ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਭੇਤਭਰੇ ਹਾਲਾਤਾਂ ’ਚ ਮੌਤ, ਭੁੱਬਾਂ ਮਾਰ ਰੋਇਆ ਪਰਿਵਾਰ
Sunday, Feb 21, 2021 - 12:32 PM (IST)
ਕਾਹਨੂੰਵਾਨ (ਸੁਨੀਲ)- ਪੁਲਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਕੋਟ ਯੋਗਰਾਜ ਦੇ ਇਕ ਨੌਜਵਾਨ ਦੀ ਇਟਲੀ ’ਚ ਭੇਦਭਰੇ ਹਾਲਾਤ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਮੇਜਰ ਸਿੰਘ ਪੁੱਤਰ ਗੁਰਨਾਮ ਸਿੰਘ ਪਿਛਲੇ 10 ਸਾਲ ਤੋਂ ਇਟਲੀ ਵਿਚ ਆਪਣਾ ਕਾਰੋਬਾਰ ਕਰ ਰਿਹਾ ਸੀ। ਵਿਦੇਸ਼ ’ਚ ਉਹ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ। ਨੌਜਵਾਨ ਦੀ 18 ਫਰਵਰੀ ਨੂੰ ਭੇਤਭਰੇ ਹਾਲਾਤਾਂ ’ਚ ਮੌਤ ਹੋ ਗਈ ਸੀ, ਜਿਸ ਦੇ ਬਾਰੇ ਉਨ੍ਹਾਂ ਨੂੰ ਬੀਤੇ ਸ਼ੁੱਕਰਵਾਰ ਨੂੰ ਪਤਾ ਚੱਲਿਆ। ਮੌਤ ਦੇ ਬਾਰੇ ਪਤਾ ਲੱਗਣ ’ਤੇ ਸਾਰਾ ਪਰਿਵਾਰ ਭੁੱਬਾਂ ਮਾਰ ਰੋਣ ਲੱਗ ਪਿਆ।
ਪੜ੍ਹੋ ਇਹ ਵੀ ਖ਼ਬਰ - ਕੰਮ ਕਰਨ ਦੇ ਬਾਵਜੂਦ ਤਨਖ਼ਾਹ ਨਾ ਮਿਲਣ ’ਤੇ ਟਰੱਕ ਚਾਲਕ ਨੇ ਟਰੱਕ ’ਚ ਫਾਹਾ ਲਾ ਕੀਤੀ ਖੁਦਕਸ਼ੀ
ਮ੍ਰਿਤਕ ਨੌਜਵਾਨ ਦੇ ਪਿਤਾ ਗੁਰਨਾਮ ਸਿੰਘ ,ਚਚੇਰੇ ਭਰਾ ਗੁਰਭੇਜ ਸਿੰਘ ਅਤੇ ਚਾਚਾ ਸੁੱਚਾ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਦੇ ਪਰਿਵਾਰ ਦਾ ਪਾਲਣ ਪੋਸ਼ਣ ਉਸ ਦੀ ਕਮਾਈ ’ਤੇ ਹੀ ਨਿਰਭਰ ਕਰਦਾ ਸੀ। ਦੁੱਖੀ ਪਰਿਵਾਰ ਨੇ ਪੰਜਾਬ ਸਰਕਾਰ ਕੇਂਦਰ ਸਰਕਾਰ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੋਂ ਮੰਗ ਕੀਤੀ ਹੈ ਕਿ ਮੇਜਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਪੰਜਾਬ ਲਿਆਉਣ ਲਈ ਉਨ੍ਹਾਂ ਦੇ ਪਰਿਵਾਰ ਦੀ ਮਦਦ ਕਰਨ।
ਪੜ੍ਹੋ ਇਹ ਵੀ ਖ਼ਬਰ - ਰੇਲਵੇ ਲਾਈਨ ’ਤੇ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ’ਚ ਆਇਆ ਨਵਾਂ ਮੋੜ, ਲਾਏ ਕਤਲ ਦੇ ਦੋਸ਼
ਇਸ ਮੌਕੇ ਉਨ੍ਹਾਂ ਨੇ ਇਟਲੀ ਵਿੱਚ ਰਹਿੰਦੇ ਪੰਜਾਬ ਦੇ ਸਿਆਸੀ ਆਗੂਆਂ ਅਤੇ ਸਮਾਜ ਸੇਵੀਆਂ ਨੂੰ ਵੀ ਅਪੀਲ ਕੀਤੀ ਕਿ ਮੇਜਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਵਿੱਚ ਇਟਲੀ ਦੇ ਭਾਈਚਾਰੇ ਵੱਲੋਂ ਵੀ ਸਹਾਇਤਾ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਦਿੱਲੀ ਧਰਨੇ ’ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸਿਹਤ ਖ਼ਰਾਬ ਹੋਣ ਕਰਕੇ ਰਸਤੇ ’ਚ ਹੋਈ ਮੌਤ