ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, 10 ਦਿਨਾਂ 'ਚ ਵਾਪਰਿਆ ਤੀਜਾ ਹਾਦਸਾ

Thursday, Nov 23, 2023 - 03:40 AM (IST)

ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, 10 ਦਿਨਾਂ 'ਚ ਵਾਪਰਿਆ ਤੀਜਾ ਹਾਦਸਾ

ਇਟਲੀ/ਰੋਮ (ਸਾਬੀ ਚੀਨੀਆ/ਦਲਵੀਰ ਕੈਂਥ): ਇਟਲੀ ਦੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ 'ਚ ਭਾਰਤੀ ਭਾਈਚਾਰੇ ਉੱਪਰ ਨਿਰੰਤਰ ਕੁਦਰਤ ਦਾ ਕਹਿਰ ਹੋਣ ਕਾਰਨ ਪਿਛਲੇ 10 ਦਿਨਾਂ ਦੌਰਾਨ 3 ਪੰਜਾਬੀ ਨੌਜਵਾਨਾਂ ਦੀ ਮੌਤ ਨਾਲ ਪੂਰਾ ਇਲਾਕਾ ਡੂੰਘੇ ਸੋਗ ਵਿੱਚੋਂ ਲੰਘ ਰਿਹਾ ਹੈ। ਇਕ ਪੰਜਾਬੀ ਨੌਜਵਾਨ ਉਜਾਗਰ ਸਿੰਘ ਦੀ ਦੀਵਾਲੀ ਦੀ ਰਾਤ 12 ਨਵੰਬਰ ਨੂੰ ਮੌਤ ਹੋਈ ਫਿਰ 16 ਨਵੰਬਰ ਨੂੰ ਨੌਜਵਾਨ ਰਾਕੇਸ਼ ਕੁਮਾਰ ਦੀ ਸੜਕ ਹਾਦਸੇ ਵਿਚ ਮੌਤ ਤੇ ਹੁਣ ਇਹ ਨੌਜਵਾਨ ਜਿਸ ਦਾ ਨਾਮ ਕਮਲ ਸਿੰਘ ਦੱਸਿਆ ਜਾ ਰਿਹਾ ਹੈ ਇਸ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਨਾਲ ਸਭ ਦੀਆਂ ਅੱਖਾਂ  ਨਮ ਹੋ ਗਈਆਂ ਹਨ।

PunjabKesari

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਲੇਟ 'ਤੇ ਆਏ ਨੌਜਵਾਨਾਂ ਨੇ ਚਾਕੂਆਂ ਨਾਲ ਵਿੰਨ੍ਹਿਆ (ਵੀਡੀਓ)

PunjabKesari

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਮਲ ਕੁਮਾਰ (21) ਪੁੱਤਰ ਦੇਸ ਰਾਜ ਵਾਸੀ ਮੌ ਸਾਹਿਬ (ਜਲੰਧਰ) ਆਪਣੇ ਦੋਸਤ ਨਾਲ ਸਵੇਰੇ ਸ਼ਹਿਰ ਪੁਨਤੀਨੀਆਂ ਨੇੜੇ ਕੰਮ 'ਤੇ ਜਾ ਰਿਹਾ ਸੀ ਕਿ ਉਸ ਦੀ ਗੱਡੀ ਕਾਰ ਬੀ ਐਮ ਡਬਲ ਯੂ ਬੇਕਾਬੂ ਹੋ ਕੇ ਰੋਡ ਮੀਲੀਆਰਾ ਨੰਬਰ 48 'ਤੇ ਇੱਕ ਦਰਖੱਤ ਨਾਲ ਟਰਾਅ ਗਈ।ਇਹ ਟੱਕਰ ਇੰਨੀ ਜਬਰਦਸਤ ਸੀ ਕਿ ਕਮਲ ਕੁਮਾਰ ਦੀ ਘਟਨਾ ਸਥਲ 'ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਜਿਹੜਾ ਕਿ ਲਾਤੀਨਾ ਦੇ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਮ੍ਰਿਤਕ ਕਮਲ ਕੁਮਾਰ ਜਲੰਧਰ ਨਾਲ ਸੰਬਧ ਸੀ ਜਿਹੜਾ ਕਿ ਸਮੇਤ ਪਰਿਵਾਰ ਇਟਲੀ ਰਹਿੰਦਾ ਸੀ।ਘਟਨਾ ਦੇ ਕਾਰਨਾ ਦੀ ਇਟਾਲੀਅਨ ਪੁਲਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News