ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਇਕਲੌਤਾ ਪੁੱਤ ਸੀ ਰਜਤ

Thursday, Sep 05, 2024 - 11:55 AM (IST)

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਇਕਲੌਤਾ ਪੁੱਤ ਸੀ ਰਜਤ

ਫਗਵਾੜਾ (ਜਲੋਟਾ)- ਫਗਵਾੜਾ ਦੇ ਪ੍ਰੀਤ ਨਗਰ ਇਲਾਕੇ 'ਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸ਼ਹਿਰ ਦੇ ਇਕ ਨੌਜਵਾਨ ਦੀ ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ, ਜਿਸ ਦੀ ਪਛਾਣ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਵਾਸੀ ਪ੍ਰੀਤ ਨਗਰ ਫਗਵਾੜਾ ਵਜੋਂ ਹੋਈ ਹੈ, ਮਾਪਿਆਂ ਦਾ ਇਕਲੌਤਾ ਪੁੱਤਰ ਸੀ। 

ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਰਹਿਣਗੇ ਠੇਕੇ! ਨਹੀਂ ਮਿਲੇਗੀ ਸ਼ਰਾਬ

ਰਜਤ ਪਿਛਲੇ ਪੰਜ ਸਾਲਾਂ ਤੋਂ ਬਰੈਂਪਟਨ, ਕੈਨੇਡਾ ਵਿਚ ਹੀ ਰਹਿ ਰਿਹਾ ਸੀ। ਰਜਤ ਕੁਮਾਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਰਜਤ ਕੁਮਾਰ ਦੀ ਕੈਨੇਡਾ 'ਚ ਉਸ ਸਮੇਂ ਮੌਤ ਹੋ ਗਈ ਜਦੋਂ ਉਹ ਆਪਣੀ ਕਾਰ 'ਚ ਕੰਮ 'ਤੇ ਜਾ ਰਿਹਾ ਸੀ। ਉਸ ਦੀ ਕਾਰ ਨੂੰ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰੀ ਦੱਸੀ ਜਾ ਰਹੀ ਹੈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਲਾਕੇ ਦੀ ਸਾਬਕਾ ਕੌਂਸਲਰ ਬੀਬੀ ਸਰਬਜੀਤ ਕੌਰ ਨੇ ਦੱਸਿਆ ਕਿ ਰਜਤ ਕੁਮਾਰ ਸਨ 2019 'ਚ ਕੈਨੇਡਾ ਗਿਆ ਸੀ। ਪਰ ਕਿਸੇ ਨੇ ਇਹ ਨਹੀਂ ਸੋਚਿਆ ਸੀ ਕਿ ਅਜਿਹਾ ਦਿਨ ਵੀ ਦੇਖਣ ਨੂੰ ਮਿਲੇਗਾ ਜਦੋਂ ਪਰਿਵਾਰ ਨੂੰ ਕੈਨੇਡਾ 'ਚ ਉਸ ਦੀ ਮੌਤ ਦੀ ਜਾਣਕਾਰੀ ਇਸ ਤਰ੍ਹਾਂ ਮਿਲੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News