''ਮੱਧ ਪ੍ਰਦੇਸ ਛਾਪੇਮਾਰੀਆਂ'' ਖਿਲਾਫ ''ਪੰਜਾਬ ਯੂਥ ਕਾਂਗਰਸ'' ਦਾ ਪ੍ਰਦਰਸ਼ਨ
Wednesday, Apr 10, 2019 - 04:06 PM (IST)

ਚੰਡੀਗੜ੍ਹ (ਮਨਮੋਹਨ) : ਮੱਧ ਪ੍ਰਦੇਸ਼ 'ਚ ਆਮਦਨ ਟੈਕਸ ਵਿਭਾਗ ਵਲੋਂ ਬੀਤੇ ਦਿਨੀਂ ਕਾਂਗਰਸੀ ਆਗੂਆਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ ਅਤੇ ਦਫਤਰਾਂ 'ਚ ਛਾਪੇਮਾਰੀ ਕੀਤੀ ਗਈ, ਜਿਸ ਦੇ ਵਿਰੋਧ 'ਚ ਪੰਜਾਬ ਯੂਥ ਕਾਂਗਰਸ ਨੇ ਸ਼ਹਿਰ 'ਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਨੂੰ ਬਦਲੇ ਦੀ ਸਿਆਸਤ ਦਾ ਨਾਂ ਦਿੰਦੇ ਹੋਏ ਪੰਜਾਬ ਅਤੇ ਚੰਡੀਗੜ੍ਹ ਦੇ ਯੂਥ ਕਾਂਗਰਸੀ ਨੇਤਾਵਾਂ ਨੇ ਆਮਦਨ ਟੈਕਸ ਵਿਭਾਗ ਦੇ ਦਫਤਰ ਦਾ ਘਿਰਾਓ ਕਰਕੇ ਖੂਬ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਯੂਥ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਗੰਦੀ ਸਿਆਸਤ ਕਰਨ ਦੇ ਵੀ ਦੋਸ਼ ਲਾਏ।
ਦੱਸ ਦੇਈਏ ਕਿ ਬੀਤੇ ਦਿਨ ਮੱਧ ਪ੍ਰਦੇਸ਼ 'ਚ ਕਾਂਗਰਸੀ ਆਗੂਆਂ ਅਤੇ ਕਰੀਬੀਆਂ ਦੇ ਘਰਾਂ-ਦਫਤਰਾਂ 'ਚ ਛਾਪੇਮਾਰੀ ਕੀਤੀ ਗਈ ਸੀ, ਜਿਸ ਦੌਰਾਨ ਕਰੋੜਾਂ ਦੀ ਨਕਦੀ ਬਰਾਮਦ ਕੀਤੀ ਗਈ ਸੀ। ਇਸ ਦੇ ਵਿਰੋਧ 'ਚ ਹੀ ਯੂਥ ਕਾਂਗਰਸ ਵਲੋਂ ਅੱਜ ਚੰਡੀਗੜ੍ਹ 'ਚ ਪ੍ਰਦਰਸ਼ਨ ਕੀਤਾ ਗਿਆ।