ਨਸ਼ੇ ਨੇ ਇਕ ਹੋਰ ਘਰ ''ਚ ਪੁਆਏ ਵੈਣ, ਵਡਾਲਾ ਭਿੱਟੇਵੱਢ ਦੇ ਨੌਜਵਾਨ ਦੀ ਓਵਰਡੋਜ਼ ਨਾਲ ਹੋਈ ਮੌਤ

03/09/2024 10:46:26 AM

ਅੰਮ੍ਰਿਤਸਰ (ਸੂਰੀ)- ਸੂਬੇ ਵਿਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਕੇ ਰਿਹਾ ਤੇ ਨਸ਼ੇ ਦਾ ਦੈਂਤ ਆਏ ਦਿਨ ਪੰਜਾਬ ਦੇ ਨੌਜਵਾਨਾਂ ਨੂੰ ਨਿਗਲਦਾ ਜਾ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਇਕ ਹੋਰ ਨੌਜਵਾਨ ਲਈ 'ਕਾਲ' ਬਣਿਆ 'ਚਿੱਟਾ', ਪਿਓ ਦੇ ਹੱਥਾਂ ਵਿਚ ਦਮ ਤੋੜ ਗਿਆ ਨੌਜਵਾਨ

ਮ੍ਰਿਤਕ ਨੌਜਵਾਨ ਦੀ ਪਛਾਣ ਵੀਰੂ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਉਹ ਪਿੰਡ ਵਡਾਲਾ ਭਿੱਟੇਵੱਢ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨਸ਼ੇ ਦਾ ਟੀਕਾ ਲਗਾ ਰਿਹਾ ਸੀ ਪਰ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ ਦਾ ਜੇਲਰ ਗ੍ਰਿਫ਼ਤਾਰ, ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ 'ਚ ਹੋਈ ਕਾਰਵਾਈ

ਇੱਥੇ ਦੱਸ ਦਈਏ ਕਿ ਬੀਤੇ ਦਿਨੀਂ ਵੀ ਇਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ ਸੀ। ਅਬੋਹਰ ਦੇ ਪਿੰਡ ਆਜ਼ਮਵਾਲਾ ਦੇ ਇਕ ਨੌਜਵਾਨ ਦੀ ਚਿੱਟੇ ਦਾ ਟੀਕਾ ਲੱਗਣ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਦੇ ਬਿਆਨਾਂ ਦੇ ਅਧਾਰ 'ਤੇ ਪੁਲਸ ਵੱਲੋਂ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News