ਅਮਰੀਕਾ 'ਚ ਡਰਾਈਵਿੰਗ ਲਾਇਸੈਂਸ ਬਣਨ 'ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

Saturday, Apr 27, 2024 - 09:17 AM (IST)

ਅਜਨਾਲਾ/ਚੇਤਨਪੁਰਾ (ਨਿਰਵੈਲ)- ਅਜਨਾਲਾ ਦੀ ਹੱਦ ਨਾਲ ਲੱਗਦੇ ਪਿੰਡ ਇਬਰਾਹਿਮਪੁਰਾ ਦੇ ਨੌਜਵਾਨ ਜੁਗਰਾਜ ਸਿੰਘ ਪੁੱਤਰ ਦਿਲਬਾਗ ਸਿੰਘ ਦੀ ਅਮਰੀਕਾ ਵਿਚ ਹੋਏ ਇਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਕਰੀਬ 13 ਮਹੀਨੇ ਪਹਿਲਾਂ ਇਕ ਏਜੰਟ ਰਾਹੀਂ 43 ਲੱਖ ਰੁਪਏ ਖ਼ਰਚ ਕਰ ਕੇ ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆ ਪਹੁੰਚਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਸਿੱਖ ਅਦਾਕਾਰ ਹੋਇਆ ਲਾਪਤਾ, ਮਾਪਿਆਂ ਨੇ ਦਰਜ ਕਰਵਾਈ ਪੁਲਸ ਰਿਪੋਰਟ

ਉਨ੍ਹਾਂ ਦੱਸਿਆ ਕਿ ਜੁਗਰਾਜ ਸਿੰਘ ਨੂੰ ਬੀਤੇ ਕੱਲ੍ਹ ਹੀ ਉਸ ਦਾ ਡਰਾਈਵਿੰਗ ਲਾਇਸੈਂਸ ਤਿਆਰ ਹੋਣ ਸਬੰਧੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਵਿਖੇ ਸ਼ੁਕਰਾਨਾ ਕਰ ਕੇ ਘਰ ਆ ਰਿਹਾ ਸੀ। ਰਸਤੇ ਵਿਚ ਉਸ ਦੀ ਗੱਡੀ ਦਾ ਐਕਸੀਡੈਂਟ ਹੋਣ ਨਾਲ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ, ਜਿਸ ਦੀ ਸੂਚਨਾ ਉੱਥੇ ਰਹਿੰਦੇ ਜੁਗਰਾਜ ਸਿੰਘ ਦੇ ਦੋਸਤ ਜੋਬਨਪ੍ਰੀਤ ਸਿੰਘ ਨੇ ਪਰਿਵਾਰ ਨੂੰ ਦਿੱਤੀ ਸੀ। ਦਿਲਬਾਗ ਸਿੰਘ ਨੇ ਅੱਗੇ ਦੱਸਿਆ ਕਿ ਜੁਗਰਾਜ ਸਿੰਘ ਜਨਵਰੀ ਮਹੀਨੇ 2023 ਨੂੰ ਹੀ 43 ਲੱਖ ਰੁਪਏ ਲਗਾ ਕੇ ਅਮਰੀਕਾ ਗਿਆ ਸੀ ਤੇ ਸਾਡੇ ਸਾਰੇ ਪਰਿਵਾਰ ਨੂੰ ਹੀ ਉਸ ਤੇ ਬਹੁਤ ਸਾਰੀਆਂ ਆਸਾਂ ਸਨ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ, ਜੁਗਰਾਜ ਸਿੰਘ ਨੂੰ ਸਾਡੇ ਕੋਲੋਂ ਸਦਾ ਲਈ ਖੋਹ ਲਿਆ।

PunjabKesari

ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਅਸੀਂ ਉਸ ਦਾ ਅੰਤਿਮ ਸਸਕਾਰ ਪਿੰਡ ਵਿਚ ਕਰ ਸਕੀਏ। ਉੱਧਰ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜੁਗਰਾਜ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਇਕ ਤਸਵੀਰ ਪਰਿਵਾਰ ਨੂੰ ਭੇਜੀ ਸੀ ਜੋ ਕਿ ਉਸ ਦੀ ਆਖ਼ਰੀ ਤਸਵੀਰ ਸਾਬਤ ਹੋਈ। ਮ੍ਰਿਤਕ ਜੁਗਰਾਜ ਸਿੰਘ ਚਾਰ ਭੈਣ ਭਰਾ ਸਨ, ਉਸ ਦੀਆਂ 2 ਵੱਡੀਆਂ ਭੈਣਾਂ ਹਨ, ਜੋ ਕਿ ਵਿਆਹੀਆਂ ਹੋਈਆਂ ਹਨ ਤੇ ਜੁਗਰਾਜ ਸਿੰਘ ਸਾਰੇ ਭੈਣ ਭਰਾਵਾਂ ਤੋਂ ਛੋਟਾ ਸੀ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਭਾਜਪਾ ਲਈ ਪੰਜਾਬ 'ਚ ਪ੍ਰਚਾਰ ਕਰਨਾ ਹੋਇਆ ਔਖ਼ਾ! 15 ਦਿਨਾਂ 'ਚ 40 ਥਾਵਾਂ 'ਤੇ ਹੋਇਆ ਵਿਰੋਧ

ਉੱਧਰ ਜਦੋਂ ਇਸ ਦੁਖਦਾਈ ਖ਼ਬਰ ਦੀ ਜਾਣਕਾਰੀ ਪੰਜਾਬ ਦੇ ਐੱਨ. ਆਰ. ਆਈ. ਮਾਮਲੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਨੂੰ ਮਿਲੀ ਤਾਂ ਉਨ੍ਹਾਂ ਤੁਰੰਤ ਮ੍ਰਿਤਕ ਨੌਜਵਾਨ ਜੁਗਰਾਜ ਸਿੰਘ ਦੇ ਪਿਤਾ ਦਿਲਬਾਗ ਸਿੰਘ ਨਾਲ ਫ਼ੋਨ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਦਵਾਇਆ ਕਿ ਬਹੁਤ ਜਲਦੀ ਹੀ ਅਮਰੀਕਾ ਵਿਚ ਭਾਰਤੀ ਅੰਬੈਸੀ ਨਾਲ ਸੰਪਰਕ ਕਰ ਕੇ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News