ਮੰਦਭਾਗੀ ਖ਼ਬਰ: ਕੈਨੇਡਾ ''ਚ ਟਰਾਲੇ ਨਾਲ ਹਾਦਸਾ ਹੋਣ ਮਗਰੋਂ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਬੇਗੋਵਾਲ ਦਾ ਨੌਜਵਾਨ

Sunday, Aug 27, 2023 - 05:51 PM (IST)

ਮੰਦਭਾਗੀ ਖ਼ਬਰ: ਕੈਨੇਡਾ ''ਚ ਟਰਾਲੇ ਨਾਲ ਹਾਦਸਾ ਹੋਣ ਮਗਰੋਂ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਬੇਗੋਵਾਲ ਦਾ ਨੌਜਵਾਨ

ਬੇਗੋਵਾਲ (ਰਜਿੰਦਰ)- ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਾਰ ਦੀ ਟਰਾਲੇ ਨਾਲ ਟੱਕਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਕਾਰ ਨੂੰ ਚਲਾ ਰਿਹਾ ਪੰਜਾਬੀ ਨੌਜਵਾਨ ਕਾਰ ਵਿਚ ਬੁਰੀ ਤਰ੍ਹਾਂ ਸੜ ਗਿਆ। ਇਸ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ।  ਦੱਸ ਦੇਈਏ ਕਿ ਕਾਰ ਨੂੰ ਗੁਰਸ਼ਿੰਦਰ ਸਿੰਘ ਘੋਤੜਾ ਪੁੱਤਰ ਸੁਰਿੰਦਰ ਸਿੰਘ ਚਲਾ ਰਿਹਾ ਸੀ।

PunjabKesari

ਗੁਰਸ਼ਿੰਦਰ ਸਿੰਘ ਦਾ ਜੱਦੀ ਘਰ ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਨੇੜਲੇ ਭਦਾਸ ਪਿੰਡ ਵਿਚ ਹੈ। ਮ੍ਰਿਤਕ ਨੌਜਵਾਨ ਗੁਰਸ਼ਿੰਦਰ ਸਿੰਘ ਘੋਤੜਾ (ਗੁਰੀ) ਦੇ ਰਿਸ਼ਤੇਦਾਰ ਸਮਸ਼ੇਰ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਭਦਾਸ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਾਰ ਵਿਚ ਸੜਿਆ ਨੌਜਵਾਨ ਗੁਰਸ਼ਿੰਦਰ ਸਿੰਘ ਘੋਤੜਾ ਉਸ ਦੇ ਤਾਏ ਦਾ ਪੋਤਰਾ ਸੀ। ਉਨ੍ਹਾਂ ਦਸਿਆ ਕਿ ਮੇਰਾ ਤਾਇਆ ਦਰਸ਼ਨ ਸਿੰਘ ਹਰਿਆਣਾ ਪੁਲਸ ਵਿਚੋਂ ਐੱਸ. ਪੀ. ਰਿਟਾਇਰ ਹੋਇਆ ਸੀ ਅਤੇ ਤਾਏ ਦਾ ਮੁੰਡਾ ਸੁਰਿੰਦਰ ਸਿੰਘ ਚੰਡੀਗੜ੍ਹ ਪੁਲਸ ਵਿਚ ਨੌਕਰੀ ਕਰਦਾ ਸੀ। ਜੋ ਹੁਣ ਕੈਨੇਡਾ ਵਿਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ। 

ਇਹ ਵੀ ਪੜ੍ਹੋ-  ਜਲੰਧਰ: ਆਨਲਾਈਨ ਨੂਡਲਜ਼ ਮੰਗਵਾ ਕੇ ਖਾਣ ਵਾਲੇ ਹੋ ਜਾਣ ਸਾਵਧਾਨ, ਹੁਣ ਨਿਕਲਿਆ ਮਰਿਆ ਹੋਇਆ ਚੂਹਾ

PunjabKesari

ਸੁਰਿੰਦਰ ਸਿੰਘ ਦਾ ਪੁੱਤਰ ਗੁਰਸ਼ਿੰਦਰ ਸਿੰਘ ਘੋਤੜਾ ਕੈਨੇਡਾ ਪੁਲਸ ਵਿਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਖ਼ਤਮ ਹੋਣ ਉਪਰੰਤ 23 ਅਗਸਤ ਨੂੰ ਘਰ ਆ ਰਿਹਾ ਸੀ, ਜਿਸ ਦੀ ਕਾਰ ਨੂੰ ਰਸਤੇ ਵਿਚ ਟਰਾਲੇ ਨਾਲ ਹਾਦਸੇ ਤੋਂ ਬਾਅਦ ਅੱਗ ਲੱਗ ਗਈ। ਇਸ ਦੌਰਾਨ ਗੁਰਸ਼ਿੰਦਰ ਸਿੰਘ ਘੋਤੜਾ ਦੀ ਮੌਤ ਹੋ ਗਈ। ਜਿਸ ਦਾ ਅੰਤਿਮ ਸੰਸਕਾਰ 25 ਅਗਸਤ ਨੂੰ ਕੈਨੇਡਾ ਵਿਖੇ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਸ਼ਿੰਦਰ ਸਿੰਘ ਨੇ ਸੋਮਵਾਰ ਨੂੰ ਪਾਸਿੰਗ ਆਊਟ ਤੋਂ ਬਾਅਦ ਨੌਕਰੀ ਜੁਆਇੰਨ ਕਰਨੀ ਸੀ ਪਰ ਇਸ ਦਰਦਨਾਕ ਹਾਦਸੇ ਕਾਰਨ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਦੂਜੇ ਪਾਸੇ ਇਸ ਹਾਦਸੇ ਨੂੰ ਲੈ ਕੇ ਪਿੰਡ ਭਦਾਸ ਵਿਚ ਸੋਗ ਦੀ ਲਹਿਰ ਹੈ। 

ਇਹ ਵੀ ਪੜ੍ਹੋ-  ਗਾਣਾ ਸ਼ੂਟ ਕਰਨ ਬਹਾਨੇ ਕੁੜੀ ਨੂੰ ਸੱਦਿਆ ਜਲੰਧਰ, ਅਸ਼ਲੀਲ ਵੀਡੀਓ ਬਣਾ ਕਰ ਦਿੱਤਾ ਵੱਡਾ ਕਾਂਡ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News