ਵਿਦੇਸ਼ੀ ਧਰਤੀ ਨੇ ਨਿਗਲਿਆ ਇਕ ਹੋਰ ਪੰਜਾਬੀ ਨੌਜਵਾਨ, ਜਵਾਨ ਪੁੱਤ ਦੀ ਮੌਤ ਬਾਰੇ ਸੁਣ ਮਾਪਿਆਂ ਦਾ ਨਿਕਲਿਆ ਤ੍ਰਾਹ

Wednesday, Nov 08, 2023 - 03:42 AM (IST)

ਵਿਦੇਸ਼ੀ ਧਰਤੀ ਨੇ ਨਿਗਲਿਆ ਇਕ ਹੋਰ ਪੰਜਾਬੀ ਨੌਜਵਾਨ, ਜਵਾਨ ਪੁੱਤ ਦੀ ਮੌਤ ਬਾਰੇ ਸੁਣ ਮਾਪਿਆਂ ਦਾ ਨਿਕਲਿਆ ਤ੍ਰਾਹ

ਅੰਮ੍ਰਿਤਸਰ- ਵਿਦੇਸ਼ ਦੀ ਧਰਤੀ 'ਤੇ ਪੰਜਾਬ ਦੇ ਇਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਅਟਾਰੀ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਦੀ ਫਿਲੀਪੀਨਜ਼ ਦੇ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ, ਜਿਸ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ। ਪਿੰਡ ਦੇ ਲੋਕ ਪੀੜਿਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪੁਹੰਚ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਵਾਲ-ਵਾਲ ਬਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਾਈਵੋਲਟੇਜ ਕਰੰਟ ਲੱਗਣ ਤੋਂ ਹੋਇਆ ਬਚਾਅ

ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਸਪਿੰਦਰ ਸਿੰਘ 6 ਸਾਲ ਪਹਿਲਾਂ ਘਰ ਦੇ ਮਾੜੇ ਹਲਾਤਾਂ ਨੂੰ ਸੁਧਾਰਨ ਤੇ ਆਪਣੇ ਸੁਨਹਿਰੀ ਭਵਿੱਖ ਲਈ ਮਨੀਲਾ ਦੇ ਫਿਲੀਪੀਨਜ਼ ਵਿਚ ਗਿਆ ਸੀ, ਪਰ ਹੋਨੀ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।

ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਜਾ ਕੇ ਅਮੀਰ ਬਣਨ ਦੇ ਚੱਕਰ ’ਚ ਪੰਜਾਬੀਆਂ ਨੇ ਗੁਆਏ ਕਰੋੜਾਂ ਰੁਪਏ, ਮੈਕਸੀਕੋ ’ਚ ਸ਼ੁਰੂ ਹੁੰਦੀ ਹੈ ਖੇਡ

ਪਰਿਵਾਰਕ ਮੈਂਬਰਾਂ ਨੇ ਦੱਸਿਆ ਜਸਪਿੰਦਰ ਉੱਥੇ ਫਾਇਨੈਂਸ ਕੰਪਨੀ ਵਿਚ ਕੰਮ ਕਰਦਾ ਸੀ। ਐਤਵਾਰ ਨੂੰ ਜਦੋਂ ਉਹ ਕਿਸੇ ਨੂੰ ਪੈਸੇ ਫੜਾ ਕੇ ਘਰ ਮੁੜ ਰਿਹਾ ਸੀ ਤਾਂ ਉਸ ਦੇ ਮੋਟਰਸਾਈਕਲ ਦੀ ਬ੍ਰੇਕ ਫੇਲ੍ਹ ਹੋ ਗਈ। ਇਸ ਕਾਰਨ ਉਸ ਦਾ ਸਿਰ ਸੜਕ ਦੇ ਕੰਢੇ ਲੱਗੇ ਡੰਡਿਆਂ ਨਾਲ ਟਕਰਾ ਗਿਆ ਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪਰਵਾਰਿਕ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਸਪਿੰਦਰ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦੀ ਜਾਵੇ ਤਾਂ ਜੋ ਉਹ ਆਪਣੇ ਪੁੱਤ ਦਾ ਅੰਤਿਮ ਸਸਕਾਰ ਕਰ ਸਕਣ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News