ਕੈਨੇਡਾ ਤੋਂ ਮਿਲੀ ਖ਼ਬਰ ਨਾਲ ਮਾਂ ''ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰਜ਼ਾ ਚੁੱਕ ਵਿਦੇਸ਼ ਭੇਜੇ ਪੁੱਤ ਨਾਲ ਜੋ ਹੋਇਆ...
Thursday, Jan 23, 2025 - 08:27 AM (IST)
ਵਿਨੀਪੈਗ (ਰਾਜ ਗੋਗਨਾ)- ਬੀਤੇ ਦਿਨੀਂ ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ। ਉਹ ਸਟੱਡੀ ਵੀਜ਼ਾ ਵੀਜ਼ੇ 'ਤੇ ਕੈਨੇਡਾ ਗਿਆ ਸੀ। ਜਿਸ ਦੀ ਪਛਾਣ ਸਤਪਾਲ ਸਿੰਘ ਵਜੋਂ ਹੋਈ ਹੈ। ਉਸ ਦੀ ਲਾਸ਼ ਵਿਨੀਪੈਗ 'ਚ ਇਕ ਕਾਰ 'ਚੋਂ ਮਿਲੀ। ਇਸ ਦੀ ਸੂਚਨਾ ਮਿਲਦੇ ਹੀ ਸਤਪਾਲ ਸਿੰਘ ਦੇ ਘਰ 'ਚ ਸੋਗ ਦੀ ਲਹਿਰ ਦੌੜ ਗਈ। ਕੈਨੇਡਾ ਵਿਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਅਚਾਨਕ ਉਸ ਦੀ ਮੌਤ ਦੀ ਮੰਦਭਾਗੀ ਖ਼ਬਰ ਉਸ ਦੇ ਪਰਿਵਾਰ ਨੂੰ ਮਿਲੀ ਤਾਂ ਉਨ੍ਹਾਂ ਦੇ ਉੱਤੇ ਦੁੱਖਾਂ ਦਾ ਪਹਾੜ ਡਿੱਗ ਪਿਆ। ਪਰਿਵਾਰ ਨੇ ਸਤਪਾਲ ਸਿੰਘ ਦੀ ਲਾਸ਼ ਨੂੰ ਦੇਸ਼ ਵਾਪਸ ਲਿਆਉਣ ਲਈ ਭਾਰਤ ਸਰਕਾਰ ਤੋਂ ਮਦਦ ਦੀ ਵੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੈਮਰਿਆਂ ਰਾਹੀਂ ਕੱਟੇ ਜਾਣਗੇ ਚਾਲਾਨ, ਜੇ ਨਾ ਭੁਗਤਿਆ ਤਾਂ...
ਮ੍ਰਿਤਕ ਸਤਪਾਲ ਸਿੰਘ ਦੀ ਉਮਰ 24 ਸਾਲ ਸੀ। ਉਸ ਦਾ ਪਿਛੋਕੜ ਤਰਨਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਤੋਂ ਸੀ। ਉਸ ਦੀ ਮਾਂ ਨੇ ਸਖ਼ਤ ਮਿਹਨਤ ਕਰਕੇ ਉਸ ਨੂੰ ਕੈਨੇਡਾ ਪੜ੍ਹਨ ਲਈ ਭੇਜਿਆ। ਬੇਟੇ ਦੀ ਭੇਤਭਰੀ ਹਾਲਤ 'ਚ ਹੋਈ ਮੌਤ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਹੈ। ਪਰਿਵਾਰ ਕੋਲ ਫਿਲਹਾਲ ਸਤਪਾਲ ਸਿੰਘ ਦੀ ਲਾਸ਼ ਭਾਰਤ ਲਿਆਉਣ ਲਈ ਪੈਸੇ ਨਹੀਂ ਹਨ। ਇਸ ਲਈ ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਪਰਿਵਾਰ ਨੇ ਆਪਣੇ ਪੁੱਤਰ ਦਾ ਸਸਕਾਰ ਕਰਨ ਦੀ ਇੱਛਾ ਪ੍ਰਗਟਾਈ ਹੈ।
ਇਹ ਖ਼ਬਰ ਵੀ ਪੜ੍ਹੋ - ਲੱਗ ਗਿਆ ਕਰਫ਼ਿਊ! ਜਾਰੀ ਹੋਏ ਸਖ਼ਤ ਹੁਕਮ
24 ਸਾਲਾ ਸਤਪਾਲ ਸਿੰਘ ਦੇ ਪਿਤਾ ਦੀ ਮੌਤ ਉਦੋਂ ਹੋ ਗਈ ਸੀ ਜਦੋਂ ਉਹ ਜਵਾਨ ਸੀ। ਉਸ ਦੇ ਪਰਿਵਾਰ ਵਿਚ ਉਸ ਦੀ ਮਾਂ ਘਰ ਵਿਚ ਇਕੱਲੀ ਸੀ। ਉਸ ਦੀ ਦੇਖ-ਭਾਲ ਕਰ ਕੇ ਪੁੱਤਰ ਵਧੀਆ ਭਵਿੱਖ ਬਣਾਉਣ ਲਈ ਕੈਨੇਡਾ ਚਲਾ ਗਿਆ ਸੀ। ਕੈਨੇਡਾ ਵਿਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੇ ਆਪਣਾ ਕੈਰੀਅਰ ਸਥਾਪਤ ਕੀਤਾ। ਉਹ ਢਾਈ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਵਿਨੀਪੈਗ ਵਿਚ ਰਹਿੰਦਾ ਸੀ ਅਤੇ ਉੱਥੇ ਪਾਰਟ-ਟਾਈਮ ਕੰਮ ਕਰਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8