ਕੈਨੇਡਾ ''ਚ ਪੰਜਾਬੀ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ!
Tuesday, Jun 10, 2025 - 09:27 AM (IST)

ਪੱਖੋਵਾਲ (ਡਾਂਗੋ)- ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਜੰਡ ਦੇ 41 ਸਾਲਾ ਨੌਜਵਾਨ ਦਾ ਕੈਨੇਡਾ ਵਿਚ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੇ ਤਾਏ ਦੇ ਲੜਕੇ ਭਰਪੂਰ ਸਿੰਘ ਨੇ ਦੱਸਿਆ ਕਿ ਇੰਦਰਪਾਲ ਸਿੰਘ ਬਾਂਸਲ ਪੁੱਤਰ ਗੁਰਮੇਲ ਸਿੰਘ ਦੋ ਭੈਣਾਂ ਦਾ ਭਰਾ ਸੀ। 2022 ਵਿਚ ਉਹ ਕੈਨੇਡਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ ਜਾਣ 'ਤੇ...
ਭਰਪੂਰ ਸਿੰਘ ਨੇ ਦੱਸਿਆ ਕਿ ਇੰਦਰਪਾਲ ਐਡਮਿੰਟਨ ਵਿਖੇ ਕਿਸੇ ਕੰਪਨੀ ਦੀ ਟੈਕਸੀ ਚਲਾਉਂਦਾ ਸੀ। ਬੀਤੇ ਦਿਨ ਇੰਦਰਪਾਲ ਟੈਕਸੀ ’ਤੇ ਘਰ ਨੂੰ ਆ ਰਿਹਾ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲ਼ੀਆਂ ਮਾਰ ਕੇ ਮਾਰ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8