ਪੰਜਾਬ 'ਚ ਖ਼ੌਫਨਾਕ ਵਾਰਦਾਤ, ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਾਰੀਆਂ ਗੋਲ਼ੀਆਂ
Friday, Jul 04, 2025 - 05:34 PM (IST)

ਮੋਗਾ (ਗੋਪੀ ਰਾਊਕੇ/ਕਸ਼ਿਸ਼ ਸਿੰਗਲਾ/ਗਰੋਵਰ/ਸੰਜੀਵ) : ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ। ਜਾਣਕਾਰੀ ਅਨੁਸਾਰ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ 'ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ ਉਪਰ ਅੰਨੇਵਾਹ ਫਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ : ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਗਾਈ ਗਈ ਪਾਬੰਦੀ
ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕੰਬੋਜ ਦੇ ਦੋ ਗੋਲੀਆਂ ਲੱਗੀਆਂ ਹਨ। ਜਿਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਵਾਰਦਾਤ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਕਲੀਨਿਕ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਕਿਸੇ ਨੂੰ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੂੰ ਪਹਿਲਾਂ ਤੋਂ ਧਮਕੀਆਂ ਮਿਲ ਰਹੀਆਂ ਸਨ।
ਇਹ ਵੀ ਪੜ੍ਹੋ : ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ
ਪੁਲਸ ਮੁਤਾਬਕ ਹਮਲਾਵਰ ਪਹਿਲਾਂ ਇਲਾਜ ਕਰਵਾਉਣ ਦੇ ਬਹਾਨੇ ਕਲੀਨਿਕ ਵਿਚ ਦਾਖਲ ਹੋਏ ਅਤੇ ਡਾਕਟਰ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਾਕਟਰ 'ਤੇ ਗੋਲ਼ੀਆਂ ਚਲਾ ਦਿੱਤੀਆਂ। ਫਿਲਹਾਲ ਪੁਲਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ "ਤੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭਾਖੜਾ ਨਹਿਰ 'ਚ ਧਾਰਮਿਕ ਸਮੱਗਰੀ ਜਲ ਪ੍ਰਵਾਹ ਕਰਦਿਆਂ ਲੱਖਾਂ ਦਾ ਸੋਨਾ ਵੀ ਰੋੜ੍ਹ ਬੈਠਾ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e