ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ ਨੇ ਥਾਣੇ ਆ ਕੇ...

Friday, May 15, 2026 - 01:04 PM (IST)

ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ ਨੇ ਥਾਣੇ ਆ ਕੇ...

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਨੰਗਲੀ ਭੱਠੇ ਇਲਾਕੇ 'ਚ ਇੱਕ ਨੌਜਵਾਨ ਵੱਲੋਂ ਥਾਣੇ ਦੀ ਹਵਾਲਾਤ ਦੇ ਅੰਦਰ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਇਨਸਾਫ ਦੀ ਮੰਗ ਕੀਤੀ ਹੈ। ਨੌਜਵਾਨ ਦੀ ਪਹਿਚਾਣ ਜੱਜ ਸਿੰਘ ਵਜੋਂ ਹੋਈ ਹੈ, ਜਿਸਦੀ ਉਮਰ ਕਰੀਬ 28 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਡਾਕਟਰਾਂ ਵੱਲੋਂ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ

ਪੀੜਤ ਪਰਿਵਾਰ ਦੇ ਸਾਥੀ ਅਤੇ ਦਸ਼ਮੇਸ਼ ਧਰਨਾ ਦਲ ਨਾਲ ਜੁੜੇ ਜਗਜੀਤ ਸਿੰਘ ਨੇ ਦੱਸਿਆ ਕਿ ਜੱਜ ਸਿੰਘ ਦਾ ਇੱਕ ਸਾਲ ਪਹਿਲਾਂ ਇਲਾਕੇ ਦੀ ਇੱਕ ਕੁੜੀ ਨਾਲ ਰਿਸ਼ਤਾ ਹੋਇਆ ਸੀ। ਦੋਵੇਂ ਧਿਰਾਂ ਵਿਚਾਲੇ ਮਿਲਣਾ-ਜੁਲਣਾ ਵੀ ਹੁੰਦਾ ਰਿਹਾ, ਪਰ ਬਾਅਦ ਵਿੱਚ ਕੁੜੀ ਵਾਲਿਆਂ ਵੱਲੋਂ ਰਿਸ਼ਤਾ ਤੋੜ ਦਿੱਤਾ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਇਸ ਤੋਂ ਬਾਅਦ ਨੌਜਵਾਨ ਨੂੰ ਲਗਾਤਾਰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲਾ ਥਾਣੇ ਤੱਕ ਪਹੁੰਚਿਆ, ਜਿੱਥੇ ਨੌਜਵਾਨ ਨੇ ਤਣਾਅ ਵਿੱਚ ਆ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼

ਪਰਿਵਾਰ ਨੇ ਦੋਸ਼ ਲਾਇਆ ਕਿ ਜਦੋਂ ਨੌਜਵਾਨ ਦੀ ਹਾਲਤ ਵਿਗੜੀ ਤਾਂ ਪੁਲਸ ਨੇ ਕੋਈ ਤੁਰੰਤ ਸਹਾਇਤਾ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪੁਲਸ ਨੇ ਪਹਿਲਾਂ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਨਾ ਹੀ ਪਰਿਵਾਰ ਨੂੰ ਢੰਗ ਨਾਲ ਜਾਣਕਾਰੀ ਦਿੱਤੀ ਗਈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਦਰ ਜਾਣ ਤੱਕ ਨਹੀਂ ਦਿੱਤਾ ਗਿਆ ਅਤੇ ਸਿਰਫ ਇਹ ਕਿਹਾ ਗਿਆ ਕਿ ਪਹਿਲਾਂ ਨੌਜਵਾਨ ਦੀ ਜਾਨ ਬਚਾਈ ਜਾਵੇ।

ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ

ਇਸ ਮੌਕੇ ਮਿੱਠੂ ਨਾਮਕ ਇਕ ਹੋਰ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਰਿਸ਼ਤਾ ਟੁੱਟਣ ਤੋਂ ਬਾਅਦ ਦੋਵੇਂ ਪਾਸਿਆਂ ਵਿੱਚ ਤਣਾਅ ਬਣਿਆ ਹੋਇਆ ਸੀ ਅਤੇ ਕਈ ਵਾਰ ਫੋਨ ਰਾਹੀਂ ਵੀ ਧਮਕੀਆਂ ਮਿਲਦੀਆਂ ਰਹੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਜੱਜ ਸਿੰਘ ਮਾਨਸਿਕ ਦਬਾਅ ਹੇਠ ਸੀ ਅਤੇ ਇਸੇ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਥਾਣੇ ਵਿੱਚ ਮੌਜੂਦ ਪੁਲਸ ਕਰਮਚਾਰੀਆਂ ਨੇ ਸਮੇਂ ਸਿਰ ਮਦਦ ਨਹੀਂ ਕੀਤੀ। ਪਰਿਵਾਰ ਨੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਵੇਲੇ ਨੌਜਵਾਨ ਹਸਪਤਾਲ ਵਿੱਚ ਇਲਾਜ ਅਧੀਨ ਹੈ ਅਤੇ ਪਰਿਵਾਰ ਉਸਦੀ ਸਿਹਤ ਲਈ ਦੁਆਵਾਂ ਕਰ ਰਿਹਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News