ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

Monday, Jul 08, 2024 - 07:15 PM (IST)

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਬਟਾਲਾ (ਸਾਹਿਲ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਖੇ ਹੋਏ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਮੁਤਾਬਕ ਜਤਿਨਦੀਪ ਸਿੰਘ ਪੁੱਤਰ ਕੁਲਦੀਪ ਜਾਫਲਪੁਰ ਵਾਸੀ ਕਾਹਨੂੰਵਾਨ, ਜੋਕਿ ਕੈਨੇਡਾ ਦੇ ਸ਼ਹਿਰ ਸਰੀ ਵਿਚ ਪਰਿਵਾਰ ਸਮੇਤ ਰਹਿੰਦਾ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਗਿਅ ਸੀ ਅਤੇ ਜਦੋਂ ਇਹ ਆਪਣੀ ਗੱਡੀ ਰਾਹੀਂ ਕੰਮ ਤੋਂ ਘਰ ਨੂੰ ਵਾਪਸ ਆ ਰਿਹਾ ਸੀ ਕਿ ਅਚਾਨਕ ਸੜਕ ਹਾਦਸਾ ਵਾਪਰ ਗਿਆ, ਜਿਸ ਦੇ ਸਿੱਟੇ ਵਜੋਂ ਜਤਿਨਦੀਪ ਸਿੰਘ ਮੌਤ ਹੋ ਗਈ। ਇਥੇ ਇਹ ਦੱਸਣਾ ਬਣਦਾ ਹੈ ਕਿ ਮ੍ਰਿਤਕ ਦਾ ਪਿਤਾ ਵੀ ਇਨੀਂ ਦਿਨੀਂ ਕੈਨੇਡਾ ਵਿਚ ਹੀ ਹਨ।

ਇਹ ਵੀ ਪੜ੍ਹੋ- ਜਲੰਧਰ 'ਚ ਚੋਣ ਪ੍ਰਚਾਰ ਖ਼ਤਮ, ਸ਼ਰਾਬ ਦੇ ਠੇਕੇ ਵੀ ਹੋਏ ਬੰਦ, ਦੋ ਦਿਨ ਹੁਣ ਨਹੀਂ ਮਿਲੇਗੀ ਦਾਰੂ

PunjabKesari

ਨੌਜਵਾਨ ਜਤਿਨਦੀਪ ਸਿੰਘ ਦੀ ਹੋਈ ਮੌਤ ’ਤੇ ਕੁਲਦੀਪ ਸਿੰਘ ਜਾਫਲਪੁਰ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਭਾਈ ਗਗਨਦੀਪ ਸਿੰਘ ਰਿਆੜ, ਡਾ. ਰਣਜੀਤ ਸਿੰਘ, ਅਮਨਦੀਪ ਸਿੰਘ ਰਿਆੜ, ਡਾ. ਗੁਰਨੇਕ ਸਿੰਘ, ਭੁਪਿੰਦਰ ਸਿੰਘ ਗਿੱਲ ਕਿਸਾਨ, ਇੰਟਰਨੈਸ਼ਨਲ ਹਿਊਮਨ ਰਾਈਟ ਡਿਫੈਂਡਰ ਪੰਜਾਬ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਹਮਦਰਦੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਖੇਤਾਂ 'ਚ ਝੋਨਾ ਲਗਵਾ ਰਹੇ ਕਿਸਾਨ 'ਤੇ ਚਲਾਈਆਂ ਗੋਲ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News