ਰੋਜ਼ੀ-ਰੋਟੀ ਦੀ ਭਾਲ 'ਚ ਸਾਊਦੀ ਅਰਬ ਗਏ ਨੌਜਵਾਨ ਦੀ ਪਰਤੀ ਲਾਸ਼, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

Thursday, Dec 08, 2022 - 12:40 AM (IST)

ਰੋਜ਼ੀ-ਰੋਟੀ ਦੀ ਭਾਲ 'ਚ ਸਾਊਦੀ ਅਰਬ ਗਏ ਨੌਜਵਾਨ ਦੀ ਪਰਤੀ ਲਾਸ਼, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਭੋਗਪੁਰ/ਕਿਸ਼ਨਗੜ੍ਹ (ਰਾਣਾ ਭੋਗਪੁਰੀਆ, ਬਲਬੀਰ ਬੈਂਸ) : ਰੋਜ਼ੀ-ਰੋਟੀ ਦੀ ਭਾਲ 'ਚ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸੇ ਦੌਰਾਨ ਉਹ ਜਿਸ ਕਾਰ ਵਿਚ ਸਵਾਰ ਸੀ, ਉਸ ਨੂੰ ਇਕ ਪਾਕਿਸਾਨੀ ਨੌਜਵਾਨ ਚਲਾ ਰਿਹਾ ਸੀ। ਅੱਜ ਉਕਤ ਨੌਜਵਾਨ ਦੀ ਲਾਸ਼ ਪਿੰਡ ਕਰਾੜੀ ਪਹੁੰਚਣ 'ਤੇ ਗਮਗੀਨ ਮਾਹੌਲ ਵਿਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਨਕੋਦਰ ’ਚ ਵਾਪਰੀ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਕੱਪੜਾ ਵਪਾਰੀ ਨੂੰ ਉਤਾਰਿਆ ਮੌਤ ਦੇ ਘਾਟ

ਜਾਣਕਾਰੀ ਮੁਤਾਬਕ ਨੌਜਵਾਨ ਦਯਾ ਸਿੰਘ ਪੁੱਤਰ ਮੋਟਾ ਸਿੰਘ ਪਿੰਡ ਕਰਾੜੀ ਕੁੱਝ ਦੇਰ ਪਹਿਲਾਂ ਹੀ ਸਾਊਦੀ ਅਰਬ ਗਿਆ ਸੀ। ਸਾਊਦੀ ਅਰਬ ਵਿਚ ਉਹ ਰੋਜ਼ਗਾਰ ਦੀ ਭਾਲ ਕਰ ਰਿਹਾ ਸੀ। ਇਸ ਦੌਰਾਨ ਜਦ ਉਹ ਇਕ ਕਾਰ ਵਿਚ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦਯਾ ਸਿੰਘ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਕਾਰ ਚਲਾ ਰਹੇ ਪਾਕਿਸਤਾਨੀ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਤੇ ਹਾਲਤ ਗੰਭੀਰ ਬਣੀ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - ਪਤਨੀ ਵੱਲੋਂ ਭੇਜੇ ਵੀਜ਼ੇ ’ਤੇ ਕੈਨੇਡਾ ਪੁੱਜੇ ਪਤੀ ਨੂੰ ਭੁੱਲੇ ਰਿਸ਼ਤੇ, ਸਹੁਰਾ ਪਰਿਵਾਰ ਵੀ ਟੱਪਿਆ ਬੇਸ਼ਰਮੀ ਦੀਆਂ ਹੱਦਾਂ

ਬੁੱਧਵਾਰ ਨੂੰ ਦਯਾ ਸਿੰਘ ਦੀ ਮ੍ਰਿਤਕ ਦੇਹ ਸਾਊਦੀ ਅਰਬ ਤੋਂ ਪਿੰਡ ਕਰਾੜੀ ਲਿਆਂਦੀ ਗਈ। ਦਯਾ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਸੋਗ 'ਚ ਡੁੱਬੇ ਪਿੰਡ ਵਾਸੀ ਆਪਣੇ ਹੰਝੂ ਨਹੀਂ ਰੋਕ ਸਕੇ ਅਤੇ ਹਰ ਅੱਖ ਗਿੱਲੀ ਹੋ ਗਈ। ਗਮਗੀਨ ਮਾਹੌਲ ਵਿਚ ਦਯਾ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਲਾਕੇ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਸਿਆਸੀ ਜਥੇਬੰਦੀਆਂ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News