
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਲੋਂ ਸਨੌਰ

ਪੁਲਸ ਪਾਰਟੀ 'ਤੇ ਹੋਏ ਹਮਲੇ ਦੀ ਕੈਪਟਨ ਨੇ ਕੀਤੀ ਨਿਖੇਧੀ, ਪੰਜਾਬ ਪੁਲਸ ਨੂੰ ਦਿੱਤੀਆਂ ਇਹ ਹਦਾਇਤਾਂ 
ਪਟਿਆਲਾ ਵਿਖੇ ਨਾਕੇ 'ਤੇ ਡਿਊਟੀ ਕਰ ਰਹੇ ਪੁਲਸ ਕਰਮਚਾਰੀਆਂ 'ਤੇ ਹੋਏ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ।

ਏ. ਐੱਸ. ਆਈ. ਦਾ ਹੱਥ ਵੱਢਣ ਤੋਂ ਬਾਅਦ ਪੁਲਸ ਦੀ ਨਿਹੰਗਾਂ 'ਤੇ ਕਾਰਵਾਈ, ਗੋਲੀਬਾਰੀ ਪਿੱਛੋਂ 7 ਗ੍ਰਿਫਤਾਰ
ਮਾਲਵੇ ਦੀ ਸਭ ਤੋਂ ਵੱਡੀ ਸਨੌਰ ਪਟਿਆਲਾ ਰੋਡ 'ਤੇ ਸਥਿਤ ਸਬਜੀ ਮੰਡੀ ਵਿਚ ਐਤਵਾਰ ਸਵੇਰੇ ਸਬਜੀ ਲੈਣ ਆਏ ਚਾਰ ਨਿਹੰਗ ਸਿੰਘਾਂ ਵਲੋਂ ਕੀਤੇ ਪੁਲਸ ਹਮਲੇ ਤੋਂ ਬਾਅਦ ਨਿਹੰਗ ਹਲਕਾ ਸਨੋਰ ਦੇ ਬਲਬੇੜਾ ਨੇੜੇ ਸਥਿਤ ਆਪਣੇ ਡੇਰੇ ਵਿਚ ਵੜ ਗਏ ਸਨ 

ਨਿਹੰਗਾਂ ਦੇ ਹਮਲੇ ਨੂੰ ਭਗਵੰਤ ਮਾਨ ਨੇ ਦੱਸਿਆ ਸ਼ਰਮਨਾਕ, ਸਰਕਾਰ ਤੋਂ ਕੀਤੀ ਇਹ ਮੰਗ
ਪਟਿਆਲਾ ਵਿਖੇ ਨਿਹੰਗਾਂ ਵੱਲੋਂ ਪੁਲਸ ਪਾਰਟੀ 'ਤੇ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ 'ਚ ਭਗਵੰਤ ਮਾਨ ਨੇ ਨਿੰਦਾ ਕੀਤੀ ਹੈ। 

ਪੰਜਾਬ ਦੀਆਂ ਇਨ੍ਹਾਂ ਸ਼ਾਹੀ ਝੁੱਗੀਆਂ 'ਚ ਬਣੀ ਦਾਵਤ, ਦੇਖ ਤੁਸੀਂ ਵੀ ਰਹਿ ਜਾਓਗੇ ਦੰਗ (ਵੀਡੀਓ)
ਰਫਿਊ ਕਰਕੇ ਜਿਥੇ ਲੋਕਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਔਖਾ ਹੋਇਆ ਪਿਆ ਹੈ, ਉਥੇ ਹੀ ਫਾਜ਼ਿਲਕਾ ਵਿਖੇ ਝੁੱਗੀਆਂ  ’ਚ ਰਹਿਣ ਵਾਲੇ ਲੋਕ ਇਸ ਦੇ ਬੁੱਲ੍ਹੇ ਲੁੱਟ ਰਹੇ ਹਨ। 

ਜਲੰਧਰ 'ਚ ਕੋਰੋਨਾ ਨੇ ਫੜੀ ਤੇਜ਼ੀ, 3 ਹੋਰ ਪਾਜ਼ੀਟਿਵ ਕੇਸ ਆਏ ਸਾਹਮਣੇ, ਗਿਣਤੀ 22 ਤੱਕ ਪਹੁੰਚੀ 
ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਜਲੰਧਰ 'ਚ ਐਤਵਾਰ ਨੂੰ ਕੋਰੋਨਾ ਦੇ 4 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਤਿੰਨ ਹੋਰ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। 

ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਮਾਮਲੇ ਆਏ ਸਾਹਮਣੇ, ਨਾਨੀ-ਦੋਹਤੀ ਦੀ ਰਿਪੋਰਟ ਪਾਜ਼ੇਟਿਵ 
ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। 

ਫਿਰੋਜ਼ਪੁਰ ਦੇ ਥਾਣਾ ਆਰਫ਼ਕੇ ਦੇ ਖੇਤਾਂ ’ਚੋਂ ਮਿਲਿਆ ਚਾਇਨੀ ਗੁਬਾਰਾ, ਫੈਲੀ ਸਨਸਨੀ     
ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦਾ ਕਹਿਰ ਦੇਸ਼ ’ਚ ਹੀ ਨਹੀਂ ਸਗੋਂ ਪੂਰੀ ਦੁਨੀਆਂ ’ਚ ਦੇਖਣ ਨੂੰ ਮਿਲ ਰਿਹਾ ਹੈ।


author

rajwinder kaur

Content Editor

Related News