ਇਕ ਹੋਰ ਨੌਜਵਾਨ ਲਈ 'ਕਾਲ' ਬਣਿਆ 'ਚਿੱਟਾ', ਪਿਓ ਦੇ ਹੱਥਾਂ ਵਿਚ ਦਮ ਤੋੜ ਗਿਆ ਨੌਜਵਾਨ

Saturday, Mar 09, 2024 - 09:33 AM (IST)

ਇਕ ਹੋਰ ਨੌਜਵਾਨ ਲਈ 'ਕਾਲ' ਬਣਿਆ 'ਚਿੱਟਾ', ਪਿਓ ਦੇ ਹੱਥਾਂ ਵਿਚ ਦਮ ਤੋੜ ਗਿਆ ਨੌਜਵਾਨ

ਅਬੋਹਰ (ਜ. ਬ.)– ਥਾਣਾ ਖੂਈਖੇੜਾ ਦੀ ਪੁਲਸ ਨੇ ਪਿੰਡ ਆਜ਼ਮਵਾਲਾ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਚਿੱਟਾ ਦੇ ਕੇ ਮੌਤ ਦੇ ਘਾਟ ਉਤਾਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਤੇ ਪਰਮਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਆਜ਼ਮਵਾਲਾ ਨੇ ਦੱਸਿਆ ਕਿ ਉਸ ਦਾ 24 ਸਾਲਾ ਲੜਕਾ ਅਕਾਸ਼ਦੀਪ ਮਾੜੀ ਸੰਗਤ ਕਾਰਨ ਨਸ਼ੇ ਦਾ ਆਦੀ ਹੋ ਗਿਆ ਸੀ। 7 ਮਾਰਚ ਨੂੰ ਸਵੇਰੇ 10 ਵਜੇ ਦੇ ਕਰੀਬ ਉਸ ਦਾ ਲੜਕਾ ਅਕਾਸ਼ਦੀਪ ਨਹਾਉਣ ਲਈ ਘਰ ਦੇ ਬਾਥਰੂਮ ਗਿਆ ਸੀ ਅਤੇ ਕਰੀਬ ਇਕ ਘੰਟੇ ਤੱਕ ਬਾਥਰੂਮ ਤੋਂ ਬਾਹਰ ਨਹੀਂ ਆਇਆ। ਜਿਸ ਤੋਂ ਬਾਅਦ ਉਸ ਨੇ ਅਤੇ ਉਸ ਦੇ ਪਰਿਵਾਰ ਨੇ ਕਾਫੀ ਆਵਾਜ਼ਾਂ ਮਾਰੀਆਂ ਪਰ ਬਾਥਰੂਮ ਵਿਚੋਂ ਕੋਈ ਆਵਾਜ਼ ਨਹੀਂ ਆਈ। ਜਦੋਂ ਉਨ੍ਹਾਂ ਨੇ ਦਰਵਾਜ਼ਾ ਤੋਡ਼ਿਆ ਤਾਂ ਦੇਖਿਆ ਕਿ ਅਕਾਸ਼ਦੀਪ ਬਾਥਰੂਮ ਵਿਚ ਬੇਹੋਸ਼ ਪਿਆ ਸੀ, ਜਿਸ ਦੇ ਖੱਬੇ ਹੱਥ ਵਿਚ ਟੀਕਾ ਲੱਗਾ ਹੋਇਆ ਸੀ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਅਬੋਹਰ ਲਿਜਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ ਦਾ ਜੇਲਰ ਗ੍ਰਿਫ਼ਤਾਰ, ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ 'ਚ ਹੋਈ ਕਾਰਵਾਈ

ਰਸਤੇ ਵਿਚ ਆਕਾਸ਼ਦੀਪ ਨੇ ਉਸ ਨੂੰ ਦੱਸਿਆ ਕਿ ਉਹ ਕੁਲਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਆਜ਼ਮਵਾਲਾ ਅਤੇ ਬਲਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਮੂਖੇੜਾ ਤੋਂ ਚਿੱਟਾ ਲੈ ਕੇ ਆਇਆ ਸੀ ਅਤੇ ਦੋਵਾਂ ਨੇ ਅੱਜ ਉਸ ਨੂੰ ਚਿੱਟੇ ਦਾ ਟੀਕਾ ਲਾਇਆ ਹੈ। ਉਸ ਦੇ ਲੜਕੇ ਅਕਾਸ਼ਦੀਪ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਪੁਲਸ ਨੇ ਪਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੁਲਦੀਪ ਸਿੰਘ ਅਤੇ ਬਲਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News