ਪੰਜਾਬੀ ਮੁੰਡੇ ਨੇ ਅਮਰੀਕਾ 'ਚ ਖੁਸ਼ੀ-ਖੁਸ਼ੀ ਮਨਾਇਆ ਜਨਮ ਦਿਨ, ਫਿਰ ਜੋ ਹੋਇਆ ਉਹ ਸੋਚਿਆ ਨਾ ਸੀ
Thursday, Sep 19, 2024 - 10:06 AM (IST)

ਮਾਛੀਵਾੜਾ (ਗੁਰਦੀਪ ਸਿੰਘ): ਅਮਰੀਕਾ ਤੋਂ ਮੰਦਭਾਗੀ ਖ਼ਬਰ ਆਈ ਹੈ ਜਿੱਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜੋਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ NRI ਕਾਲੋਨੀ ਮਾਛੀਵਾੜਾ ਵਜੋਂ ਹੋਈ ਹੈ। ਉਹ 2019 ਵਿਚ ਅਮਰੀਕਾ ਗਿਆ ਸੀ ਤੇ ਉੱਥੇ ਕੈਲੀਫੋਰਨੀਆ ਵਿਚ ਰਹਿ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਕਿਉਂ ਵਧਿਆ NSA? ਸਰਕਾਰ ਨੇ ਹਾਈ ਕੋਰਟ 'ਚ ਦਿੱਤਾ ਜਵਾਬ
ਜਾਣਕਾਰੀ ਮੁਤਾਬਕ 24 ਸਾਲਾ ਬਲਜੋਤ ਸਿੰਘ ਅਮਰੀਕਾ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਟਰਾਲਾ ਚਲਾਉਂਦਿਆਂ ਵਾਪਰੇ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਬਲਜੋਤ ਸਿੰਘ ਦੀ ਇਕ ਭੈਣ ਆਸਟ੍ਰੇਲੀਆ ਵਿਚ ਰਹਿੰਦੀ ਹੈ। 15 ਸਤੰਬਰ ਨੂੰ ਹੀ ਬਲਜੋਤ ਦਾ ਜਨਮ ਦਿਨ ਸੀ ਤੇ ਉਸ ਨੇ ਖੁਸ਼ੀ-ਖੁਸ਼ੀ ਆਪਣੇ ਦੋਸਤਾਂ ਨਾਲ ਜਨਮ ਦਿਨ ਮਨਾਇਆ ਸੀ, ਪਰ ਕਿਸੇ ਨੇ ਸੁਫ਼ਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਕੁਝ ਦਿਨ ਬਾਅਦ ਹੀ ਉਸ ਨਾਲ ਇਹ ਭਾਣਾ ਵਾਪਰ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8