ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ''ਚ ਅਦਾਕਾਰ ਕੁਲਜਿੰਦਰ ਸਿੱਧੂ ਹੱਥ ''ਚ ''ਕਾਲਾ ਝੰਡਾ'' ਲੈ ਕੇ ਪਹੁੰਚੇ ਰੋਸ ਪ੍ਰਦਰਸ਼ਨ ''ਚ

05/26/2021 1:06:23 PM

ਨਵੀਂ ਦਿੱਲੀ (ਬਿਊਰੋ) : ਕੋਰੋਨਾ ਮਹਾਮਾਰੀ ਦੇ 'ਚ ਸੰਯੁਕਤ ਕਿਸਾਨ ਮੋਰਚਾ ਨੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਦੇਸ਼ ਭਰ 'ਚ 'ਕਾਲਾ ਦਿਵਸ' ਮਨਾਇਆ ਜਾ ਰਿਹਾ ਹੈ। ਅੱਜ ਕਿਸਾਨ ਅੰਦੋਲਨ ਨੂੰ ਛੇ ਮਹੀਨੇ ਬੀਤ ਗਏ ਹਨ। ਕਿਸਾਨਾਂ ਨੇ ਸਾਰੇ ਦੇਸ਼ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ 'ਤੇ ਕਾਲੇ ਝੰਡੇ ਲਾਉਣ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਪੰਜਾਬ 'ਚ ਇਹ ਅੰਦੋਲਨ ਦਿੱਲੀ ਆਉਣ ਤੋਂ ਦੋ-ਢਾਈ ਮਹੀਨੇ ਪਹਿਲਾਂ ਸ਼ੁਰੂ ਹੋ ਗਿਆ ਸੀ। ਪਿਛਲੇ ਛੇ ਮਹੀਨਿਆਂ ਤੋਂ ਕੜਾਕੇ ਦੀ ਠੰਡ, ਗਰਮੀ, ਮੀਂਹ-ਹਨ੍ਹੇਰੀ 'ਚ ਦੇਸ਼ ਦਾ ਅੰਨਦਾਤਾ ਸ਼ਾਂਤਮਈ ਢੰਗ ਨਾਲ ਦਿੱਲੀ ਦੇ ਬਾਰਡਰਾਂ 'ਤੇ ਬੈਠ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਜੋ ਕਿ ਆਪਣੇ ਕੰਨ ਅਤੇ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ। ਮੋਦੀ ਸਰਕਾਰ ਆਪਣੇ ਹੰਕਾਰਪੁਣੇ ਦਾ ਮੁਜ਼ਾਹਰਾ ਕਰ ਰਹੀ ਹੈ। ਕਾਲਾ ਦਿਵਸ ਨੂੰ ਮਨਾਉਂਦੇ ਹੋਏ ਪੰਜਾਬ ਦੇ ਵੱਖ-ਵੱਖ ਥਾਂਵਾਂ 'ਤੇ ਲੋਕ ਕਿਸਾਨਾਂ ਦੇ ਹੱਕਾਂ 'ਚ ਰੋਸ ਰੈਲੀਆਂ ਕਰਦੇ ਹੋਏ ਨਜ਼ਰ ਆ ਰਹੇ ਹਨ। 

 
 
 
 
 
View this post on Instagram
 
 
 
 
 
 
 
 
 
 
 

A post shared by Kuljinder Singh Sidhu (@sidhukuljindersingh)

ਪੰਜਾਬੀ ਕਲਾਕਾਰ ਵੀ ਪਹਿਲੇ ਹੀ ਦਿਨ ਤੋਂ ਕਿਸਾਨਾਂ ਨਾਲ ਖੜ੍ਹੇ ਹੋਏ ਹਨ। ਅਜਿਹੇ 'ਚ ਪੰਜਾਬੀ ਫ਼ਿਲਮੀ ਜਗਤ ਦੇ ਨਾਮੀ ਅਦਾਕਾਰ ਕੁਲਜਿੰਦਰ ਸਿੱਧੂ ਵੀ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਹੋ ਰਹੇ ਰੋਸ ਪ੍ਰਦਰਸ਼ਨ 'ਚ ਆਪਣੀ ਹਾਜ਼ਰੀ ਲਵਾਉਣ ਲਈ ਪਹੁੰਚੇ। ਇਸ ਦੌਰਾਨ ਉਸ ਨੇ ਹੱਥ 'ਚ 'ਕਾਲਾ ਝੰਡਾ' ਫੜ੍ਹਿਆ ਹੋਇਆ ਸੀ ਅਤੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਏ। ਉਸ ਨੇ ਸੋਸ਼ਲ ਮੀਡੀਆ 'ਤੇ ਵੀ ਰੋਸ ਪ੍ਰਦਰਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ਰਾਹੀਂ ਕਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਹੈ। ਇਸ ਤੋਂ ਪਹਿਲਾਂ ਵੀ ਕੁਲਜਿੰਦਰ ਸਿੱਧੂ ਦਿੱਲੀ ਵੀ ਕਿਸਾਨੀ ਸੰਘਰਸ਼ 'ਚ ਆਪਣੀ ਸੇਵਾਵਾਂ ਨਾਲ ਹਾਜ਼ਰੀ ਲਗਵਾ ਚੁੱਕੇ ਹਨ। ਉਹ ਸੋਸ਼ਲ ਮੀਡੀਆ 'ਤੇ ਵੀ ਕਿਸਾਨਾਂ ਦੇ ਸਮਰਥਨ 'ਚ ਪੋਸਟਾਂ ਪਾਉਂਦੇ ਰਹਿੰਦੇ ਹਨ।

ਦੱਸਣਯੋਗ ਹੈ ਕਿ 26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਨੇ 11 ਦੌਰ ਦੀ ਗੱਲਬਾਤ 'ਚ ਕਾਨੂੰਨਾਂ ਨੂੰ ਰੱਦ ਕਰਕੇ ਅੱਗੇ ਦੀ ਚਰਚਾ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨ ਲੀਡਰਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ। ਸਰਕਾਰ ਤੇ ਕਿਸਾਨ ਲੀਡਰਾਂ 'ਚ 22 ਜਨਵਰੀ ਨੂੰ ਆਖਰੀ ਬੈਠਕ ਹੋਈ ਸੀ। ਇਸ ਤੋਂ ਬਾਅਦ 26 ਜਨਵਰੀ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੇ ਨਾਂ 'ਤੇ ਕਾਫ਼ੀ ਬਵਾਲ ਹੋਇਆ ਸੀ। ਲਾਲ ਕਿਲ੍ਹਾ 'ਤੇ ਹਿੰਸਾ ਤਕ ਹੋਈ ਸੀ, ਜਿਸ ਦੀ ਜਾਂਚ ਦਿੱਲੀ ਪੁਲਸ ਕਰ ਰਹੀ ਹੈ।


 

sunita

This news is Content Editor sunita