ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ

Tuesday, Jan 16, 2024 - 10:33 PM (IST)

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ

ਸਮਾਣਾ (ਦਰਦ, ਅਸ਼ੋਕ)- ਪੜ੍ਹਾਈ ਅਤੇ ਰੋਜ਼ਗਾਰ ਲਈ ਵਿਦੇਸ਼ਾਂ ’ਚ ਗਏ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌਤਾਂ ਨਾਲ ਸ਼ਹਿਰ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਤਰ੍ਹਾਂ ਡੇਢ ਸਾਲ ਪਹਿਲਾਂ ਕੈਨੇਡਾ ਗਏ ਸਮਾਣਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕ ਨੌਜਵਾਨ ਮੈਹਰਾਬ ਧੀਮਾਨ ਉਰਫ ਚੈਰੀ (21) (ਪੁੱਤਰ ਸਵ: ਅਜੇ ਕੁਮਾਰ) ਦੇ ਤਾਇਆ ਨਰਿੰਦਰ ਧੀਮਾਨ ਨਿਵਾਸੀ ਲੁਹਾਰਾਂ ਮੁਹੱਲਾ ਸਮਾਣਾ ਨੇ ਦੱਸਿਆ ਕਿ ਮੈਹਰਾਬ ਧੀਮਾਨ ਪੜ੍ਹਾਈ ਲਈ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ’ਚ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਅਯੁੱਧਿਆ ’ਚ ਰਹਿਣਗੇ ਅਮਿਤਾਭ ਬੱਚਨ, 14.5 ਕਰੋੜ ਰੁਪਏ ’ਚ ਖ਼ਰੀਦੀ ਜ਼ਮੀਨ

19 ਦਸੰਬਰ ਨੂੰ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਦੋਂ ਕਿ ਕੁਝ ਸਾਲ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ 2 ਦਿਨ ਪਹਿਲਾਂ ਹੀ ਉਸ ਦੇ ਤਾਇਆ ਰਾਕੇਸ਼ ਧੀਮਾਨ (ਪਿੰਕਾ) ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ 17 ਜਨਵਰੀ ਬੁੱਧਵਾਰ ਨੂੰ ਸਵੇਰੇ ਮੈਹਰਾਬ ਧੀਮਾਨ ਦੀ ਲਾਸ਼ ਸਮਾਣਾ ਪੁੱਜੇਗੀ। ਉਸ ਦਾ ਸਸਕਾਰ ਇਸੇ ਦਿਨ ਸਵੇਰੇ 10 ਵਜੇ ਸਮਾਣਾ ’ਚ ਕੀਤਾ ਜਾਵੇਗਾ। ਮ੍ਰਿਤਕ ਅਜੇ ਕੁਆਰਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News