ਬਲਕਰਨ ਸਿੰਘ ਨੰਗਲ ਬਣੇ ਪੰਜਾਬ ਯੂਥ ਕਾਂਗਰਸ ਦੇ ਚੀਫ ਸਪੋਕਸਪ੍ਰਸਨ

Monday, Jan 20, 2020 - 06:15 PM (IST)

ਬਲਕਰਨ ਸਿੰਘ ਨੰਗਲ ਬਣੇ ਪੰਜਾਬ ਯੂਥ ਕਾਂਗਰਸ ਦੇ ਚੀਫ ਸਪੋਕਸਪ੍ਰਸਨ

ਚੰਡੀਗੜ੍ਹ : ਆਲ ਇੰਡੀਆ ਯੂਥ ਕਾਂਗਰਸ ਵਲੋਂ ਨੌਜਵਾਨ ਆਗੂ ਬਲਕਰਨ ਸਿੰਘ ਨੰਗਲ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਚੀਫ ਸਪੋਕਸਪ੍ਰਸਨ (ਮੁੱਖ ਬੁਲਾਰਾ) ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਨੰਗਲ ਵੱਡੀ ਗਿਣਤੀ ਵੋਟਾਂ ਪ੍ਰਾਪਤ ਕਰਕੇ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਚੁਣੇ ਗਏ ਸਨ। ਇਸ ਤੋਂ ਇਲਾਵਾ ਨੰਗਲ ਨੂੰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਬਲਕਰਨ ਸਿੰਘ ਨੰਗਲ ਨੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਸਮੁੱਚੀ ਹਾਈਕਮਾਂਡ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਫਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ , ਜ਼ਿਲਾ ਪ੍ਰਧਾਨ ਅਜੈਪਾਲ ਸਿੰਘ ਸੰਧੂ, ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਬੰਟੀ ਸ਼ੇਲਕੇ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਛੋਟੀ ਉਮਰ ਵਿਚ ਹੀ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ ਅਤੇ ਉਨ੍ਹਾਂ ਨੇ ਹਰ ਇਕ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਹੈ। ਹੁਣ ਚੀਫ ਸਪੋਕਸਪ੍ਰਸਨ ਦੀ ਜ਼ਿੰਮੇਵਾਰੀ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ  ਪੰਜਾਬ ਯੂਥ ਕਾਂਗਰਸ ਦਾ ਦਾਇਰਾ ਹੋਰ ਵਧਾਉਣ ਲਈ ਦਿਨ ਰਾਤ ਇਕ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਲੋਂ ਹਮੇਸ਼ਾਂ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਭਵਿੱਖ ਵਿਚ ਵੀ ਪਾਰਟੀ ਵਲੋਂ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ।


author

Gurminder Singh

Content Editor

Related News