ਇੰਗਲੈਂਡ 'ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ! ਕੁਝ ਦੇਰ ਪਹਿਲਾਂ ਹੀ ਮਾਂ ਨਾਲ ਹੋਈ ਸੀ ਗੱਲ

Monday, Jul 15, 2024 - 11:10 AM (IST)

ਇੰਗਲੈਂਡ 'ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ! ਕੁਝ ਦੇਰ ਪਹਿਲਾਂ ਹੀ ਮਾਂ ਨਾਲ ਹੋਈ ਸੀ ਗੱਲ

ਕਲਾਨੌਰ (ਮਨਮੋਹਨ)- ਸਰਹੱਦੀ ਕਸਬਾ ਕਲਾਨੌਰ ਦੇ ਨੌਜਵਾਨ ਦੀ ਇੰਗਲੈਂਡ ’ਚ ਬ੍ਰੇਨ ਅਟੈਕ ਨਾਲ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਮਨਪ੍ਰੀਤ ਮੰਨੀ ਸੁੰਦਰਪੁਰੀਆ (35) ਪੁੱਤਰ ਸਵ. ਤਰਸੇਮ ਲਾਲ ਨਿਵਾਸੀ ਕਲਾਨੌਰ ਦੇ ਭਰਾ ਸੰਨੀ ਸੁੰਦਰਪੁਰੀਆ ਅਤੇ ਚਚੇਰੇ ਭਰਾ ਹੈਪੀ ਭਾਰਲ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਪਿਛਲੇ ਕਈ ਸਾਲਾਂ ਤੋਂ ਇੰਗਲੈਂਡ ਵਿਚ ਪੱਕੇ ਤੌਰ ’ਤੇ ਰਹਿ ਰਿਹਾ ਸੀ ਅਤੇ ਉੱਥੇ ਹੀ ਉਸ ਨੇ ਵਿਆਹ ਕਰਵਾ ਲਿਆ ਸੀ, ਉਸ ਦੇ 2 ਬੱਚੇ ਵੀ ਹਨ।

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਮਾਸੂਮ ਬੱਚੀਆਂ ਨਾਲ ਕੀਤਾ ਸ਼ਰਮਨਾਕ ਕਾਰਾ! ਹੈਰਾਨ ਕਰੇਗਾ ਪੂਰਾ ਮਾਮਲਾ

ਬੀਤੀ ਰਾਤ ਮਰਹੂਮ ਮਨਪ੍ਰੀਤ ਮੰਨੀ ਨੇ ਆਪਣੀ ਮਾਤਾ ਸਾਬਕਾ ਪੰਚਾਇਤ ਮੈਂਬਰ ਪਰਮਜੀਤ ਕੌਰ ਨਾਲ ਗੱਲ ਵੀ ਕੀਤੀ ਸੀ ਅਤੇ ਉਹ ਬਿਲਕੁਲ ਤੰਦਰੁਸਤ ਸੀ। ਪ੍ਰੰਤੂ ਕੁਝ ਘੰਟਿਆਂ ਬਾਅਦ ਇੰਗਲੈਂਡ ਤੋਂ ਆਏ ਫੋਨ ਰਾਹੀਂ ਸੂਚਨਾ ਮਿਲੀ ਕਿ ਮਨਪ੍ਰੀਤ ਮੰਨੀ ਦੀ ਅਚਾਨਕ ਬ੍ਰੇਨ ਅਟੈਕ ਕਾਰਨ ਮੌਤ ਹੋ ਗਈ ਹੈ, ਜਿਸ ਨਾਲ ਸਾਨੂੰ ਬਹੁਤ ਵੱਡਾ ਸਦਮਾ ਲੱਗਾ ਹੈ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਵੇਗੀ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ, ਲਏ ਜਾ ਸਕਦੇ ਹਨ ਅਹਿਮ ਫ਼ੈਸਲੇ

ਉਨ੍ਹਾਂ ਦੱਸਿਆ ਕਿ ਮਨਪ੍ਰੀਤ ਮੰਨੀ ਗਰੀਬ ਪਰਿਵਾਰ ਸੇਵਾ ਸੋਸਾਇਟੀ ਦਾ ਮੈਂਬਰ ਸੀ ਅਤੇ ਆਏ ਦਿਨ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਕਰਨ ਲਈ ਅੱਗੇ ਰਹਿੰਦਾ ਸੀ। ਇਸ ਦੁੱਖ ਦੀ ਘੜੀ ’ਚ ਇਲਾਕੇ ਸਮਾਜਿਕ, ਧਾਰਮਿਕ, ਰਾਜਨੀਤਕ ਵਿਅਕਤੀਆਂ ਅਤੇ ਲੋਕਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News