ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ''ਚ ਪੰਜਾਬ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ

Friday, Feb 20, 2026 - 05:51 PM (IST)

ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ''ਚ ਪੰਜਾਬ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਫਿਰੌਤੀ ਮੰਗਣ ਦੇ ਇੱਕ ਗੰਭੀਰ ਤੇ ਸੰਵੇਦਨਸ਼ੀਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਹਲਕਾ ਬਾਬਾ ਬਕਾਲਾ ਨਾਲ ਸੰਬੰਧਤ ਆਗੂ ਆਜ਼ਾਦ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਜਦੋਂ ਪੁਲਸ ਨੂੰ ਇੱਕ ਸਥਾਨਕ ਵਾਸੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਅਤੇ 30 ਲੱਖ ਰੁਪਏ ਦੀ ਫਿਰੌਤੀ ਮੰਗੇ ਜਾਣ ਬਾਰੇ ਸ਼ਿਕਾਇਤ ਪ੍ਰਾਪਤ ਹੋਈ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਆਜ਼ਾਦ ਸਿੰਘ ਵਾਸੀ ਪਿੰਡ ਬੁਟਾਰੀ, ਥਾਣਾ ਖਲਚਿਆ ਵਜੋਂ ਹੋਈ ਹੈ। ਪੁਲਸ ਮੁਤਾਬਕ ਇਹ ਮਾਮਲਾ ਬਾਬਾ ਬਕਾਲਾ ਅਤੇ ਜੰਡਿਆਲਾ ਗੁਰੂ ਖੇਤਰ ਨਾਲ ਜੁੜਿਆ ਹੋਇਆ ਹੈ। 14 ਜਨਵਰੀ ਨੂੰ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਦੀਪਕ ਜੁਲਕਾ ਨੂੰ ਵਿਦੇਸ਼ੀ ਮੋਬਾਇਲ ਨੰਬਰਾਂ ਤੋਂ ਲਗਾਤਾਰ ਕਾਲਾਂ ਅਤੇ ਸੁਨੇਹੇ ਆਉਣ ਲੱਗੇ। ਕਾਲ ਕਰਨ ਵਾਲਿਆਂ ਨੇ ਆਪਣੀ ਪਛਾਣ ਕੇਸ਼ਵ ਸ਼ਿਵਾਲਾ, ਸੱਤਾ ਨਸ਼ਹਿਰਾ ਅਤੇ ਕਰਨ ਬਾਠ ਵਜੋਂ ਦੱਸਦਿਆਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਇਹ ਵੀ ਪੜ੍ਹੋ- 'ਕਿੱਥੇ ਗਿਆ ਤੁਹਾਡਾ ਮਿਸ਼ਨ ਪ੍ਰਹਾਰ'..., ਵਾਇਰਲ ਗੀਤ 'ਚ 'ਆਪ' ਸਰਕਾਰ 'ਤੇ ਤਿੱਖਾ ਹਮਲਾ

ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਮੰਗੀ ਗਈ ਰਕਮ ਅਦਾ ਨਾ ਕੀਤੀ ਗਈ ਤਾਂ ਉਸ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਗੰਭੀਰ ਖ਼ਤਰੇ ਨੂੰ ਦੇਖਦਿਆਂ ਪੀੜਤ ਨੇ ਤੁਰੰਤ ਅੰਮ੍ਰਿਤਸਰ ਦਿਹਾਤੀ ਪੁਲਸ ਨਾਲ ਸੰਪਰਕ ਕੀਤਾ। ਸ਼ਿਕਾਇਤ ਮਿਲਦੇ ਹੀ ਪੁਲਸ ਨੇ ਮਾਮਲਾ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਦੋਸ਼ੀ ਤੱਕ ਪਹੁੰਚ ਬਣਾਈ। ਜਾਂਚ ਦੌਰਾਨ ਪੁਲਸ ਨੇ ਆਜ਼ਾਦ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਤੋਂ ਇੱਕ ਮੋਬਾਇਲ ਫ਼ੋਨ ਵੀ ਬਰਾਮਦ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਦੇ ਸੰਪਰਕ ਵਿਦੇਸ਼ ਵਿੱਚ ਬੈਠੇ ਕੁਝ ਗੈਂਗਸਟਰਾਂ ਨਾਲ ਸਨ, ਜਿਨ੍ਹਾਂ ਰਾਹੀਂ ਫਿਰੌਤੀ ਦੀਆਂ ਕਾਲਾਂ ਅਤੇ ਧਮਕੀਆਂ ਦਿਵਾਈਆਂ ਜਾ ਰਹੀਆਂ ਸਨ। ਪੁਲਸ ਰਿਕਾਰਡ ਮੁਤਾਬਕ ਆਜ਼ਾਦ ਸਿੰਘ ਖ਼ਿਲਾਫ਼ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ, ਜਿਸ ਨਾਲ ਉਸਦੀ ਅਪਰਾਧਿਕ ਪਿਛੋਕੜ ਦੀ ਸ਼ੰਕਾ ਹੋਰ ਮਜ਼ਬੂਤ ਹੁੰਦੀ ਹੈ।

ਇਹ ਵੀ ਪੜ੍ਹੋ- ਪੰਜਾਬ: ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਸਟਲ 'ਚੋਂ ਮਿਲੀ ਲਾਸ਼, ਹਾਲਤ ਵੇਖ ਉੱਡੇ ਹੋਸ਼

ਇਸ ਸਬੰਧ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਹੇਲ ਮੀਰ, ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਸ਼ਿਕਾਇਤ ਮਿਲਦੇ ਹੀ ਪੁਲਸ ਵੱਲੋਂ ਬਿਨਾਂ ਦੇਰੀ ਕੀਤੇ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਦੋਸ਼ੀ ਵੱਲੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਉਸਦੇ ਵਿਦੇਸ਼ੀ ਤੱਤਾਂ ਨਾਲ ਸੰਪਰਕਾਂ ਦੀ ਗਹਿਰੀ ਜਾਂਚ ਜਾਰੀ ਹੈ। ਐੱਸਐੱਸਪੀ ਨੇ ਇਹ ਵੀ ਸਪਸ਼ਟ ਕੀਤਾ ਕਿ ਮਾਮਲੇ ਦੀ ਜਾਂਚ ਲਗਾਤਾਰ ਚੱਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀਆਂ ਗ੍ਰਿਫ਼ਤਾਰੀਆਂ ਵੀ ਸੰਭਵ ਹਨ।

ਇਹ ਵੀ ਪੜ੍ਹੋ- ਪੰਜਾਬ ਦੀਆਂ ਜੇਲ੍ਹਾਂ 'ਚ ਸੁਰੱਖਿਆ ਪ੍ਰਬੰਧ ਤਾਰ-ਤਾਰ: ਕਪੂਰਥਲਾ ਜੇਲ੍ਹ 'ਚ ਡਰੋਨ ਮੂਵਮੈਂਟ ਨੇ ਖੜ੍ਹੇ ਕੀਤੇ ਸਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News