ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ! ਭੁਲੱਥ ਦੇ ਨੌਜਵਾਨ ਦਾ ਅਮਰੀਕਾ ''ਚ ਗੋਲ਼ੀ ਮਾਰ ਕੇ ਕਤਲ

Monday, Nov 23, 2026 - 05:49 PM (IST)

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ! ਭੁਲੱਥ ਦੇ ਨੌਜਵਾਨ ਦਾ ਅਮਰੀਕਾ ''ਚ ਗੋਲ਼ੀ ਮਾਰ ਕੇ ਕਤਲ

ਕਪੂਰਥਲਾ/ਭੁਲੱਥ (ਵੈੱਬ ਡੈਸਕ)- ਅਮਰੀਕਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਭੁਲੱਥ ਦੇ ਇਕ ਨੌਜਵਾਨ ਦਾ ਅਮਰੀਕਾ 'ਚ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਘੁੰਮਣ ਉਰਫ਼ ਪੰਮਾ (35) ਪੁੱਤਰ ਸਵ. ਕਰਨੈਲ ਸਿੰਘ ਘੁੰਮਣ, ਵਾਸੀ ਭੁਲੱਥ ਵਜੋਂ ਹੋਈ ਹੈ।

ਇਹ ਵੀ ਪੜ੍ਹੋ: SGPC ਪ੍ਰਧਾਨ ਹਰਜਿੰਦਰ ਧਾਮੀ ਦੀ ਮੰਗ, ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹ ਕੇ ਪਾਸਪੋਰਟ ਦੀ ਸ਼ਰਤ ਕੀਤੀ ਜਾਵੇ ਖ਼ਤਮ
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪਰਮਜੀਤ ਸਿੰਘ ਦੇ ਚਾਚਾ ਦਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਬੀਤੀ ਰਾਤ ਅਮਰੀਕਾ ਤੋਂ ਫੋਨ ਰਾਹੀਂ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਪਰਮਜੀਤ ਸਿੰਘ ਪੰਮਾ ਕੰਮ ਤੋਂ ਵਾਪਸ ਆ ਕੇ ਆਪਣੀ ਕਾਰ ਵਿਚ ਬੈਠਾ ਹੋਇਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:  ਜਾਹੋ-ਜਲਾਲ ਨਾਲ ਸਜਿਆ ਗੁ. ਸ੍ਰੀ ਸੰਤਘਾਟ ਤੋਂ ਨਗਰ ਕੀਰਤਨ, ਗੁਰਮਈ ਰੰਗ 'ਚ ਰੰਗਿਆ ਸੁਲਤਾਨਪੁਰ ਲੋਧੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News