ਅਦਾਕਾਰ ਕਰਮਜੀਤ ਅਨਮੋਲ ਨੇ ਮੋਹਾਲੀ 'ਚ ਪਾਈ ਵੋਟ
Saturday, Jun 01, 2024 - 08:42 AM (IST)

ਮੋਹਾਲੀ (ਪਰਦੀਪ) : ਪੰਜਾਬ 'ਚ ਅੱਜ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਨੇ ਮੋਹਾਲੀ ਦੇ ਫੇਸ 10 ਵਿਖੇ ਬਣੇ ਪੋਲਿੰਗ ਬੂਥ 'ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।
ਇਹ ਖ਼ਬਰ ਵੀ ਪੜ੍ਹੋ - Fact Check: ਜੈ ਸ਼ਾਹ ਤੇ ਉਰਵਸ਼ੀ ਦੇ ਭਰਾ ਦੀ ਤਸਵੀਰ ਪਾਕਿ ਸੈਨਾ ਦੇ ਸਾਬਕਾ ਮੁਖੀ ਦੇ ਪੁੱਤ ਨਾਲ ਜੋੜ ਕੇ ਵਾਇਰਲ
ਦੱਸ ਦਈਏ ਕਿ ਕਰਮਜੀਤ ਅਨਮੋਲ ਨੇ ਇਸ ਤੋਂ ਪਹਿਲਾ ਕਦੇ ਵੀ ਚੋਣਾਂ ਨਹੀਂ ਲੜੀਆਂ। ਉਨ੍ਹਾਂ ਨੂੰ ਪਹਿਲੀ ਵਾਰ ਸਿਆਸੀ ਮੈਦਾਨ 'ਚ ਉਤਾਰਿਆ ਗਿਆ ਹੈ। ਹੁਣ ਇਹ ਵੇਖਣਾ ਬਹੁਤ ਦਿਲਚਸਪ ਹੋਵੇਗਾ ਕਿ ਇਸ ਸਫ਼ਰ 'ਚ ਸਫ਼ਲਤਾ ਉਨ੍ਹਾਂ ਦੇ ਕਿੰਨੇ ਪੈਰ ਚੁੰਮਦੀ ਹੈ। ਭਗਵੰਤ ਮਾਨ ਵੀ ਰਾਜਨੀਤੀ 'ਚ ਆਉਣ ਤੋਂ ਪਹਿਲਾਂ ਖ਼ੁਦ ਕਲਾਕਾਰ ਸਨ। ਉਨ੍ਹਾਂ ਦਾ ਕਾਮੇਡੀ ਕਿਰਦਾਰ 'ਜੁਗਨੂ' ਘਰ-ਘਰ ਮਸ਼ਹੂਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਗਿਣਤੀ ਪੰਜਾਬ ਦੇ ਬੈਸਟ ਕਮੇਡੀਅਨਾਂ 'ਚ ਹੁੰਦੀ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ : ਸ੍ਰੀ ਅਨੰਦਪੁਰ ਸਾਹਿਬ ਤੋਂ ਇਹ ਉਮੀਦਵਾਰ ਅਜ਼ਮਾ ਰਹੇ ਨੇ ਆਪਣੀ ਕਿਸਮਤ
ਕਰਮਜੀਤ ਅਨਮੋਲ ਦਾ ਜਨਮ 2 ਜਨਵਰੀ 1972 ਨੂੰ ਪਿੰਡ, ਗੰਢੂਆਂ, ਜ਼ਿਲ੍ਹਾ ਸੰਗਰੂਰ ਵਿਖੇ ਹੋਇਆ ਹੈ। ਪੰਜਾਬੀ ਹਾਸਰਸ ਕਲਾਕਾਰ, ਫ਼ਿਲਮ ਅਤੇ ਟੈਲੀਵਿਜ਼ਨ ਅਦਾਕਾਰ ਅਤੇ ਗਾਇਕ ਹਨ, ਜਿਨ੍ਹਾਂ ਨੇ ਪੰਜਾਬੀ ਅਤੇ ਹਿੰਦੀ ਦੀਆਂ ਕਈ ਮਸ਼ਹੂਰ ਫ਼ਿਲਮਾਂ 'ਚ ਕੰਮ ਕੀਤਾ ਜਿਵੇਂ ਕਿ 'ਵੈਸਟ ਇਜ਼ ਵੈਸਟ' (ਅੰਗਰੇਜ਼ੀ), 'ਕੈਰੀ ਓਨ ਜੱਟਾ', 'ਜੱਟ ਐਂਡ ਜੂਲੀਅੱਟ', 'ਡਿਸਕੋ ਸਿੰਘ', 'ਜੱਟ ਜੇਮਸ ਬੌਂਡ', 'ਦੇਵ ਡੀ' (ਹਿੰਦੀ), 'ਜੀਹਨੇ ਮੇਰਾ ਦਿਲ ਲੁਟਿਆ', 'ਸਿਰਫਿਰੇ', 'ਜੱਟ ਏਅਰਵੇਜ', 'ਲੱਕੀ ਦੀ ਅਨਲਕੀ ਸਟੋਰੀ', 'ਬੈਸਟ ਆਫ ਲਕ' ਆਦਿ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।