ਕੈਨੇਡਾ ਰਹਿੰਦੀ ਪਤਨੀ ਨਾਲ ਹੋਈ ਲੜਾਈ, ਫ਼ਿਰ ਨੌਜਵਾਨ ਨੇ ਜੋ ਕੀਤਾ ਜਾਣ ਰਹਿ ਜਾਓਗੇ ਦੰਗ

Wednesday, Jul 31, 2024 - 12:27 PM (IST)

ਖਮਾਣੋਂ (ਅਰੋੜਾ, ਜਟਾਣਾ): ਸ਼ਹਿਰ ਦੇ ਇਕ ਨੌਜਵਾਨ ਨੇ ਆਪਣੀ ਕੈਨੇਡਾ ਰਹਿੰਦੀ ਪਤਨੀ ਨਾਲ ਚੱਲ ਰਹੇ ਝਗੜੇ ਦਰਮਿਆਨ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਨਪ੍ਰੀਤ ਸਿੰਘ (30 ) ਦਾ ਆਪਣੀ ਕੈਨੇਡਾ ਰਹਿੰਦੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ ’ਚ ਉਸ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। 

ਇਹ ਖ਼ਬਰ ਵੀ ਪੜ੍ਹੋ - ਗਲਾਸ ਧੋਤੇ ਬਿਨਾਂ ਪਾਣੀ ਪੀਣ ਨਾਲ ਚਲੀ ਗਈ ਵਿਅਕਤੀ ਜਾਨ! ਹੈਰਾਨ ਕਰੇਗਾ ਪੂਰਾ ਮਾਮਲਾ

ਲਾਸ਼ ਬਰਾਮਦ ਹੋਣ ਉਪਰੰਤ ਸਿਵਲ ਹਸਪਤਾਲ ਖਮਾਣੋਂ ਵਿਖੇ ਪੋਸਟਮਾਰਟਮ ਕਰਨ ਦੌਰਾਨ ਪਿਤਾ ਜਸਵਿੰਦਰ ਸਿੰਘ ਦੇ ਬਿਆਨਾਂ ’ਤੇ ਧਾਰਾ 194 ਬੀ. ਐੱਨ. ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ। ਉਸ ਦਾ ਸਸਕਾਰ ਸਥਾਨਕ ਸ਼ਮਸ਼ਾਨਘਾਟ ਵਿਖੇ ਵੱਡੀ ਗਿਣਤੀ 'ਚ ਇਕੱਤਰ ਹੋਏ ਲੋਕਾਂ ਦੀ ਹਾਜ਼ਰੀ ’ਚ ਗਮਗੀਨ ਮਾਹੌਲ ’ਚ ਕਰ ਦਿੱਤਾ ਗਿਆ। ਉਹ ਪਾਵਰਕਾਮ ਤੋਂ ਸੇਵਾਮੁਕਤ ਐੱਸ. ਡੀ. ਓ. ਜਸਵਿੰਦਰ ਸਿੰਘ ਦਾ ਪੁੱਤਰ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News